|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬਰਨਾਲਾ ਦੀਆਂ ਗਲੀਆਂ 'ਚ ਗੂੰਜੀ ਅਜਿਹੀ ਆਵਾਜ਼, ਜਿਸ ਨੇ ਹਰ ਸੰਗਤ ਦੇ ਦਿਲ 'ਚ ਪਾ ਦਿੱਤੀ ਅਲੌਕਿਕ ਲਹਿਰ

ਬਰਨਾਲਾ ਸ਼ਹਿਰ ਵਿੱਚ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜਿਸਨੇ ਪੂਰੇ ਸ਼ਹਿਰ ਨੂੰ ਸ਼ਰਧਾ ਅਤੇ ਉਤਸ਼ਾਹ ਦੇ ਰੰਗ ਵਿੱਚ ਰੰਗ ਦਿੱਤਾ। ਇਸ ਸਬੰਧੀ ਜਾਣਕਾਰੀ

NRI Post Desk · 1 ਦਿਨ ਪਹਿਲਾਂ · ਅੱਪਡੇਟ 3 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਰਨਾਲਾ ਦੀਆਂ ਗਲੀਆਂ 'ਚ ਗੂੰਜੀ ਅਜਿਹੀ ਆਵਾਜ਼, ਜਿਸ ਨੇ ਹਰ ਸੰਗਤ ਦੇ ਦਿਲ 'ਚ ਪਾ ਦਿੱਤੀ ਅਲੌਕਿਕ ਲਹਿਰ
📷 NRI Post Desk

ਬਰਨਾਲਾ ਸ਼ਹਿਰ ਵਿੱਚ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜਿਸਨੇ ਪੂਰੇ ਸ਼ਹਿਰ ਨੂੰ ਸ਼ਰਧਾ ਅਤੇ ਉਤਸ਼ਾਹ ਦੇ ਰੰਗ ਵਿੱਚ ਰੰਗ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ ਅਤੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਤੋਂ ਗੁਰਮਰਿਆਦਾ ਅਨੁਸਾਰ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੇ ਪਾਵਨ ਸਰੂਪ ਦੀ ਅਗਵਾਈ ਵਿੱਚ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਜਸ ਦਾ ਗਾਇਨ ਕੀਤਾ, ਅਤੇ ਨਿਹੰਗ ਸਿੰਘ ਫੌਜਾਂ ਵੱਲੋਂ ਆਪਣੇ ਘੋੜਿਆਂ ਸਮੇਤ ਦਿਖਾਏ ਗਏ ਸ਼ਾਨਦਾਰ ਜੌਹਰ ਅਤੇ ਗੱਤਕੇ ਦੇ ਦਿਲਕਸ਼ ਪ੍ਰਦਰਸ਼ਨ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਮੁੱਖ ਮਾਰਗਾਂ ਵਿੱਚੋਂ ਹੁੰਦਾ ਹੋਇਆ ਅੱਗੇ ਵਧਿਆ, ਅਤੇ ਇਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਕਮੇਟੀਆਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਗੁਰਦੁਆਰਾ ਸਾਹਿਬਾਨਾਂ ਵੱਲੋਂ ਸੰਗਤਾਂ ਦੀ ਸੇਵਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ, ਜਿੱਥੇ ਵੱਖ-ਵੱਖ ਥਾਵਾਂ ’ਤੇ ਲੰਗਰ, ਕੇਲੇ, ਪਕੌੜਿਆਂ ਅਤੇ ਹੋਰ ਪ੍ਰਸ਼ਾਦਿਆਂ ਦੇ ਲੰਗਰ ਲਗਾ ਕੇ ਸੰਗਤਾਂ ਦਾ ਸਵਾਗਤ ਕੀਤਾ ਗਿਆ ਅਤੇ ਸੇਵਾਦਾਰਾਂ ਵੱਲੋਂ ਪੂਰੀ ਸ਼ਰਧਾ ਨਾਲ ਸੇਵਾ ਨਿਭਾਈ ਗਈ। ਸ਼ਹਿਰ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ’ਤੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਪਾਵਨ ਸਰੂਪ ਅੱਗੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਹ ਨਗਰ ਕੀਰਤਨ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਉਪਦੇਸ਼ ਦੇਣ ਵਾਲੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਅਤੇ ਗੁਰਮਤਿ ਦੇ ਮਾਰਗ ’ਤੇ ਚੱਲਣ ਦਾ ਸੁਨੇਹਾ ਦੇ ਗਿਆ। ਮਹਾਨ ਨਗਰ ਕੀਰਤਨ ਸ਼ਹਿਰ ਵਿੱਚੋਂ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਪਹੁੰਚ ਕੇ ਸੰਪੰਨ ਹੋਇਆ, ਜਿੱਥੇ ਸੰਗਤਾਂ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਸਮੁੱਚੇ ਨਗਰ ਕੀਰਤਨ ਦੌਰਾਨ ਸੰਗਤਾਂ ਵਿੱਚ ਭਾਰੀ ਉਤਸ਼ਾਹ, ਸ਼ਰਧਾ ਅਤੇ ਸੇਵਾ ਭਾਵਨਾ ਦੇਖਣ ਨੂੰ ਮਿਲੀ। ਇਸ ਮੌਕੇ ਸੰਤ ਬਾਬਾ ਟੇਕ ਸਿੰਘ ਜੀ ਧਨੌਲਾ, ਸਿੰਘ ਸਾਹਿਬ ਤਖ਼ਤ ਸ੍ਰੀ ਦਮਦਮਾ ਸਾਹਿਬ, ਜਥੇਦਾਰ ਪਰਮਜੀਤ ਸਿੰਘ ਖਾਲਸਾ, ਸੰਤ ਬਲਵੀਰ ਸਿੰਘ ਘੁੰਨਸ, ਰਵਿੰਦਰ ਸਿੰਘ ਸੰਧੂ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜਰਨੈਲ ਸਿੰਘ ਭੋਤਨਾ, ਬੀਬੀ ਅਜੈਬ ਕੌਰ ਭੋਤਨਾ, ਸੋਨੀ ਜਾਗਲ, ਸੰਜੀਵ ਸੋਰੀ, ਗੁਰਜਿੰਦਰ ਸਿੰਘ ਸਿੱਧੂ, ਬਾਬਾ ਸੁਖਦੇਵ ਸਿੰਘ ਸੁਧਾਣਾ ਸਾਹਿਬ, ਸੁਖਪਾਲ ਸਿੰਘ ਰੁਪਾਣਾ, ਮੀਤ ਮੈਨੇਜਰ ਇੰਦਰਜੀਤ ਸਿੰਘ, ਐਮਪੀ ਗੁਰਮੀਤ ਸਿੰਘ ਮੀਤ ਹੇਅਰ, ਹਰਿੰਦਰ ਸਿੰਘ ਧਾਲੀਵਾਲ, ਸੁਖੀ ਐੱਮ.ਸੀ., ਸੋਨੀ ਐੱਮ.ਸੀ., ਨਰਿੰਦਰ ਗਰਗ ਨੀਟਾ, ਧਰਮ ਸਿੰਘ ਫੌਜੀ, ਜਸਵੀਰ ਸਿੰਘ ਗੱਖੀ ਐ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!