ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਨਾਲ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ ਅਤੇ ਤਿੰਨ ਨਵੰਬਰ ਨੂੰ ਇੱਕੋ ਦਿਨ ਸੂਬੇ ਭਰ ਵਿੱਚ 584 ਥਾਵਾਂ ’ਤੇ ਪਰਾਲੀ ਸਾੜੀ ਗਈ, ਜਿਸ ਕਾਰਨ ਵੱਖ-ਵੱਖ ਸ਼ਹਿਰਾਂ ਦੀ ਹਵਾ ਦੀ ਗੁਣਵੱਤਾ ਵੀ ਵਿਗੜ ਗਈ ਹੈ। ਖੰਨਾ ਵਿੱਚ ਹਵਾ ਦੀ ਗੁਣਵੱਤਾ 401 ਏਕਿਊਆਈ ਦੇ ਨਾਲ ਖ਼ਤਰਨਾਕ ਸ਼੍ਰੇਣੀ ਵਿੱਚ ਪਹੁੰਚ ਗਈ, ਜਦੋਂ ਕਿ ਜਲੰਧਰ ਵਿੱਚ ਵੱਧ ਤੋਂ ਵੱਧ 278 ਅਤੇ ਪਟਿਆਲਾ ਵਿੱਚ 262 ਏਕਿਊਆਈ ਦਰਜ ਕੀਤਾ ਗਿਆ, ਜਦਕਿ ਲੁਧਿਆਣਾ, ਅੰਮ੍ਰਿਤਸਰ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਇਹ ਦਰਮਿਆਨੀ ਸ਼੍ਰੇਣੀ ਯਾਨੀ 101 ਤੋਂ 200 ਦੇ ਵਿਚਕਾਰ ਰਿਹਾ। ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 2196 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ 545 ਮਾਮਲੇ ਤਰਨਤਾਰਨ ਜ਼ਿਲ੍ਹੇ ਤੋਂ ਹਨ, ਫ਼ਿਰੋਜ਼ਪੁਰ 305 ਮਾਮਲਿਆਂ ਨਾਲ ਦੂਜੇ ਅਤੇ ਅੰਮ੍ਰਿਤਸਰ 198 ਮਾਮਲਿਆਂ ਨਾਲ ਤੀਜੇ ਸਥਾਨ ’ਤੇ ਹੈ, ਜਦੋਂ ਕਿ ਬਠਿੰਡਾ ਅਤੇ ਸੰਗਰੂਰ ਵਿੱਚ ਵੀ ਮਾਮਲੇ ਲਗਾਤਾਰ ਵਧਣ ਲੱਗੇ ਹਨ। ਸੂਬੇ ਵਿੱਚ ਇਸ ਵਾਰ ਕੁੱਲ 32.87 ਲੱਖ ਹੈਕਟੇਅਰ ਝੋਨੇ ਦੇ ਰਕਬੇ ਵਿੱਚੋਂ 80.90 ਫ਼ੀਸਦੀ ਦੀ ਕਟਾਈ ਪੂਰੀ ਹੋ ਚੁੱਕੀ ਹੈ, ਇਸ ਦੇ ਬਾਵਜੂਦ ਖੇਤਾਂ ਵਿੱਚ ਅੱਗ ਲਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜ਼ਿਲ੍ਹੇਵਾਰ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਤਰਨਤਾਰਨ ਵਿੱਚ 545 ਮਾਮਲਿਆਂ ਵਿੱਚੋਂ 267 ਮਾਮਲਿਆਂ ਵਿੱਚ 13.60 ਲੱਖ ਰੁਪਏ ਦਾ ਵਾਤਾਵਰਨ ਜੁਰਮਾਨਾ ਲਗਾਇਆ ਗਿਆ, ਜਿਸ ਵਿੱਚੋਂ 13.30 ਲੱਖ ਰੁਪਏ ਦੀ ਵਸੂਲੀ ਹੋ ਚੁੱਕੀ ਹੈ, ਅਤੇ ਇੱਥੇ 265 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਜੋ ਸੂਬੇ ਦੇ ਕੁੱਲ 494 ਐੱਫਆਈਆਰ ਮਾਮਲਿਆਂ ਦੇ ਅੱਧੇ ਤੋਂ ਵੀ ਵੱਧ ਹਨ। ਫ਼ਿਰੋਜ਼ਪੁਰ ਵਿੱਚ 305 ਮਾਮਲਿਆਂ ’ਤੇ 2.45 ਲੱਖ ਰੁਪਏ ਦਾ ਮੁਆਵਜ਼ਾ ਲਗਾਇਆ ਗਿਆ ਜਦਕਿ 45 ਹਜ਼ਾਰ ਰੁਪਏ ਵਸੂਲ ਹੋਏ, ਅਤੇ ਅੰਮ੍ਰਿਤਸਰ ਵਿੱਚ 198 ਮਾਮਲਿਆਂ ਦੇ ਮੁਕਾਬਲੇ 111 ਥਾਵਾਂ ’ਤੇ ਅੱਗ ਦੀ ਪੁਸ਼ਟੀ ਹੋਈ ਜਿੱਥੇ ਪੰਜ ਲੱਖ ਰੁਪਏ ਦਾ ਮੁਆਵਜ਼ਾ ਲਗਾਇਆ ਅਤੇ 4.45 ਲੱਖ ਰੁਪਏ ਵਸੂਲ ਕੀਤੇ ਗਏ। ਸਭ ਤੋਂ ਅਹਿਮ ਪਹਿਲੂ ਇਹ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਜ਼ਿੰਮੇਵਾਰੀ ਨਿਭਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੂਬੇ ਵਿੱਚ ਕੁੱਲ 16 ਨੋਡਲ ਅਤੇ ਸੁਪਰਵਾਈਜ਼ਰੀ ਅਧਿਕਾਰੀਆਂ ਖ਼ਿਲਾਫ਼ ਸੀਏਕਿਊਐੱਮ ਐਕਟ ਦੀ ਧਾਰਾ 14 ਤਹਿਤ ਮੁਕੱਦਮੇ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਵਿੱਚ 13 ਅਧਿਕਾਰੀ ਤਰਨਤਾਰਨ ਅਤੇ ਤਿੰਨ ਅਧਿਕਾਰੀ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹਨ। ਹਾਲਾਂਕਿ ਰਿਪੋਰਟ ਵਿੱਚ ਕਿਸੇ ਵੀ ਅਧਿਕਾਰੀ ਖ਼ਿਲਾਫ਼ ਚਾਰਜਸ਼ੀਟ ਜਾਰੀ ਕਰਨ ਜਾਂ ਮੁਅੱਤਲੀ ਦੇ ਹੁਕਮ ਦਿੱਤੇ ਜਾਣ ਦਾ ਅੰਕੜਾ ਜ਼ੀਰੋ ਹੈ, ਜੋ ਇਸ ਪੂਰੇ ਮਾਮਲੇ ਦਾ ਸਭ ਤੋਂ ਹੈਰਾਨ ਕਰਨ ਵਾਲਾ ਖੁਲਾਸਾ ਹੈ। ਸੂਬੇ ਭਰ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 3.20 ਕਰੋੜ ਰੁਪਏ ਤੋਂ ਵੱਧ ਦਾ ਵਾਤਾਵਰਨ ਮੁਆਵਜ਼ਾ ਲਗਾਇਆ ਗਿਆ ਹੈ, ਜਿਸ ਵਿੱਚੋਂ 2.06 ਕਰੋੜ ਰੁਪਏ ਦੀ ਵਸੂਲੀ ਹੋ ਚੁੱਕੀ ਹੈ, ਇਸ ਤੋਂ ਇਲਾਵਾ 527 ਖੇਤਾਂ ਦੇ ਮਾਲ ਰਿਕਾਰਡ ਰੈਵੇਨਿਊ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈ
ਪਰਾਲੀ ਸਾੜਨ ਦਾ ਰਿਕਾਰਡ ਟੁੱਟਾ, ਪਰ ਅਸਲੀ ਖੁਲਾਸਾ ਉਸ ਤੋਂ ਵੀ ਖ਼ਤਰਨਾਕ — ਜਾਣੋ ਕੀ ਛੁਪਾਇਆ ਜਾ ਰਿਹਾ ਹੈ
ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਨਾਲ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ ਅਤੇ ਤਿੰਨ ਨਵੰਬਰ ਨੂੰ ਇੱਕੋ ਦਿਨ ਸੂਬੇ ਭਰ ਵਿੱਚ 584 ਥਾਵਾਂ ’ਤੇ ਪਰਾਲੀ ਸਾੜੀ ਗਈ, ਜਿਸ ਕਾਰਨ ਵੱਖ-ਵੱਖ ਸ਼ਹਿਰਾਂ ਦੀ ਹਵਾ ਦੀ ਗੁਣਵੱਤਾ ਵ
NRI Post Desk · 20 ਦਿਨ ਪਹਿਲਾਂ · ਅੱਪਡੇਟ 46 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





