|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਠਿੰਡਾ ਦੀਆਂ ਮੰਡੀਆਂ 'ਚ ਖੜੀਆਂ ਹੋ ਗਈਆਂ ਝੋਨੇ ਦੀਆਂ ਬੋਲੀਆਂ, ਕਿਸਾਨਾਂ ਨੂੰ ਦੀਵਾਲੀ 'ਤੇ ਮੰਡੀ 'ਚ ਬੈਠਣ ਦੀ ਚਿੰਤਾ

ਬਠਿੰਡਾ ਜ਼ਿਲ੍ਹੇ ਦੀ ਮਾਰਕੀਟ ਕਮੇਟੀ ਰਾਮਾਂ ਮੰਡੀ ਅਧੀਨ ਪੈਂਦੇ ਚਾਰ ਉਪ ਖਰੀਦ ਕੇਂਦਰਾਂ ਵਿੱਚ ਸਰਕਾਰੀ ਖਰੀਦ ਏਜੰਸੀਆਂ ਨੇ ਖਰੀਦ ਟੀਚਾ ਸੌ ਫ਼ੀਸਦੀ ਪੂਰਾ ਹੋਣ ਦਾ ਹਵਾਲਾ ਦੇ ਕੇ ਝੋਨੇ ਦੀ ਬੋਲੀ ਰੋਕ ਦਿੱਤੀ ਹੈ, ਜਿਸ ਕਾਰਨ ਕਿਸਾਨਾਂ ਅਤੇ ਆੜ੍ਹਤੀਆ

NRI Post Desk · 17 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਠਿੰਡਾ ਦੀਆਂ ਮੰਡੀਆਂ 'ਚ ਖੜੀਆਂ ਹੋ ਗਈਆਂ ਝੋਨੇ ਦੀਆਂ ਬੋਲੀਆਂ, ਕਿਸਾਨਾਂ ਨੂੰ ਦੀਵਾਲੀ 'ਤੇ ਮੰਡੀ 'ਚ ਬੈਠਣ ਦੀ ਚਿੰਤਾ
📷 NRI Post Desk

ਬਠਿੰਡਾ ਜ਼ਿਲ੍ਹੇ ਦੀ ਮਾਰਕੀਟ ਕਮੇਟੀ ਰਾਮਾਂ ਮੰਡੀ ਅਧੀਨ ਪੈਂਦੇ ਚਾਰ ਉਪ ਖਰੀਦ ਕੇਂਦਰਾਂ ਵਿੱਚ ਸਰਕਾਰੀ ਖਰੀਦ ਏਜੰਸੀਆਂ ਨੇ ਖਰੀਦ ਟੀਚਾ ਸੌ ਫ਼ੀਸਦੀ ਪੂਰਾ ਹੋਣ ਦਾ ਹਵਾਲਾ ਦੇ ਕੇ ਝੋਨੇ ਦੀ ਬੋਲੀ ਰੋਕ ਦਿੱਤੀ ਹੈ, ਜਿਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਚਾਰ ਖਰੀਦ ਕੇਂਦਰਾਂ ਵਿੱਚ ਬੰਗੀ ਨਿਹਾਲ ਸਿੰਘ, ਮਲਕਾਣਾ, ਤਰਖਾਣਵਾਲਾ ਅਤੇ ਗਾਟਵਾਲੀ ਦੇ ਖਰੀਦ ਕੇਂਦਰ ਸ਼ਾਮਲ ਹਨ, ਜਿੱਥੇ ਮਾਰਕਫੈੱਡ, ਪਨਗ੍ਰੇਨ, ਪਨਸਪ ਅਤੇ ਵੇਅਰਹਾਊਸ ਵੱਲੋਂ ਆਪਣਾ ਨਿਰਧਾਰਤ ਖਰੀਦ ਟੀਚਾ ਪੂਰਾ ਹੋਣ ਦਾ ਹਵਾਲਾ ਦੇ ਕੇ ਝੋਨੇ ਦੀ ਬੋਲੀ ਬੰਦ ਕਰ ਦਿੱਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਫ਼ੈਸਲੇ ਕਾਰਨ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ ਵਿੱਚ ਬੈਠੇ ਹਨ ਅਤੇ ਉਨ੍ਹਾਂ ਨੂੰ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਮਿਹਨਤ ਕਰਕੇ ਆਪਣੀ ਫ਼ਸਲ ਤਿਆਰ ਕਰਦੇ ਹਨ, ਪਰ ਜੇਕਰ ਮੰਡੀਆਂ ਵਿੱਚ ਸਮੇਂ ਸਿਰ ਖਰੀਦ ਹੀ ਨਹੀਂ ਹੋਵੇਗੀ ਤਾਂ ਕਿਸਾਨਾਂ ਨੂੰ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨਾਂ ਨੂੰ ਇਹ ਚਿੰਤਾ ਵੀ ਸਤਾ ਰਹੀ ਹੈ ਕਿ ਜੇਕਰ ਜਲਦ ਝੋਨੇ ਦੀ ਖਰੀਦ ਸ਼ੁਰੂ ਨਾ ਹੋਈ ਤਾਂ ਉਹ ਦੀਵਾਲੀ ਦਾ ਤਿਉਹਾਰ ਵੀ ਆਪਣੇ ਪਰਿਵਾਰਾਂ ਨਾਲ ਖੁਸ਼ੀ ਨਾਲ ਨਹੀਂ ਮਨਾ ਸਕਣਗੇ। ਸਰੂਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਵਾਰ ਬਾਸਮਤੀ ਤੇ ਨਰਮੇ ਹੇਠ ਰਕਬਾ ਘਟਣ ਕਾਰਨ ਪਰਮਲ ਝੋਨੇ ਹੇਠ ਰਕਬੇ ਵਿੱਚ ਵਾਧਾ ਹੋਇਆ ਹੈ, ਇਸ ਲਈ ਸਰਕਾਰ ਤੇ ਖਰੀਦ ਏਜੰਸੀਆਂ ਨੂੰ ਇਸ ਵਧੇ ਹੋਏ ਰਕਬੇ ਨੂੰ ਧਿਆਨ ਵਿੱਚ ਰੱਖਦਿਆਂ ਖਰੀਦ ਦੇ ਢੁੱਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚਾਰੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਬੋਲੀ ਤੁਰੰਤ ਸ਼ੁਰੂ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਹੋਰ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਸ ਮੌਕੇ ਕਿਸਾਨ ਆਗੂ ਸਰੂਪ ਸਿੰਘ ਰਾਮਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕਿਸਾਨਾਂ ਦੀ ਫ਼ਸਲ ਦੀ ਖਰੀਦ ਸ਼ੁਰੂ ਨਾ ਕਰਵਾਈ ਤਾਂ ਕਿਸਾਨ ਸੜਕਾਂ ’ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਸਬੰਧਤ ਖਰੀਦ ਏਜੰਸੀਆਂ ਦੀ ਹੋਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!