|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਫਾਈਨਲ ਦੀ ਭਵਿੱਖਬਾਣੀ ਕਰਨਾ ਵੀ ਮੁਸ਼ਕਲ ਸੀ, ਪਰ ਜਿੱਤ ਦਾ ਰਾਜ਼ ਕੀ ਨਿਕਲਿਆ?

ਮੱਲਾਂਵਾਲਾ ਦੇ ਨਜ਼ਦੀਕੀ ਪਿੰਡ ਦੌਲਤਪੁਰਾ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਗਏ ਪਹਿਲੇ ਵਾਲੀਬਾਲ ਟੂਰਨਾਮੈਂਟ ਵਿੱਚ ਉਸ ਸਮੇਂ ਵੱਡਾ ਰੋਮਾਂਚ ਪੈਦਾ ਹੋਇਆ ਜਦੋਂ ਫਾਈਨਲ ਮੈਚ ਵਿੱਚ ਪਿੰਡ ਹਸਤੀਵਾਲਾ ਅਤੇ ਟੱਲੀ

NRI Post Desk · 36 ਦਿਨ ਪਹਿਲਾਂ · ਅੱਪਡੇਟ 5 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਾਈਨਲ ਦੀ ਭਵਿੱਖਬਾਣੀ ਕਰਨਾ ਵੀ ਮੁਸ਼ਕਲ ਸੀ, ਪਰ ਜਿੱਤ ਦਾ ਰਾਜ਼ ਕੀ ਨਿਕਲਿਆ?
📷 NRI Post Desk

ਮੱਲਾਂਵਾਲਾ ਦੇ ਨਜ਼ਦੀਕੀ ਪਿੰਡ ਦੌਲਤਪੁਰਾ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਗਏ ਪਹਿਲੇ ਵਾਲੀਬਾਲ ਟੂਰਨਾਮੈਂਟ ਵਿੱਚ ਉਸ ਸਮੇਂ ਵੱਡਾ ਰੋਮਾਂਚ ਪੈਦਾ ਹੋਇਆ ਜਦੋਂ ਫਾਈਨਲ ਮੈਚ ਵਿੱਚ ਪਿੰਡ ਹਸਤੀਵਾਲਾ ਅਤੇ ਟੱਲੀ ਸੈਦਾ ਸਾਹੂ ਦੀਆਂ ਟੀਮਾਂ ਆਹਮੋ-ਸਾਹਮਣੇ ਹੋਈਆਂ, ਅਤੇ ਅੰਤ ਵਿੱਚ ਪਿੰਡ ਹਸਤੀਵਾਲਾ ਦੀ ਟੀਮ ਨੇ ਜਿੱਤ ਦਰਜ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਟੱਲੀ ਸੈਦਾ ਸਾਹੂ ਦੀ ਟੀਮ ਦੂਜੇ ਸਥਾਨ ’ਤੇ ਰਹੀ। ਇਸ ਟੂਰਨਾਮੈਂਟ ਵਿੱਚ ਇਲਾਕੇ ਦੀਆਂ 10 ਵੱਖ-ਵੱਖ ਟੀਮਾਂ ਨੇ ਭਾਗ ਲਿਆ ਅਤੇ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਟੂਰਨਾਮੈਂਟ ਦਾ ਉਦਘਾਟਨ ਪਿੰਡ ਦੀ ਸਰਪੰਚ ਪਰਵਿੰਦਰ ਕੌਰ ਪਤਨੀ ਕੁਲਜੀਤ ਸਿੰਘ ਵੱਲੋਂ ਕੀਤਾ ਗਿਆ, ਜਦੋਂ ਕਿ ਮੁੱਖ ਮਹਿਮਾਨ ਵਜੋਂ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਪੁੱਤਰ ਅਤੇ ਭਾਜਪਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਪਿੰਡ ਦੀ ਸਰਪੰਚ ਪਰਵਿੰਦਰ ਕੌਰ, ਸਰਪੰਚ ਕੁਲਜੀਤ ਸਿੰਘ ਪਿੰਡ ਦੌਲਤਪੁਰਾ, ਮਨਜੀਤ ਸਿੰਘ ਖਿੰਡਾ, ਪ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ, ਜੱਸਾ ਧੰਜੂ, ਐਸ਼ ਨੂਰ ਖਿੰਡਾ, ਅਰਸ਼ਦੀਪ ਸਿੰਘ, ਸੁੱਖ ਰਾਮਗੜੀਆ ਅਤੇ ਸਾਬਕਾ ਸਰਪੰਚਾਂ ਵੱਲੋਂ ਕੀਤੀ ਗਈ, ਜਿਸ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਪਿੰਡ ਹਸਤੀਵਾਲਾ ਦੀ ਟੀਮ ਨੂੰ ਟਰਾਫੀ ਦੇ ਨਾਲ 11 ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਦੂਜੇ ਸਥਾਨ ’ਤੇ ਰਹੀ ਟੱਲੀ ਸੈਦਾ ਸਾਹੂ ਦੀ ਟੀਮ ਨੂੰ ਟਰਾਫੀ ਅਤੇ 5100 ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਇਸ ਤੋਂ ਇਲਾਵਾ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਾਰੇ ਵਾਲੀਬਾਲ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਭਾਜਪਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ, ਰਾਣਾ ਗੁਰਮੀਤ ਸਿੰਘ ਸੋਢੀ ਦੇ ਸਿਆਸੀ ਸਕੱਤਰ ਨਸੀਬ ਸਿੰਘ ਸੰਧੂ, ਪਿੰਡ ਆਰਿਫ ਕੇ ਦੇ ਸਾਬਕਾ ਸਰਪੰਚ ਗੁਰਜਿੰਦਰ ਸਿੰਘ, ਪਿੰਡ ਦੌਲਤਪੁਰਾ ਦੇ ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਡਾ. ਸੁਰਜੀਤ ਸਿੰਘ, ਸਰਪੰਚ ਕੁਲਵੰਤ ਸਿੰਘ ਗੁਲਾਮੀ ਵਾਲਾ, ਸਰਪੰਚ ਗੁਰਦੇਵ ਸਿੰਘ ਬਾਗੇ ਵਾਲਾ, ਸਰਪੰਚ ਜੱਗਜੀਤ ਸਿੰਘ ਖਡੋਲੇ, ਸਰਪੰਚ ਗੁਰਪ੍ਰੀਤ ਸਿੰਘ ਨਵਾਂ ਪਿੰਡ ਅਰਫਕੇ, ਸਰਪੰਚ ਗੁਰਦੇਵ ਸਿੰਘ ਆਰਿਫ ਕੇ ਅਤੇ ਸਰਪੰਚ ਹਰਪ੍ਰੀਤ ਸਿੰਘ ਪੁਰੀ ਟੱਲੀ ਸੈਦਾ ਸਾਹੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਪਿੰਡ ਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਟੂਰਨਾਮੈਂਟ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਸੁਨੇਹਾ ਦਿੱਤਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!