ਬਰਨਾਲਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਲੈ ਕੇ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ, ਜਿਸ ਦੇ ਤਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ, ਜਿਸ ਵਿੱਚ ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ ਇਹ ਸਪੱਸ਼ਟ ਕੀਤਾ ਗਿਆ ਕਿ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਸਾੜਨ ਦੇ ਮਾਮਲੇ ਵਿੱਚ ਜੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਚੇਤਾਵਨੀ ਦਿੱਤੀ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ, ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ ਅਤੇ ਬਣਦਾ ਜੁਰਮਾਨਾ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ ਸਾਰੇ ਸਬੰਧਤ ਕਲੱਸਟਰ ਤੇ ਨੋਡਲ ਅਫ਼ਸਰਾਂ ਨੂੰ ਲਗਾਤਾਰ ਫੀਲਡ ਵਿੱਚ ਤਾਇਨਾਤ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਤੁਰੰਤ ਕਾਬੂ ਪਾਇਆ ਜਾ ਸਕੇ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਕੱਲ੍ਹ ਤੱਕ ਪਰਾਲੀ ਨੂੰ ਅੱਗ ਲਗਾਏ ਜਾਣ ਦੇ 82 ਮਾਮਲੇ ਸੈਟੇਲਾਈਟ ਰਾਹੀਂ ਰਿਪੋਰਟ ਹੋਏ ਹਨ ਅਤੇ ਹੁਣ ਤੱਕ 60 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾ ਚੁੱਕਿਆ ਹੈ, ਜਦਕਿ ਰਹਿੰਦੇ ਮਾਮਲਿਆਂ ਦੀ ਤੁਰੰਤ ਰਿਪੋਰਟ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਬਜਾਏ ਪਰਾਲੀ ਪ੍ਰਬੰਧਨ ਲਈ ਉਪਲਬਧ ਆਧੁਨਿਕ ਮਸ਼ੀਨਰੀ ਤੇ ਉਪਰਾਲਿਆਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਹਵਾ ਦੀ ਗੁਣਵੱਤਾ ਤੇ ਆਮ ਲੋਕਾਂ ਦੀ ਸਿਹਤ ਦੀ ਸੰਭਾਲ ਪ੍ਰਸ਼ਾਸਨ ਦੀ ਮੁੱਖ ਪਹਿਲ ਹੈ ਅਤੇ ਇਸ ਮਕਸਦ ਲਈ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜ ਵਿਵੇਕ ਮੋਦੀ, ਐੱਸਪੀ ਸੰਜੀਵ ਗੋਇਲ, ਐੱਸਡੀਐਮ ਆਯੁਸ਼ ਗੋਇਲ, ਐੱਸਡੀਐਮ ਅਜੀਤਪਾਲ ਸਿੰਘ ਚਹਿਲ, ਐੱਸਡੀਐਮ ਬੇਅੰਤ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਪਰਾਲੀ ਸਾੜਨ ਵਾਲਿਆਂ ਲਈ ਵੱਡੀ ਚੇਤਾਵਨੀ: ਜ਼ਿਲ੍ਹੇ 'ਚ ਹੁਣ ਸਿਰਫ਼ ਜੁਰਮਾਨਾ ਨਹੀਂ, ਇਹ ਵੱਡਾ ਐਕਸ਼ਨ ਵੀ ਤਿਆਰ
ਬਰਨਾਲਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਲੈ ਕੇ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ, ਜਿਸ ਦੇ ਤਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ
NRI Post Desk · 20 ਦਿਨ ਪਹਿਲਾਂ · ਅੱਪਡੇਟ 5 ਘੰਟੇ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




