|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਠਾਨਕੋਟ 'ਚ ਕਾਂਗਰਸ ਦੇ ਦਿੱਗਜ ਨੇ ਖੋਲ੍ਹੇ ਪਿੱਛੇ ਪਰਦੇ, ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ

ਪਠਾਨਕੋਟ ਵਿੱਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਦੇ ਮੰਤਵ ਨਾਲ ਸਾਬਕਾ ਵਿਧਾਇਕ ਪਠਾਨਕੋਟ ਅਮਿਤ ਵਿੱਜ ਅਤੇ ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ ਦੀ ਅਗਵਾਈ ਹੇਠ ਬਲਾਕ ਸੰਮ

NRI Post Desk · 14 ਘੰਟੇ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਠਾਨਕੋਟ 'ਚ ਕਾਂਗਰਸ ਦੇ ਦਿੱਗਜ ਨੇ ਖੋਲ੍ਹੇ ਪਿੱਛੇ ਪਰਦੇ, ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ
📷 NRI Post Desk

ਪਠਾਨਕੋਟ ਵਿੱਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਦੇ ਮੰਤਵ ਨਾਲ ਸਾਬਕਾ ਵਿਧਾਇਕ ਪਠਾਨਕੋਟ ਅਮਿਤ ਵਿੱਜ ਅਤੇ ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ ਦੀ ਅਗਵਾਈ ਹੇਠ ਬਲਾਕ ਸੰਮਤੀ ਘਿਆਲਾ, ਬਲਾਕ ਸੰਮਤੀ ਨੰਗਲ ਅਤੇ ਵਾਰਡ ਨੰਬਰ 36 ਦੇ ਕਾਂਗਰਸੀ ਵਰਕਰਾਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਪਿੰਡ ਅਤੇ ਹਰ ਵਾਰਡ ਵਿੱਚ ਵਰਕਰਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਰਕਰਜ਼ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ 'ਤੇ ਉਠਾਉਣ ਅਤੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਾਰਿਆਂ ਨੂੰ ਆਪਸੀ ਏਕਤਾ ਅਤੇ ਤਾਲਮੇਲ ਨਾਲ ਜਥੇਬੰਦਕ ਗਤੀਵਿਧੀਆਂ ਤੇਜ਼ ਕਰਨੀਆਂ ਚਾਹੀਦੀਆਂ ਹਨ। ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਵਰਕਰਾਂ ਦੀ ਸਰਗਰਮ ਭੂਮਿਕਾ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬੇਹੱਦ ਅਹਿਮ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ, ਬੇਰੁਜ਼ਗਾਰੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੇ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਣ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਇਸ ਮੌਕੇ ਬਲਾਕ ਪ੍ਰਧਾਨ ਸੰਜੀਵ ਸ਼ਰਮਾ, ਸਰਪੰਚ ਅੰਜੂ ਸ਼ਰਮਾ, ਬਲਾਕ ਸੰਮਤੀ ਮੈਂਬਰ ਰਿੰਪੀ, ਰਾਜਿੰਦਰ ਕੁਮਾਰ, ਪੰਚ ਟਿੰਕੂ, ਰਾਮ ਚੰਦਰ ਚੌਕੀਦਾਰ, ਠਾਕੁਰ ਕੁਲਦੀਪ ਸਿੰਘ, ਦੀਵਾਨ ਚੰਦ, ਬਲਾਕ ਸੰਮਤੀ ਨੰਗਲ ਤੋਂ ਰਾਕੇਸ਼ ਰੋਸ਼ਨ, ਬਲਵਿੰਦਰ ਲੱਡੀ, ਰੂਬਲ, ਠਾਕੁਰ ਪ੍ਰਵੀਨ ਸਿੰਘ, ਰੋਸ਼ਨ ਲਾਲ, ਜੋਗਿੰਦਰ ਪਾਲ, ਯੁੱਧਵੀਰ, ਜਗੀਰ ਸਿੰਘ, ਅਸ਼ੋਕ ਕੁਮਾਰ, ਨੰਦ ਲਾਲ, ਓਂਕਾਰ ਸਿੰਘ ਅਤੇ ਮਲਕੀਤ ਸਿੰਘ ਅਤੇ ਵਾਰਡ-6 ਤੋਂ ਰਾਜ ਕੁਮਾਰ, ਜਗਦੀਓ ਸਿੰਘ, ਅਰੁਣ, ਵਿਨੋਦ, ਮਾਸਟਰ ਜਗਨਨਾਥ, ਜਗਦੀਸ਼ ਰਾਜ, ਕੁੱਕਾ ਪਹਿਲਵਾਨ, ਸੁਨੀਲ ਕੁਮਾਰ, ਵਿਪਨ, ਰਾਜੂ ਪ੍ਰਧਾਨ, ਰਜਤ, ਜੋਗਿੰਦਰ ਪਾਲ, ਪਵਨ ਕੁਮਾਰ ਅਤੇ ਮਹਿੰਦਰ ਪਾਲ ਸਮੇਤ ਹੋਰ ਸਾਥੀਆਂ ਨੇ ਸ਼ਿਰਕਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਸਮੂਹ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਅਤੇ ਲੋਕਾਂ ਨਾਲ ਆਪਣਾ ਸੰਪਰਕ ਹੋਰ ਵਧਾਉਣ ਦਾ ਸੰਕਲਪ ਲਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!