|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਗਰ ਕੌਂਸਲ ਰਾਹੋਂ ਵਿੱਚ ਧਰਨੇ ਨੇ ਪਕੜਿਆ ਜ਼ੋਰ, ਮੁਲਾਜ਼ਮਾਂ ਦੇ ਹੱਕਾਂ 'ਤੇ ਪਈ ਸੱਟ ਨੇ ਵਧਾਈ ਬੇਚੈਨੀ

ਨਗਰ ਕੌਂਸਲ ਰਾਹੋਂ ਵਿਖੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮਿਊਂਸੀਪਲ ਸੰਗਠਨ ਪੰਜਾਬ ਨਗਰ ਪਾਲਿਕਾ ਯੂਨੀਅਨ ਰਾਹੋਂ ਵੱਲੋਂ ਸੰਘਰਸ਼ ਸ਼ੁਰੂ ਕਰਦਿਆਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨਾਲ ਇਲਾਕੇ ਵਿੱਚ ਤਣਾਅ ਵਧ

NRI Post Desk · 10 ਦਿਨ ਪਹਿਲਾਂ · ਅੱਪਡੇਟ 39 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਗਰ ਕੌਂਸਲ ਰਾਹੋਂ ਵਿੱਚ ਧਰਨੇ ਨੇ ਪਕੜਿਆ ਜ਼ੋਰ, ਮੁਲਾਜ਼ਮਾਂ ਦੇ ਹੱਕਾਂ 'ਤੇ ਪਈ ਸੱਟ ਨੇ ਵਧਾਈ ਬੇਚੈਨੀ
📷 NRI Post Desk

ਨਗਰ ਕੌਂਸਲ ਰਾਹੋਂ ਵਿਖੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮਿਊਂਸੀਪਲ ਸੰਗਠਨ ਪੰਜਾਬ ਨਗਰ ਪਾਲਿਕਾ ਯੂਨੀਅਨ ਰਾਹੋਂ ਵੱਲੋਂ ਸੰਘਰਸ਼ ਸ਼ੁਰੂ ਕਰਦਿਆਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨਾਲ ਇਲਾਕੇ ਵਿੱਚ ਤਣਾਅ ਵਧ ਗਿਆ ਹੈ। ਯੂਨੀਅਨ ਦੇ ਪ੍ਰਧਾਨ ਰਜੀਵ ਵਿਸ਼ਿਸ਼ਟ ਦੀ ਪ੍ਰਧਾਨਗੀ ਵਿੱਚ ਨਵੀਂ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿੱਚ ਹੰਸ ਰਾਜ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਮੀਟਿੰਗ ਦੌਰਾਨ ਮੁਲਾਜ਼ਮਾਂ ਦੇ ਹੱਕਾਂ ਨਾਲ ਸਬੰਧਤ ਅਹਿਮ ਮੁੱਦੇ ਵਿਚਾਰੇ ਗਏ। ਇਸ ਮੌਕੇ ਨਗਰ ਕੌਂਸਲ ਰਾਹੋਂ ਵਿੱਚ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਡੀਸੀ ਰੇਟਾਂ 'ਤੇ ਲਿਆਉਣ ਅਤੇ ਪਹਿਲਾਂ ਤੋਂ ਡੀਸੀ ਰੇਟਾਂ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਮਤਾ ਮੀਟਿੰਗ ਵਿੱਚ ਨਾ ਪਾਏ ਜਾਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਮੁਲਾਜ਼ਮਾਂ ਵੱਲੋਂ ਨਗਰ ਕੌਂਸਲ ਵਿਖੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਰਜੀਵ ਵਿਸ਼ਿਸ਼ਟ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਉਮੀਦ ਲਗਾਈ ਬੈਠੇ ਹਨ, ਪਰ ਉਨ੍ਹਾਂ ਦੇ ਹੱਕਾਂ ਸਬੰਧੀ ਮਤਾ ਪਾਸ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੇ ਹਿੱਤ ਵਿੱਚ ਮਤਾ ਪਾਸ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ ਅਤੇ ਯੂਨੀਅਨ ਮੁਲਾਜ਼ਮਾਂ ਦੇ ਹੱਕਾਂ ਦੀ ਲੜਾਈ ਪੂਰੀ ਦ੍ਰਿੜ੍ਹਤਾ ਨਾਲ ਲੜੇਗੀ। ਧਰਨੇ ਨੂੰ ਸਮਰਥਨ ਦੇਣ ਲਈ ਮਿਊਂਸੀਪਲ ਸੰਗਠਨ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਹਰਮੇਸ਼ ਭੰਗਲ ਅਤੇ ਜ਼ਿਲ੍ਹਾ ਪ੍ਰਧਾਨ ਸਨੀ ਬਗਾਨਿਆਂ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਧਰਨੇ 'ਤੇ ਬੈਠੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਯੂਨੀਅਨ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਕਿਸੇ ਵੀ ਮੁਲਾਜ਼ਮ ਨਾਲ ਧੱਕਾ ਜਾਂ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਹੰਸ ਰਾਜ, ਚੇਅਰਮੈਨ ਰਜੀਵ ਵਿਸ਼ਿਸ਼ਟ, ਸੀਨੀਅਰ ਮੀਤ ਪ੍ਰਧਾਨ ਰਵੀ ਕੁਮਾਰ, ਮੀਤ ਪ੍ਰਧਾਨ ਯਸ਼ਪਾਲ ਥਾਪਰ, ਸੋਨੂੰ, ਜਨਰਲ ਸਕੱਤਰ ਰਘਵਿੰਦਰ ਸਿੰਘ, ਸਕੱਤਰ ਮਨਜੀਤ ਕੌਰ, ਬਲਦੇਵ ਸਿੰਘ, ਰਵਿੰਦਰ ਸਿੰਘ, ਰਿੰਪਲ ਮੱਟੂ, ਸਤਵੰਤ ਸਿੰਘ, ਰਾਕੇਸ਼ ਕੁਮਾਰ, ਊਸ਼ਾ ਰਾਣੀ, ਚੰਦਰ ਮੋਹਨ, ਸੰਦੀਪ ਕੁਮਾਰ, ਸੁਮਨ, ਰਵੀ ਪਾਲ, ਵੀਨਾ ਸਮੇਤ ਯੂਨੀਅਨ ਦੇ ਹੋਰ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!