|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਟਿਆਲਾ 'ਚ ਰਾਤ 8 ਵਜੇ ਗੂੰਜਣਗੇ ਭਿਆਨਕ ਸਾਇਰਨ, ਪ੍ਰਸ਼ਾਸਨ ਦਾ ਵੱਡਾ ਫੈਸਲਾ, ਲੋਕਾਂ ਲਈ ਅਹਿਮ ਚੇਤਾਵਨੀ ਜਾਰੀ

ਪਟਿਆਲਾ ਵਿੱਚ ਰਹਿਣ ਵਾਲੇ ਲੋਕਾਂ ਲਈ ਇੱਕ ਬਹੁਤ ਵੱਡੀ ਅਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਸ਼ਹਿਰ ਦੇ ਹਰ ਵਸਨੀਕ ਦਾ ਦਿਲ ਕੰਬ ਸਕਦਾ ਹੈ। ਦਰਅਸਲ, ਸਿਵਲ ਡਿਫੈਂਸ ਦੀਆਂ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਮਜ਼ਬੂਤ ਕਰਨ

NRI Post Desk · 5 ਦਿਨ ਪਹਿਲਾਂ · ਅੱਪਡੇਟ 2 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਟਿਆਲਾ 'ਚ ਰਾਤ 8 ਵਜੇ ਗੂੰਜਣਗੇ ਭਿਆਨਕ ਸਾਇਰਨ, ਪ੍ਰਸ਼ਾਸਨ ਦਾ ਵੱਡਾ ਫੈਸਲਾ, ਲੋਕਾਂ ਲਈ ਅਹਿਮ ਚੇਤਾਵਨੀ ਜਾਰੀ
📷 NRI Post Desk

ਪਟਿਆਲਾ ਵਿੱਚ ਰਹਿਣ ਵਾਲੇ ਲੋਕਾਂ ਲਈ ਇੱਕ ਬਹੁਤ ਵੱਡੀ ਅਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਸ਼ਹਿਰ ਦੇ ਹਰ ਵਸਨੀਕ ਦਾ ਦਿਲ ਕੰਬ ਸਕਦਾ ਹੈ। ਦਰਅਸਲ, ਸਿਵਲ ਡਿਫੈਂਸ ਦੀਆਂ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ 27 ਨਵੰਬਰ ਨੂੰ ਰਾਤ 8 ਵਜੇ ਪਟਿਆਲਾ ਵਿੱਚ ਇੱਕ ਵਿਸ਼ਾਲ ਮੌਕ ਡਰਿੱਲ ਕਰਵਾਈ ਜਾਵੇਗੀ, ਜਿਸ ਦੀ ਅਗਵਾਈ ਡੀਸੀ ਹਿਮਾਂਸ਼ੂ ਜੈਨ ਕਰਨਗੇ। ਇਹ ਮੌਕ ਡਰਿੱਲ ਸਿਵਲ ਡਿਫੈਂਸ ਅਤੇ ਪੰਜਾਬ ਹੋਮ ਗਾਰਡਜ਼ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਕਰਵਾਈ ਜਾ ਰਹੀ ਹੈ, ਜਿਸ ਦੌਰਾਨ ਏਅਰ ਰੇਡ ਚਿਤਾਵਨੀ ਅਤੇ ਬਲੈਕਆਊਟ ਦਾ ਅਭਿਆਸ ਕੀਤਾ ਜਾਵੇਗਾ। ਜ਼ਿਲ੍ਹਾ ਮਾਲ ਅਫ਼ਸਰ ਕਰਮਜੋਤ ਸਿੰਘ ਨੇ ਦੱਸਿਆ ਕਿ ਮੌਕ ਡਰਿੱਲ ਦੀ ਸ਼ੁਰੂਆਤ ਏਅਰ ਰੇਡ ਚਿਤਾਵਨੀ ਸਾਇਰਨ ਨਾਲ ਹੋਵੇਗੀ, ਜੋ ਦੋ ਮਿੰਟ ਤੱਕ ਲਗਾਤਾਰ ਉੱਚੀ ਆਵਾਜ਼ ਵਿੱਚ ਵੱਜੇਗਾ ਅਤੇ ਨਿਰਧਾਰਤ ਖੇਤਰ ਵਿੱਚ ਬਲੈਕਆਊਟ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਤ 8 ਵਜੇ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਅਤੇ ਘਰੇਲੂ ਸੁਰੱਖਿਆ ਕੈਮਰੇ ਅਤੇ ਇਨਵਰਟਰ ਵੀ 10 ਮਿੰਟ ਲਈ ਬੰਦ ਰੱਖਣ, ਹਾਲਾਂਕਿ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ। ਸਿਵਲ ਡਿਫੈਂਸ ਦੇ ਐਡੀਸ਼ਨਲ ਕੰਟਰੋਲਰ ਗਗਨਪ੍ਰੀਤ ਸਿੰਘ ਢਿੱਲੋਂ ਅਤੇ ਚੀਫ਼ ਵਾਰਡਨ ਕੇ. ਐੱਸ. ਸੇਖੋਂ ਨੇ ਦੱਸਿਆ ਕਿ ਇਸ ਦੌਰਾਨ ਅੱਗ ਬੁਝਾਉਣ, ਸਰਚ ਐਂਡ ਰੈਸਕਿਊ, ਫਸਟ ਏਡ, ਮੈਡੀਕਲ ਸਹਾਇਤਾ, ਜ਼ਖ਼ਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਟ੍ਰੈਫਿਕ ਤੇ ਭੀੜ ਕੰਟਰੋਲ ਕਰਨ ਦਾ ਅਭਿਆਸ ਵੀ ਕੀਤਾ ਜਾਵੇਗਾ। ਮੌਕ ਡਰਿੱਲ ਮੁਕੰਮਲ ਹੋਣ ਤੇ ਦੋ ਮਿੰਟ ਤੱਕ ਉੱਚੀ ਤੇ ਨੀਵੀਂ ਪਿੱਚ ਵਿੱਚ ਸਾਇਰਨ ਵਜਾ ਕੇ ਆਲ ਕਲੀਅਰ ਦਾ ਸੰਕੇਤ ਦਿੱਤਾ ਜਾਵੇਗਾ। ਜ਼ਿਲ੍ਹਾ ਮਾਲ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ਼ ਅਭਿਆਸ ਹੈ ਅਤੇ ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ, ਕਿਉਂਕਿ ਇਸ ਤਰ੍ਹਾਂ ਦੀ ਮੌਕ ਡਰਿੱਲ ਪਹਿਲਾਂ ਵੀ ਡੀਐਮਡਬਲਿਊ ਖੇਤਰ ਵਿੱਚ ਕਰਵਾਈ ਜਾ ਚੁੱਕੀ ਹੈ। ਇਸ ਖਬਰ ਨੇ ਸ਼ਹਿਰ ਦੇ ਲੋਕਾਂ ਵਿੱਚ ਉਤਸੁਕਤਾ ਅਤੇ ਚਿੰਤਾ ਦੋਵੇਂ ਪੈਦਾ ਕਰ ਦਿੱਤੇ ਹਨ, ਪਰ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਕਦਮ ਐਮਰਜੈਂਸੀ ਹਾਲਾਤਾਂ ਲਈ ਤਿਆਰੀ ਨੂੰ ਪਰਖਣ ਲਈ ਜ਼ਰੂਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!