ਬੇਗੋਵਾਲ ਦੇ ਪਿੰਡ ਨੰਗਲ ਲੁਬਾਣਾ ਵਿੱਚ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ ਜੋ ਪੁਲਿਸ ਪ੍ਰਸ਼ਾਸਨ ਦੀ ਕਾਰਜਸ਼ੀਲਤਾ 'ਤੇ ਸਵਾਲ ਖੜ੍ਹੇ ਕਰਦੀ ਹੈ, ਜਿੱਥੇ ਦੋ ਮਹੀਨਿਆਂ ਦੇ ਅੰਦਰ ਇੱਕੋ ਘਰ ਵਿੱਚ ਦੂਜੀ ਵਾਰ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ, ਪਰ ਪੀੜਤ ਪਰਿਵਾਰ ਦੀ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਵੀ ਬੇਗਵਾਲ ਪੁਲਿਸ ਨੇ ਮੌਕੇ 'ਤੇ ਪਹੁੰਚਣਾ ਉਚਿਤ ਨਹੀਂ ਸਮਝਿਆ। ਪੀੜਤ ਬਲਦੇਵ ਸਿੰਘ ਵਾਸੀ ਨੰਗਲ ਲੁਬਾਣਾ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਉਨ੍ਹਾਂ ਦੇ ਘਰ ਦੇ ਨਾਲ ਲੱਗਦੇ ਖਾਲੀ ਪਲਾਟ ਵਿੱਚੋਂ ਪੌੜੀ ਲਾ ਕੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਪੂਰੀ ਫੋਲਾ ਫਰਾਲੀ ਕੀਤੀ ਅਤੇ ਘਰ ਵਿੱਚ ਪਈ ਨਕਦੀ ਤੋਂ ਇਲਾਵਾ ਗਿਰੀਆਂ ਬਦਾਮ ਤੇ ਹੋਰ ਘਰੇਲੂ ਸਾਮਾਨ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਚੋਰੀ ਸਬੰਧੀ ਬੇਗੋਵਾਲ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਪੁਲਿਸ ਨੇ ਆਉਣਾ ਉਚਿਤ ਨਹੀਂ ਸਮਝਿਆ ਅਤੇ ਇੱਕ ਵਾਰ ਕਿਹਾ ਕਿ ਤੁਸੀਂ ਚੋਰੀ ਸਬੰਧੀ ਵੀਡੀਓ ਬਣਾ ਕੇ ਸਾਨੂੰ ਭੇਜ ਦਿਓ, ਜਦੋਂ ਸਾਡੇ ਕੋਲ ਟਾਈਮ ਲੱਗਾ ਅਸੀਂ ਆਵਾਂਗੇ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਸ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ, ਕਿਉਂਕਿ ਕਰੀਬ ਦੋ ਮਹੀਨੇ ਪਹਿਲਾਂ ਵੀ ਉਨ੍ਹਾਂ ਦੇ ਘਰ ਚੋਰੀ ਹੋਈ ਸੀ, ਜਿਸ ਵਿੱਚ ਲੱਖਾਂ ਦੇ ਗਹਿਣੇ, ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਹੋਇਆ ਸੀ। ਪੀੜਤ ਦਾ ਕਹਿਣਾ ਹੈ ਕਿ ਉਸ ਸਮੇਂ ਵੀ ਆਏ ਪੁਲਿਸ ਮੁਲਾਜ਼ਮਾਂ ਨੇ ਕਿਹਾ ਸੀ ਕਿ ਜਿੰਨਾ ਮਰਜ਼ੀ ਚੋਰੀ ਦਾ ਸਾਮਾਨ ਲਿਖਾ ਲਵੋ, ਇਹ ਕਿਹੜਾ ਤੁਹਾਨੂੰ ਮਿਲਣਾ ਹੈ। ਇਸ ਘਟਨਾ ਨੇ ਇਲਾਕੇ ਦੇ ਲੋਕਾਂ ਵਿੱਚ ਸੁਰੱਖਿਆ ਦੀ ਚਿੰਤਾ ਵਧਾ ਦਿੱਤੀ ਹੈ ਅਤੇ ਪੁਲਿਸ ਦੀ ਲੇਟ ਰਿਸਪਾਂਸ ਪ੍ਰਣਾਲੀ 'ਤੇ ਸਵਾਲ ਉਠਾਏ ਹਨ। ਬਲਦੇਵ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਘਰ ਵਿੱਚ ਹੋਈ ਚੋਰੀ ਸਬੰਧੀ ਚੋਰਾਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ, ਤਾਂ ਜੋ ਉਨ੍ਹਾਂ ਨੂੰ ਇਸ ਡਰ ਤੋਂ ਰਾਹਤ ਮਿਲ ਸਕੇ ਕਿ ਚੋਰ ਤੀਜੀ ਵਾਰ ਵੀ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਹ ਮਾਮਲਾ ਇਸ ਗੱਲ ਦਾ ਸਬੂਤ ਹੈ ਕਿ ਕਿਵੇਂ ਇੱਕ ਹੀ ਘਰ ਨੂੰ ਬਾਰ-ਬਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਪੀੜਤ ਪਰਿਵਾਰ ਨੂੰ ਨਿਆਂ ਲਈ ਤਰਸਣਾ ਪੈ ਰਿਹਾ ਹੈ।
ਬੇਗੋਵਾਲ ਪੁਲਿਸ ਦਾ ਘਰ ਆਉਣ ਤੋਂ ਇਨਕਾਰ, ਪਰ ਪਿੰਡ ਨੰਗਲ ਲੁਬਾਣਾ ਵਿੱਚ ਚੋਰਾਂ ਦੀ ਹਿੰਮਤ ਦੇਖੋ—ਦੋ ਮਹੀਨਿਆਂ ਵਿੱਚ ਇੱਕੋ ਘਰ ਨੂੰ ਦੂਜੀ ਵਾਰ ਬਣਾਇਆ ਨਿਸ਼ਾਨਾ
ਬੇਗੋਵਾਲ ਦੇ ਪਿੰਡ ਨੰਗਲ ਲੁਬਾਣਾ ਵਿੱਚ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ ਜੋ ਪੁਲਿਸ ਪ੍ਰਸ਼ਾਸਨ ਦੀ ਕਾਰਜਸ਼ੀਲਤਾ 'ਤੇ ਸਵਾਲ ਖੜ੍ਹੇ ਕਰਦੀ ਹੈ, ਜਿੱਥੇ ਦੋ ਮਹੀਨਿਆਂ ਦੇ ਅੰਦਰ ਇੱਕੋ ਘਰ ਵਿੱਚ ਦੂਜੀ ਵਾਰ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ, ਪਰ ਪੀੜਤ
NRI Post Desk · 18 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




