|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਬਾਦਲ ਦੀ 99ਵੀਂ ਜਯੰਤੀ 'ਤੇ ਮਹਿਲਾ ਬਾਕਸਿੰਗ ਚੈਂਪੀਅਨਸ਼ਿਪ ਦਾ ਉਦਘਾਟਨ, ਹਰਸਿਮਰਤ ਕੌਰ ਬਾਦਲ ਦੇ ਬਿਆਨ ਨੇ ਪੈਦਾ ਕੀਤੀ ਹਲਚਲ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਸਥਿਤ ਦਸਮੇਸ਼ ਗਰਲਜ਼ ਕਾਲਜ ਵਿਖੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ 99ਵੀਂ ਜਯੰਤੀ ਨੂੰ ਸਮਰਪਿਤ 10ਵੀਂ ਸੀਨੀਅਰ ਐਲੀਟ ਪੰਜਾਬ ਵੂਮੈਨ ਬਾਕਸਿੰਗ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਜਾ ਰਿਹਾ ਹੈ

NRI Post Desk · 28 ਮਿੰਟ ਪਹਿਲਾਂ · ਅੱਪਡੇਟ 28 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਾਦਲ ਦੀ 99ਵੀਂ ਜਯੰਤੀ 'ਤੇ ਮਹਿਲਾ ਬਾਕਸਿੰਗ ਚੈਂਪੀਅਨਸ਼ਿਪ ਦਾ ਉਦਘਾਟਨ, ਹਰਸਿਮਰਤ ਕੌਰ ਬਾਦਲ ਦੇ ਬਿਆਨ ਨੇ ਪੈਦਾ ਕੀਤੀ ਹਲਚਲ
📷 NRI Post Desk

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਸਥਿਤ ਦਸਮੇਸ਼ ਗਰਲਜ਼ ਕਾਲਜ ਵਿਖੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ 99ਵੀਂ ਜਯੰਤੀ ਨੂੰ ਸਮਰਪਿਤ 10ਵੀਂ ਸੀਨੀਅਰ ਐਲੀਟ ਪੰਜਾਬ ਵੂਮੈਨ ਬਾਕਸਿੰਗ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਉਦਘਾਟਨ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਕੀਤਾ ਗਿਆ। 25 ਤੋਂ 27 ਨਵੰਬਰ ਤੱਕ ਚੱਲਣ ਵਾਲੇ ਇਸ ਤਿੰਨ ਰੋਜ਼ਾ ਟੂਰਨਾਮੈਂਟ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਤਕਰੀਬਨ 85 ਮਹਿਲਾ ਮੁੱਕੇਬਾਜ਼ 10 ਵੱਖ-ਵੱਖ ਭਾਰ ਵਰਗਾਂ ਵਿੱਚ ਆਪਣੀ ਖੇਡ ਦਾ ਪ੍ਰਦਰਸ਼ਨ ਕਰ ਰਹੀਆਂ ਹਨ, ਜਿਨ੍ਹਾਂ ਵਿੱਚ ਓਲੰਪੀਅਨ ਸਿਮਰਨਜੀਤ ਕੌਰ ਸਮੇਤ ਕਈ ਕੌਮਾਂਤਰੀ ਪੱਧਰ ਦੀਆਂ ਖਿਡਾਰਨਾਂ ਵੀ ਸ਼ਾਮਲ ਹਨ। ਇਹ ਚੈਂਪੀਅਨਸ਼ਿਪ ਬਾਕਸਿੰਗ ਐਸੋਸੀਏਸ਼ਨ ਆਫ ਪੰਜਾਬ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਖਿਡਾਰਨਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਅਕਾਲੀ-ਭਾਜਪਾ ਗਠਜੋੜ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਹੋਇਆ ਇੱਕ ਸ਼ੁਭ ਸੰਕੇਤ ਦੱਸਿਆ ਅਤੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ, ਕਰਜ਼ੇ, ਬੇਰੁਜ਼ਗਾਰੀ ਅਤੇ ਫਿਰੌਤੀਆਂ ਕਾਰਨ ਬਾਹਰ ਜਾ ਰਹੀ ਇੰਡਸਟਰੀ ਦੇ ਮੁੱਦੇ 'ਤੇ ਮੌਜੂਦਾ ਸਰਕਾਰ ਨੂੰ ਘੇਰਿਆ। ਐਸੋਸੀਏਸ਼ਨ ਦੇ ਅਧਿਕਾਰੀਆਂ ਮੁਤਾਬਕ ਇਸ ਚੈਂਪੀਅਨਸ਼ਿਪ ਦੀਆਂ ਜੇਤੂ ਖਿਡਾਰਨਾਂ ਆਉਣ ਵਾਲੀ 15 ਜਨਵਰੀ ਤੋਂ ਮਹਾਰਾਸ਼ਟਰ ਦੇ ਔਰੰਗਾਬਾਦ ਵਿਖੇ ਹੋਣ ਵਾਲੀ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨਗੀਆਂ, ਹਾਲਾਂਕਿ ਪ੍ਰਬੰਧਕਾਂ ਨੇ ਖੇਡਾਂ ਪ੍ਰਤੀ ਸਰਕਾਰੀ ਬੇਰੁਖੀ 'ਤੇ ਚਿੰਤਾ ਵੀ ਜ਼ਾਹਿਰ ਕੀਤੀ। ਫਿਲਹਾਲ ਇਸ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ 27 ਨਵੰਬਰ ਨੂੰ ਖੇਡੇ ਜਾਣਗੇ, ਜਿਸ ਤੋਂ ਬਾਅਦ ਚੁਣੀਆਂ ਗਈਆਂ ਖਿਡਾਰਨਾਂ ਦਾ ਕੋਚਿੰਗ ਕੈਂਪ ਲਗਾ ਕੇ ਉਨ੍ਹਾਂ ਨੂੰ ਕੌਮੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਬਾਦਲ ਦੀ 99ਵੀਂ ਜਯੰਤੀ 'ਤੇ ਮਹਿਲਾ ਬਾਕਸਿੰਗ ਚੈਂਪੀਅਨਸ਼ਿਪ ਦਾ ਉਦਘਾਟਨ, ਹਰਸਿਮਰਤ ਕੌਰ ਬਾਦਲ ਦੇ ਬਿਆਨ ਨੇ ਪੈਦਾ ਕੀਤੀ ਹਲਚਲ — NRI Post