|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਬਿਆਸ ਕੰਢੇ ਦੇ ਡੂੰਘੇ ਟੋਏ ਜਿਸ ਰਾਜ਼ ਦਾ ਪਰਦਾਫਾਸ਼ ਕਰਨ ਨੂੰ ਬੇਕਰਾਰ ਹਨ, ਜੋਸਨ ਨੇ ਪੁੱਛੇ ਅਜਿਹੇ ਸਵਾਲ ਜੋ ਸੁਪਨੇ ਵਿੱਚ ਵੀ ਕਿਸੇ ਨੇ ਨਹੀਂ ਸੋਚੇ ਸਨ

ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਅੰਦਰ ਪਿੰਡ ਖਿਜਰਪੁਰ ਨੇੜੇ ਦਰਿਆ ਬਿਆਸ ਦੇ ਕੰਢੇ ਅਡਵਾਂਸ ਬੰਨ੍ਹ ਕੋਲ ਕਥਿਤ ਨਾਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਇਲਾਕੇ ਦੀ ਸਿਆਸਤ ਗਰਮਾ ਗਈ ਹੈ, ਉੱਥੇ ਹੀ ਮਾਈਨਿੰਗ ਵਿਭਾਗ ਦੀ ਫਲਾਇੰਗ

NRI Post Desk · 37 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿਆਸ ਕੰਢੇ ਦੇ ਡੂੰਘੇ ਟੋਏ ਜਿਸ ਰਾਜ਼ ਦਾ ਪਰਦਾਫਾਸ਼ ਕਰਨ ਨੂੰ ਬੇਕਰਾਰ ਹਨ, ਜੋਸਨ ਨੇ ਪੁੱਛੇ ਅਜਿਹੇ ਸਵਾਲ ਜੋ ਸੁਪਨੇ ਵਿੱਚ ਵੀ ਕਿਸੇ ਨੇ ਨਹੀਂ ਸੋਚੇ ਸਨ
📷 NRI Post Desk

ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਅੰਦਰ ਪਿੰਡ ਖਿਜਰਪੁਰ ਨੇੜੇ ਦਰਿਆ ਬਿਆਸ ਦੇ ਕੰਢੇ ਅਡਵਾਂਸ ਬੰਨ੍ਹ ਕੋਲ ਕਥਿਤ ਨਾਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਇਲਾਕੇ ਦੀ ਸਿਆਸਤ ਗਰਮਾ ਗਈ ਹੈ, ਉੱਥੇ ਹੀ ਮਾਈਨਿੰਗ ਵਿਭਾਗ ਦੀ ਫਲਾਇੰਗ ਸਕੁਐਡ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਰੇਤ ਨਾਲ ਭਰੇ ਦੋ ਟਿੱਪਰ, ਚਾਰ ਖਾਲੀ ਟਿੱਪਰ, ਇੱਕ ਪੋਕਲਾਈਨ ਮਸ਼ੀਨ ਤੇ ਕਰਾਹੇ ਵਾਲੇ ਟਰੈਕਟਰ ਦੀ ਬਰਾਮਦਗੀ ਨੇ ਮਾਈਨਿੰਗ ਗਤੀਵਿਧੀਆਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪ੍ਰਸਿੱਧ ਕਬੱਡੀ ਪ੍ਰਮੋਟਰ ਇੰਦਰਜੀਤ ਸਿੰਘ ਜੋਸਨ ਨੇ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਸਬੰਧਤ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਸਵਾਲਾਂ ਦੀ ਝੜੀ ਲਗਾ ਦਿੱਤੀ ਹੈ ਅਤੇ ਕਿਹਾ ਕਿ ਉੱਥੇ ਦਿਖਾਈ ਦੇ ਰਹੇ ਦਸ ਫੁੱਟ ਡੂੰਘੇ ਟੋਏ ਆਪਣੇ ਆਪ ਬਿਆਨ ਕਰ ਰਹੇ ਹਨ ਕਿ ਇੱਥੇ ਲੰਬੇ ਸਮੇਂ ਤੋਂ ਰੇਤ ਦੀ ਕਥਿਤ ਨਾਜਾਇਜ਼ ਨਿਕਾਸੀ ਹੁੰਦੀ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਇਸ ਤਰ੍ਹਾਂ ਵੱਡੇ ਪੱਧਰ ’ਤੇ ਰੇਤ ਕੱਢੀ ਜਾਂਦੀ ਰਹੀ ਤਾਂ ਸਰਕਾਰੀ ਮਾਲੀਏ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੇ ਨਾਲ-ਨਾਲ ਕੁਦਰਤੀ ਵਾਤਾਵਰਣ ਤੇ ਕਿਸਾਨਾਂ ਦੀਆਂ ਜ਼ਮੀਨਾਂ ਲਈ ਵੀ ਗੰਭੀਰ ਖਤਰਾ ਪੈਦਾ ਹੋ ਸਕਦਾ ਹੈ। ਜੋਸਨ ਨੇ ਤਿੱਖਾ ਸਵਾਲ ਕੀਤਾ ਕਿ ਜੇਕਰ ਮੌਕੇ ’ਤੇ ਇੰਨੀ ਵੱਡੀ ਗਿਣਤੀ ਵਿੱਚ ਵਾਹਨ ਤੇ ਭਾਰੀ ਮਸ਼ੀਨਰੀ ਮੌਜੂਦ ਸੀ ਤਾਂ ਇਸ ਪੂਰੇ ਮਾਮਲੇ ਦੀਆਂ ਪਰਤਾਂ ਖੋਲ੍ਹਣ ਦੀ ਬਜਾਏ ਜਾਂਚ ਨੂੰ ਸਿਰਫ਼ ਇੱਕ ਨਾਮਜ਼ਦ ਵਿਅਕਤੀ ਤੱਕ ਸੀਮਤ ਕਿਉਂ ਰੱਖਿਆ ਜਾ ਰਿਹਾ ਹੈ, ਅਤੇ ਮੰਗ ਕੀਤੀ ਕਿ ਕਥਿਤ ਮਾਈਨਿੰਗ ਪਿੱਛੇ ਕੰਮ ਕਰ ਰਹੇ ਪੂਰੇ ਨੈੱਟਵਰਕ, ਵਾਹਨਾਂ ਦੇ ਮਾਲਕਾਂ, ਮਸ਼ੀਨਰੀ ਦੇ ਮਾਲਕਾਂ ਤੇ ਇਸ ਕਾਰੋਬਾਰ ਤੋਂ ਕਥਿਤ ਤੌਰ ’ਤੇ ਲਾਭ ਲੈਣ ਵਾਲੇ ਲੋਕਾਂ ਦੀ ਪਛਾਣ ਕਰਕੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਵਿੱਚ ਨਾਜਾਇਜ਼ ਮਾਈਨਿੰਗ ਸਾਬਤ ਹੁੰਦੀ ਹੈ ਤਾਂ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਚਿੱਟੀ ਰੇਤ ਦੀ ਆੜ ਵਿੱਚ ਕਥਿਤ ਤੌਰ ’ਤੇ ਕਾਲੀ ਕਮਾਈ ਕਰਨ ਵਾਲੇ ਅਸਲ ਲੋਕ ਕੌਣ ਸਨ ਤੇ ਇਸ ਪੂਰੇ ਘਟਨਾਕ੍ਰਮ ਪਿੱਛੇ ਸਿਆਸੀ ਸਰਪ੍ਰਸਤੀ ਹੋਣ ਦੇ ਸ਼ੱਕ ਦੀ ਵੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਮਾਮਲੇ ਦਾ ਸਭ ਤੋਂ ਚਿੰਤਾਜਨਕ ਪਹਿਲੂ ਦਰਿਆ ਬਿਆਸ ਦੇ ਬਿਲਕੁਲ ਨਾਲ ਲੱਗਦੇ ਅਡਵਾਂਸ ਬੰਨ੍ਹ ਤੇ ਆਸ-ਪਾਸ ਦੀਆਂ ਖੇਤੀਬਾੜੀ ਵਾਲੀਆਂ ਜ਼ਮੀਨਾਂ ਦੀ ਸੁਰੱਖਿਆ ਹੈ, ਕਿਉਂਕਿ ਜੋਸਨ ਨੇ ਖਦਸ਼ਾ ਜਤਾਇਆ ਕਿ ਜੇਕਰ ਦਰਿਆ ਦੇ ਕੰਢੇ ਨੇੜੇ ਵੱਡੇ ਪੱਧਰ ’ਤੇ ਰੇਤ ਕੱਢੀ ਗਈ ਹੈ ਤਾਂ ਇਸ ਨਾਲ ਜ਼ਮੀਨ ਦੀ ਉਚਾਈ ਤੇ ਬਣਤਰ ਪ੍ਰਭਾਵਿਤ ਹੋ ਸਕਦੀ ਹੈ ਅਤੇ ਭਵਿੱਖ ਵਿੱਚ ਪਾਣੀ ਦਾ ਪੱਧਰ ਵਧਣ ’ਤੇ ਬੰਨ੍ਹ ਤੇ ਨੇੜਲੀਆਂ ਜ਼ਮੀਨਾਂ ’ਤੇ ਦਬਾਅ ਵਧਣ ਦਾ ਖਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਤਕਨੀਕੀ ਤੇ ਮਾਈਨਿੰਗ ਵਿਭਾਗਾਂ ਦੇ ਮਾਹਿਰਾਂ ਦੀ ਟੀਮ ਮੌਕੇ ਦੀ ਜਾਂਚ ਕਰੇ ਅਤੇ ਜ਼ਮੀਨ ਦੀ ਉਚਾਈ, ਰੇਤ ਦੀ ਨਿਕਾਸੀ ਦੀ ਮਾਤਰਾ, ਬੰਨ੍ਹ ਤੋਂ ਦੂਰੀ ਤੇ ਸੰਭਾਵੀ ਨੁਕਸਾਨ ਦਾ ਵਿਗਿਆਨਕ ਮੁਲਾਂਕਣ ਕੀਤਾ ਜਾਵੇ, ਤਾਂ ਜੋ ਕਿਸੇ ਵੀ ਸੰਭਾਵੀ ਖਤਰੇ ਨੂੰ ਸਮੇਂ ਸਿਰ ਰੋਕਿਆ ਜਾ ਸਕੇ

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!