|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਫਿਰੋਜ਼ਪੁਰ ਦੇ ਸਕੂਲ ਵਿੱਚ ਉਸ ਵੇਲੇ ਕੀ ਹੋਇਆ ਜਦੋਂ ਰੱਸਾਕਸ਼ੀ ਮੁਕਾਬਲਿਆਂ ਦਾ ਉਦਘਾਟਨ ਹੋ ਰਿਹਾ ਸੀ, ਜਾਣੋ ਪੂਰੀ ਸਚਾਈ

ਫਿਰੋਜ਼ਪੁਰ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸ

NRI Post Desk · 12 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਿਰੋਜ਼ਪੁਰ ਦੇ ਸਕੂਲ ਵਿੱਚ ਉਸ ਵੇਲੇ ਕੀ ਹੋਇਆ ਜਦੋਂ ਰੱਸਾਕਸ਼ੀ ਮੁਕਾਬਲਿਆਂ ਦਾ ਉਦਘਾਟਨ ਹੋ ਰਿਹਾ ਸੀ, ਜਾਣੋ ਪੂਰੀ ਸਚਾਈ
📷 NRI Post Desk

ਫਿਰੋਜ਼ਪੁਰ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕਸ਼ੀ ਦੇ ਅੰਡਰ-14 ਲੜਕੇ ਅਤੇ ਲੜਕੀਆਂ ਦੇ ਸੂਬਾ ਪੱਧਰੀ ਮੁਕਾਬਲੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਬਾਜੀਦਪੁਰ ਸਾਹਿਬ ਵਿਖੇ ਬਹੁਤ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਏ, ਜਿਨ੍ਹਾਂ ਦਾ ਉਦਘਾਟਨੀ ਸਮਾਗਮ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਸਕੂਲ ਪ੍ਰਿੰਸੀਪਲ ਪਵਨਦੀਪ ਕੌਰ ਅਤੇ ਉਹਨਾਂ ਦੇ ਸਟਾਫ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ਤੇ ਬੁੱਕੇ ਦੇ ਕੇ ਸਵਾਗਤ ਕੀਤਾ। ਮੁੱਖ ਮਹਿਮਾਨ ਐਡਵੋਕੇਟ ਰਜਨੀਸ਼ ਦਹੀਆ ਨੇ ਇਸ ਮੌਕੇ ਕਿਹਾ ਕਿ ਖੇਡ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਮੁਕਾਬਲੇ ਦੀ ਭਾਵਨਾ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੇ ਹਨ ਅਤੇ ਖੇਡਾਂ ਬੱਚਿਆਂ ਨੂੰ ਜਿੱਤ ਸਮੇਂ ਨਿਮਰ ਰਹਿਣ ਅਤੇ ਹਾਰ ਸਮੇਂ ਹੌਸਲਾ ਨਾ ਹਾਰਨ ਦੀ ਸਿੱਖਿਆ ਵੀ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਰਾਜ ਪੱਧਰੀ ਸਕੂਲ ਖੇਡਾਂ ਵਿਦਿਆਰਥੀਆਂ ਦੀਆਂ ਖੇਡ ਰੁਚੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਕੌਮੀ ਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਇਨ੍ਹਾਂ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਈਓ ਮੁਨੀਲਾ ਅਰੋੜਾ ਅਤੇ ਡਿਪਟੀ ਡੀਈਓ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅੰਡਰ-14 ਵਰਗ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਖਿਡਾਰੀਆਂ ਵਿੱਚ ਇਨ੍ਹਾਂ ਮੁਕਾਬਲਿਆਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਰੱਸਾਕਸ਼ੀ ਇੱਕ ਰੋਮਾਂਚਕ ਅਤੇ ਰਵਾਇਤੀ ਖੇਡ ਹੈ, ਜਿਸ ਵਿੱਚ ਖਿਡਾਰੀਆਂ ਦੀ ਸਰੀਰਕ ਤਾਕਤ ਦੇ ਨਾਲ-ਨਾਲ ਆਪਸੀ ਤਾਲਮੇਲ, ਅਨੁਸ਼ਾਸਨ, ਇਕਾਗਰਤਾ ਅਤੇ ਸਮੂਹਿਕ ਯਤਨਾਂ ਦੀ ਵਿਸ਼ੇਸ਼ ਮਹੱਤਤਾ ਹੁੰਦੀ ਹੈ। ਇਸ ਖੇਡ ਵਿੱਚ ਪੂਰੀ ਟੀਮ ਦੀ ਇਕਜੁੱਟਤਾ ਅਤੇ ਮਿਲ ਕੇ ਕੀਤੀ ਮਿਹਨਤ ਹੀ ਸਫ਼ਲਤਾ ਦਾ ਆਧਾਰ ਬਣਦੀ ਹੈ। ਇਸ ਮੌਕੇ ਅਬਜ਼ਰਵਰ ਨਾਇਬ ਖਾਨ, ਰਮਜਾਨ ਖਾਨ, ਅਮਰੀਕ ਸਿੰਘ, ਪ੍ਰਿੰਸੀਪਲ ਪਵਨਦੀਪ ਕੌਰ, ਰਾਕੇਸ਼ ਕੁਮਾਰ, ਨਵਦੀਪ ਢੀਡਰਾ, ਅਕਸ਼ ਕੁਮਾਰ ਡੀਐਮ ਸਪੋਰਟਸ, ਲੈਕਚਰਾਰ ਦਲਬੀਰ ਸਿੰਘ ਨੀਟੂ, ਨਵਿੰਦ

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!