|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਦੇ ਹੱਕ 'ਚ ਖੜ੍ਹੇ ਆਮ ਆਦਮੀ ਪਾਰਟੀ ਦੇ ਆਗੂ ਨੇ ਭਾਜਪਾ 'ਤੇ ਕੀਤਾ ਵੱਡਾ ਖੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਬੁਲਾਰੇ ਹਰਚੰਦ ਸਿੰਘ ਬਰਸਟ ਨੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੇ ਪੰਜਾਬ ਸਬੰਧੀ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਹਰਾਉਣ ਦੀਆਂ ਗੱਲਾਂ ਕਰਨ ਵਾਲਿਆਂ ਨੂੰ ਪ

NRI Post Desk · 1 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਦੇ ਹੱਕ 'ਚ ਖੜ੍ਹੇ ਆਮ ਆਦਮੀ ਪਾਰਟੀ ਦੇ ਆਗੂ ਨੇ ਭਾਜਪਾ 'ਤੇ ਕੀਤਾ ਵੱਡਾ ਖੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ
📷 NRI Post Desk

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਬੁਲਾਰੇ ਹਰਚੰਦ ਸਿੰਘ ਬਰਸਟ ਨੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੇ ਪੰਜਾਬ ਸਬੰਧੀ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਹਰਾਉਣ ਦੀਆਂ ਗੱਲਾਂ ਕਰਨ ਵਾਲਿਆਂ ਨੂੰ ਪਹਿਲਾਂ ਪੰਜਾਬ ਦੀ ਅਣਖ, ਇਤਿਹਾਸ ਅਤੇ ਕੁਰਬਾਨੀਆਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅਹਿਮਦ ਸ਼ਾਹ ਅਬਦਾਲੀ ਅਤੇ ਮੁਹੰਮਦ ਗਜ਼ਨੀ ਵਰਗੇ ਹਮਲਾਵਰਾਂ ਨੂੰ ਵੀ ਪੰਜਾਬੀਆਂ ਨੇ ਹਮੇਸ਼ਾ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਬਰਸਟ ਨੇ ਕਿਹਾ ਕਿ ਪੰਜਾਬ ਗੁਰੂਆਂ ਦੇ ਨਾਂ 'ਤੇ ਵੱਸਦਾ ਹੈ, ਜਿੱਥੇ ਹਰ ਧਰਮ, ਜਾਤੀ ਅਤੇ ਫਿਰਕੇ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਹਰ ਆਉਣ ਵਾਲੇ ਦਾ ਲੰਗਰ ਨਾਲ ਸਵਾਗਤ ਕੀਤਾ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਵਿਕਾਸ 'ਚ ਰੁਕਾਵਟਾਂ ਪੈਦਾ ਕਰ ਰਹੀ ਹੈ। ਰੂਰਲ ਡਿਵੈਲਪਮੈਂਟ ਫੰਡ ਦੇ ਕਰੀਬ 10 ਹਜ਼ਾਰ ਕਰੋੜ ਰੁਪਏ ਰੋਕੇ ਜਾਣ ਕਾਰਨ ਪਿੰਡਾਂ ਦਾ ਵਿਕਾਸ ਪ੍ਰਭਾਵਿਤ ਹੋ ਰਿਹਾ ਹੈ। ਇਸ ਤੋਂ ਇਲਾਵਾ ਹੜ੍ਹਾਂ ਕਾਰਨ ਹੋਏ ਹਜ਼ਾਰਾਂ ਕਰੋੜ ਰੁਪਏ ਦੇ ਨੁਕਸਾਨ ਦੇ ਬਾਵਜੂਦ ਕੇਂਦਰ ਵੱਲੋਂ ਢੁੱਕਵੀਂ ਸਹਾਇਤਾ ਨਹੀਂ ਦਿੱਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਜੀਐੱਸਟੀ, ਸਿੱਖਿਆ ਤੇ ਸਿਹਤ ਮਿਸ਼ਨ ਨਾਲ ਸਬੰਧਤ ਫੰਡਾਂ 'ਚ ਵੀ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਨਸ਼ਿਆਂ ਦੇ ਮੁੱਦੇ 'ਤੇ ਭਾਜਪਾ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ 'ਚ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕ ਰਹੀ। ਬਰਸਟ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਲ ਕਰਨ ਦੇ ਸੁਪਨੇ ਦੇਖ ਰਹੀ ਹੈ, ਪਰ ਪੰਜਾਬ ਦੇ ਲੋਕ ਅਜਿਹੀਆਂ ਕੋਸ਼ਿਸ਼ਾਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਈਡੀ ਅਤੇ ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਸਿਆਸੀ ਮਕਸਦਾਂ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ ਹਾਰ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!