ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਭਰਾ ਵਿੱਚ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਪਿੰਡ ਪਹੁੰਚੇ ਅਤੇ ਉਨ੍ਹਾਂ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਡ੍ਰੋਨ ਚਲਾਉਣ ਦੀ ਕਾਰਵਾਈ ਕੀਤੀ ਜਾਣੀ ਸੀ, ਜਿਸ ਦੀ ਜਾਣਕਾਰੀ ਮਿਲਣ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਕਿਸਾਨ ਇਕੱਠੇ ਹੋ ਗਏ। ਇਸ ਤੋਂ ਬਾਅਦ ਕਿਸਾਨਾਂ ਨੇ ਅਧਿਕਾਰੀਆਂ ਦਾ ਘਿਰਾਓ ਕਰਦਿਆਂ ਪੁਲਿਸ ਚੌਕੀ ਸਭਰਾ ਦੇ ਬਾਹਰ ਧਰਨਾ ਦਿੱਤਾ ਅਤੇ ਆਪਣੀਆਂ ਮੰਗਾਂ ਉਠਾਈਆਂ, ਜਿਸ ਕਾਰਨ ਇਲਾਕੇ ਵਿੱਚ ਭਾਰੀ ਤਣਾਅ ਦਾ ਮਾਹੌਲ ਬਣ ਗਿਆ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸਬੰਧਿਤ ਕਿਸਾਨ ਆਗੂ ਸਾਹਿਬ ਸਿੰਘ ਸਭਰਾ, ਜੁਗਰਾਜ ਸਿੰਘ ਰਾਜਸਥਾਨੀ, ਸੋਹਣ ਸਿੰਘ ਸਭਰਾ, ਕਰਮਜੀਤ ਸਿੰਘ ਤੇ ਸਤਨਾਮ ਸਿੰਘ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਣਾ ਚਾਹੁੰਦੇ ਹਨ ਪਰ ਇਸ ਦੇ ਯੋਗ ਪ੍ਰਬੰਧਨ ਲਈ ਲੋੜੀਂਦੇ ਸਾਧਨਾਂ ਤੇ ਆਰਥਿਕ ਸਹਾਇਤਾ ਦੀ ਘਾਟ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਸਬੰਧਿਤ ਵਿਭਾਗਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਪਰਾਲੀ ਦੇ ਪ੍ਰਬੰਧਨ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਤਾਂ ਇਸ ਦੇ ਨਿਪਟਾਰੇ ਲਈ ਉਨ੍ਹਾਂ ਨੂੰ ਕਿਹੜੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਵਾਢੀ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਦਾ ਨਿਪਟਾਰਾ ਕਰਕੇ ਅਗਲੀ ਫ਼ਸਲ ਦੀ ਬਿਜਾਈ ਸਮੇਂ ਸਿਰ ਕਰ ਸਕਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਸਿਰਫ਼ ਕਾਰਵਾਈ ਕਰਨ ਨਾਲ ਨਹੀਂ ਹੋ ਸਕਦਾ, ਸਗੋਂ ਇਸ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ, ਆਰਥਿਕ ਸਹਾਇਤਾ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣੀਆਂ ਵੀ ਜ਼ਰੂਰੀ ਹਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ’ਤੇ ਦਬਾਅ ਪਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਲਈ ਠੋਸ ਨੀਤੀ ਬਣਾਈ ਜਾਵੇ। ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ ਅਤੇ ਇਸ ਸਬੰਧੀ ਜਦੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਉੱਚ ਅਧਿਕਾਰੀਆਂ ਦੇ ਨਿਯਮਾਂ ਅਧੀਨ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣਕ ਨੁਕਸਾਨ ਤੋਂ ਜਾਣੂੰ ਕਰਵਾਉਣਾ ਅਤੇ ਇਸ ਨੂੰ ਰੋਕਣ ਲਈ ਜਾਗਰੂਕ ਕਰਨਾ ਇਸ ਕਾਰਵਾਈ ਦਾ ਉਦੇਸ਼ ਹੈ। ਇਸ ਸਬੰਧੀ ਪੁਲਿਸ ਚੌਕੀ ਸਭਰਾ ਵਿੱਚ ਤਾਇਨਾਤ ਏਐੱਸਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਪਰਾਲੀ
ਪਰਾਲੀ ਨੂੰ ਲੈ ਕੇ ਪਿੰਡ ਸਭਰਾ ਵਿੱਚ ਉਸ ਵੇਲੇ ਬਣੀ ਤਣਾਅਪੂਰਨ ਸਥਿਤੀ ਜਦੋਂ ਅਧਿਕਾਰੀਆਂ ਦੇ ਡ੍ਰੋਨ ਉਡਾਉਣ ਦੀ ਖਬਰ ਨੇ ਕਿਸਾਨਾਂ ਨੂੰ ਕੀਤਾ ਇਕੱਠਾ, ਪੁਲਿਸ ਚੌਕੀ ਬਾਹਰ ਦਿੱਤਾ ਧਰਨਾ
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਭਰਾ ਵਿੱਚ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਪਿੰਡ ਪਹੁੰਚ
NRI Post Desk · 23 ਦਿਨ ਪਹਿਲਾਂ · ਅੱਪਡੇਟ 3 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





