|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਦੀ ਸਿਆਸਤ ਵਿੱਚ ਵੱਡਾ ਭੁਚਾਲ! ਸਚਿਨ ਪਾਇਲਟ ਨੇ ਕੀਤਾ ਅਜਿਹਾ ਖੁਲਾਸਾ ਜਿਸ ਨੇ ਸਾਰਿਆਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ

ਪੰਜਾਬ ਦੀ ਸਿਆਸੀ ਫਿਜ਼ਾ ਵਿੱਚ ਅਚਾਨਕ ਉਸ ਸਮੇਂ ਤਣਾਅ ਵਧ ਗਿਆ ਜਦੋਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਗੁਰਦਾਸਪੁਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਸਪੱਸ਼ਟ ਕਰ ਦਿੱਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਮੁਕ

NRI Post Desk · 10 ਦਿਨ ਪਹਿਲਾਂ · ਅੱਪਡੇਟ 39 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਦੀ ਸਿਆਸਤ ਵਿੱਚ ਵੱਡਾ ਭੁਚਾਲ! ਸਚਿਨ ਪਾਇਲਟ ਨੇ ਕੀਤਾ ਅਜਿਹਾ ਖੁਲਾਸਾ ਜਿਸ ਨੇ ਸਾਰਿਆਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ
📷 NRI Post Desk

ਪੰਜਾਬ ਦੀ ਸਿਆਸੀ ਫਿਜ਼ਾ ਵਿੱਚ ਅਚਾਨਕ ਉਸ ਸਮੇਂ ਤਣਾਅ ਵਧ ਗਿਆ ਜਦੋਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਗੁਰਦਾਸਪੁਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਸਪੱਸ਼ਟ ਕਰ ਦਿੱਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਮੁਕਾਬਲਾ ਸਿਰਫ਼ ਆਮ ਆਦਮੀ ਪਾਰਟੀ ਨਾਲ ਹੋਵੇਗਾ, ਜਿਸ ਨਾਲ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਪਰ ਸਵਾਲ ਇਹ ਹੈ ਕਿ ਜਿਨ੍ਹਾਂ ਕਾਰਨਾਂ ਕਰਕੇ ਅਕਾਲੀ ਦਲ ਨੇ ਭਾਜਪਾ ਨਾਲੋਂ ਆਪਣਾ ਗਠਜੋੜ ਤੋੜਿਆ ਸੀ ਕੀ ਉਹ ਕਾਰਨ ਖਤਮ ਹੋ ਗਏ ਹਨ। ਸਚਿਨ ਪਾਇਲਟ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਕੁਝ ਮਹੀਨਿਆਂ ਦੀ ਪ੍ਰਾਹੁਣੀ ਹੈ ਕਿਉਂਕਿ ਇਸ ਦੇ ਕਈ ਰਾਜ ਸਭਾ ਮੈਂਬਰ ਪਹਿਲਾਂ ਹੀ ਪਾਰਟੀ ਛੱਡ ਚੁੱਕੇ ਹਨ, ਵਿਧਾਇਕ ਬਾਗੀ ਹੋ ਚੁੱਕੇ ਹਨ ਅਤੇ ਕਈ ਸਸਪੈਂਡ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਜੋ 92 ਵਿਧਾਇਕ ਦੇ ਕੇ ਮਜ਼ਬੂਤ ਆਧਾਰ ਦਿੱਤਾ ਸੀ ਉਹ ਆਧਾਰ ਇਹ ਸਰਕਾਰ ਹੁਣ ਪੂਰੀ ਤਰ੍ਹਾਂ ਗੁਆ ਚੁੱਕੀ ਹੈ। ਪਾਇਲਟ ਨੇ ਇਲਜ਼ਾਮ ਲਾਇਆ ਕਿ ਸਰਕਾਰ ਪੰਜਾਬ ਦੇ ਖਜ਼ਾਨੇ ਨੂੰ ਭਲਾਈ ਅਤੇ ਵਿਕਾਸ ਉੱਤੇ ਖਰਚਣ ਦੀ ਬਜਾਏ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਦਿੱਲੀ ਦੇ ਨੇਤਾਵਾਂ ਨੂੰ ਖੁਸ਼ ਕਰਨ ਲਈ ਲੁਟਾਇਆ ਹੈ, ਜਦਕਿ ਪੰਜਾਬ ਵਿੱਚ ਨਸ਼ਾ, ਕਾਨੂੰਨ ਵਿਵਸਥਾ ਅਤੇ ਫਿਰੌਤੀਆਂ ਤੋਂ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦੇ ਕਈ ਟੁਕੜੇ ਹੋ ਚੁੱਕੇ ਹਨ ਅਤੇ ਕਈ ਪਾਰਟੀਆਂ ਚੋਣਾਂ ਲੜਨਗੀਆਂ ਪਰ ਕਿਸੇ ਵੀ ਪਾਰਟੀ ਕੋਲ ਪੰਜਾਬ ਦੀ ਸੱਤਾ ਤੇ ਕਾਬਜ਼ ਹੋਣ ਦਾ ਦਮ ਨਹੀਂ, ਸਿਰਫ਼ ਕਾਂਗਰਸ ਹੀ ਆਪਣੇ ਦਮ ਤੇ ਸਰਕਾਰ ਬਣਾਉਣ ਦੀ ਕਾਬਲੀਅਤ ਰੱਖਦੀ ਹੈ। ਇਸ ਮੌਕੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵੀ ਮੋਰਚਾ ਸੰਭਾਲਦਿਆਂ ਕਿਹਾ ਕਿ ਆਪ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਲੋਕ ਇਸ ਸਰਕਾਰ ਤੋਂ ਸਤੇ ਪਏ ਹਨ ਅਤੇ ਚੋਣ ਜ਼ਾਬਤਾ ਲੱਗਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ ਉਹ ਬਾਗੀ ਤੇਵਰ ਦਿਖਾ ਰਹੇ ਹਨ ਅਤੇ ਜਲਦੀ ਹੀ ਇਹ ਪਾਰਟੀ ਮੂਧੇ ਮੂੰਹ ਡਿੱਗ ਪਵੇਗੀ, ਅਤੇ ਹੁਣ ਸਿਰਫ਼ ਕੁਝ ਮਹੀਨਿਆਂ ਦੀ ਹੀ ਗੱਲ ਹੈ ਜਦੋਂ ਕਾਂਗਰਸ ਮੁੜ ਤੋਂ ਸਰਕਾਰ ਬਣਾ ਕੇ ਬਰਬਾਦ ਹੋ ਚੁੱਕੇ ਪੰਜਾਬ ਨੂੰ ਮੁੜ ਲੀਹਾਂ ’ਤੇ ਲਿਆਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!