|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਬਾਬਾ ਜੋਗੀਪੀਰ ਸਕੂਲ ਦੇ ਮੈਦਾਨ ਤੋਂ ਉੱਠੀ ਅਜਿਹੀ ਤੂਫ਼ਾਨੀ ਖੇਡ, ਜਿਸਨੇ ਪੰਜਾਬ ਭਰ ਦੀਆਂ ਧੀਆਂ ਦੀ ਕਿਸਮਤ ਦਾ ਰੁਖ ਹੀ ਬਦਲ ਦਿੱਤਾ

ਮਾਨਸਾ ਦੇ ਬਾਬਾ ਜੋਗੀਪੀਰ ਪਬਲਿਕ ਸਕੂਲ, ਰੱਲਾ ਵਿਖੇ 70ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਦੇ ਅੰਡਰ-17 ਕੁੜੀਆਂ ਦੇ ਨੈੱਟਬਾਲ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋਈ, ਜਿਸਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਚੁਸ਼ਪਿੰਦਰਵੀਰ ਸਿੰਘ ਚਹਿਲ ਨ

NRI Post Desk · 14 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਾਬਾ ਜੋਗੀਪੀਰ ਸਕੂਲ ਦੇ ਮੈਦਾਨ ਤੋਂ ਉੱਠੀ ਅਜਿਹੀ ਤੂਫ਼ਾਨੀ ਖੇਡ, ਜਿਸਨੇ ਪੰਜਾਬ ਭਰ ਦੀਆਂ ਧੀਆਂ ਦੀ ਕਿਸਮਤ ਦਾ ਰੁਖ ਹੀ ਬਦਲ ਦਿੱਤਾ
📷 NRI Post Desk

ਮਾਨਸਾ ਦੇ ਬਾਬਾ ਜੋਗੀਪੀਰ ਪਬਲਿਕ ਸਕੂਲ, ਰੱਲਾ ਵਿਖੇ 70ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਦੇ ਅੰਡਰ-17 ਕੁੜੀਆਂ ਦੇ ਨੈੱਟਬਾਲ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋਈ, ਜਿਸਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਚੁਸ਼ਪਿੰਦਰਵੀਰ ਸਿੰਘ ਚਹਿਲ ਨੇ ਕੀਤਾ। ਇਸ ਮੌਕੇ ਖਿਡਾਰਨਾਂ ਨੂੰ ਸੰਬੋਧਨ ਕਰਦਿਆਂ ਚਹਿਲ ਨੇ ਕਿਹਾ ਕਿ ਧੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਕਾਬਲੀਅਤ ਸਾਬਤ ਕਰਨ ਦੇ ਮੌਕੇ ਪ੍ਰਦਾਨ ਕਰਨ ਲਈ ਖੇਡ ਮੈਦਾਨ ਮਜ਼ਬੂਤ ਮੰਚ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਇਹ ਨਾ ਸਿਰਫ਼ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਬਰਕਰਾਰ ਰੱਖਦੀਆਂ ਹਨ, ਸਗੋਂ ਅਨੁਸ਼ਾਸਨ, ਆਪਸੀ ਸਹਿਯੋਗ, ਟੀਮ ਭਾਵਨਾ ਅਤੇ ਮਿਹਨਤ ਕਰਨ ਦਾ ਜਜ਼ਬਾ ਵੀ ਪੈਦਾ ਕਰਦੀਆਂ ਹਨ, ਜਦਕਿ ਉਨ੍ਹਾਂ ਖਿਡਾਰਨਾਂ ਨੂੰ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਅਤੇ ਆਪਣੇ ਜ਼ਿਲ੍ਹੇ, ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਅਜਿਹੇ ਸੂਬਾ ਪੱਧਰੀ ਖੇਡ ਮੁਕਾਬਲੇ ਵਿਦਿਆਰਥਣਾਂ ਨੂੰ ਆਪਣੀ ਖੇਡ ਪ੍ਰਤੀਭਾ ਦਿਖਾਉਣ ਦੇ ਨਾਲ-ਨਾਲ ਅੱਗੇ ਵਧਣ ਅਤੇ ਉੱਚ ਪੱਧਰ ਤੇ ਆਪਣੀ ਪਛਾਣ ਬਣਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਠਿੰਡਾ ਚਮਕੌਰ ਸਿੰਘ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਬਠਿੰਡਾ ਜਸਵੀਰ ਸਿੰਘ ਗਿੱਲ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਖੇਡਾਂ ਦੇ ਸੁਚੱਜੇ ਤੇ ਸਫ਼ਲ ਆਯੋਜਨ ਲਈ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਖਿਡਾਰਨਾਂ ਨੂੰ ਪੂਰੇ ਜੋਸ਼, ਜਜ਼ਬੇ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਲੱਧੜ ਨੇ ਦੱਸਿਆ ਕਿ ਖਿਆਲਾ ਕਲਾਂ ਵਿੰਗ ਨੇ ਪਟਿਆਲਾ ਨੂੰ, ਬਰਨਾਲਾ ਨੇ ਮਲੇਰਕੋਟਲਾ ਨੂੰ, ਸ਼੍ਰੀ ਮੁਕਤਸਰ ਸਾਹਿਬ ਨੇ ਸੰਗਰੂਰ ਨੂੰ, ਬਠਿੰਡਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ, ਫਰੀਦਕੋਟ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ, ਬਰਨਾਲਾ ਨੇ ਫਾਜ਼ਿਲਕਾ ਨੂੰ ਅਤੇ ਰੂਪਨਗਰ ਨੇ ਤਰਨਤਾਰਨ ਨੂੰ ਹਰਾਇਆ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੀਆਂ ਖਿਡਾਰਨਾਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪੂਰੀ ਤਰ੍ਹਾਂ ਉਤਸ਼ਾਹਿਤ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਅਧਿਆਪਕ ਮੁਨੀਸ਼ ਕੁਮਾਰ, ਲੈਕਚਰਾਰ ਸ਼ਮਸੇਰ ਸਿੰਘ, ਰਛਪਾਲ ਸਿੰਘ ਆਬਜ਼ਰਵਰ, ਲੈਕਚਰਾਰ ਹਰਪ੍ਰੀਤ ਸਿੰਘ, ਲੈਕਚਰਾਰ ਮਹਿੰਦਰ ਕੌਰ ਅਤੇ ਵਿਨੋਦ ਕੁਮਾਰ ਵੀ ਹਾਜ਼ਰ ਸਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!