|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੱਸ ਅੱਡੇ ਕੋਲ ਖਾਲੀ ਪਲਾਟ 'ਚੋਂ ਮਿਲੀ ਲਾਸ਼ ਨੇ ਖੋਲ੍ਹੇ ਕਈ ਰਾਜ਼, ਇਹ ਪਹਿਲੀ ਘਟਨਾ ਨਹੀਂ

ਬਰਨਾਲਾ ਦੇ ਬੱਸ ਸਟੈਂਡ ਨੇੜੇ ਪਏ ਇੱਕ ਖਾਲੀ ਪਲਾਟ ਵਿੱਚੋਂ ਇੱਕ ਅਣਪਛਾਤੇ ਗੱਭਰੂ ਦੀ ਲਾਸ਼ ਸ਼ੱਕੀ ਹਾਲਾਤ ਵਿੱਚ ਮਿਲਣ ਨਾਲ ਆਸ-ਪਾਸ ਦੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ, ਪਰ ਇਸ ਘਟਨਾ ਦੇ ਪਿੱਛੇ ਇੱਕ ਹੋਰ ਵੀ ਗੰਭੀਰ ਸੱਚ ਛੁਪਿਆ ਹੋ ਸਕਦਾ ਹੈ। ਘਟ

NRI Post Desk · 13 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੱਸ ਅੱਡੇ ਕੋਲ ਖਾਲੀ ਪਲਾਟ 'ਚੋਂ ਮਿਲੀ ਲਾਸ਼ ਨੇ ਖੋਲ੍ਹੇ ਕਈ ਰਾਜ਼, ਇਹ ਪਹਿਲੀ ਘਟਨਾ ਨਹੀਂ
📷 NRI Post Desk

ਬਰਨਾਲਾ ਦੇ ਬੱਸ ਸਟੈਂਡ ਨੇੜੇ ਪਏ ਇੱਕ ਖਾਲੀ ਪਲਾਟ ਵਿੱਚੋਂ ਇੱਕ ਅਣਪਛਾਤੇ ਗੱਭਰੂ ਦੀ ਲਾਸ਼ ਸ਼ੱਕੀ ਹਾਲਾਤ ਵਿੱਚ ਮਿਲਣ ਨਾਲ ਆਸ-ਪਾਸ ਦੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ, ਪਰ ਇਸ ਘਟਨਾ ਦੇ ਪਿੱਛੇ ਇੱਕ ਹੋਰ ਵੀ ਗੰਭੀਰ ਸੱਚ ਛੁਪਿਆ ਹੋ ਸਕਦਾ ਹੈ। ਘਟਨਾ ਦਾ ਪਤਾ ਲੱਗਣ ਹੀ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਜਸਕਰਨ ਸਿੰਘ ਸੰਧੂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਮੌਕੇ 'ਤੇ ਪਹੁੰਚੇ ਬਰਨਾਲਾ ਵਿਧਾਇਕ ਦੇ ਪੁੱਤਰ ਤੇ ਯੂਥ ਕਾਂਗਰਸ ਦੇ ਆਗੂ ਨੇ ਖਦਸ਼ਾ ਪ੍ਰਗਟਾਇਆ ਕਿ ਹਾਲਾਤ ਵੇਖ ਕੇ ਲੱਗਦਾ ਹੈ ਜਿਵੇਂ ਨੌਜਵਾਨ ਦੀ ਜਾਨ ਚਿੱਟੇ ਦੀ ਓਵਰਡੋਜ਼ ਕਾਰਨ ਗਈ ਹੋਵੇ, ਪਰ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਸਲ ਸੱਚਾਈ ਤਾਂ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗੀ। ਇਹ ਘਟਨਾ ਇਸ ਲਈ ਵੀ ਚਿੰਤਾ ਦਾ ਵਿਸ਼ਾ ਬਣ ਗਈ ਹੈ ਕਿਉਂਕਿ ਮੌਕੇ 'ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇਸੇ ਖਾਲੀ ਪਲਾਟ ਵਿੱਚੋਂ ਕਈ ਨੌਜਵਾਨਾਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ ਅਤੇ ਪਹਿਲਾਂ ਹੋਈਆਂ ਮੌਤਾਂ ਵਿੱਚ ਵੀ ਨਸ਼ੇ ਦੀ ਓਵਰਡੋਜ਼ ਨੂੰ ਹੀ ਮੁੱਖ ਕਾਰਨ ਮੰਨਿਆ ਗਿਆ ਸੀ। ਲੋਕਾਂ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸ਼ਹਿਰ ਵਿੱਚ ਬਿਨਾਂ ਸੰਭਾਲ ਪਏ ਖਾਲੀ ਪਲਾਟ ਨਸ਼ੇੜੀਆਂ ਲਈ ਸੁਰੱਖਿਅਤ ਢਾਣੀਆਂ ਤੇ ਅੱਡੇ ਬਣ ਚੁੱਕੇ ਹਨ, ਜਿੱਥੇ ਸਫ਼ਾਈ ਅਤੇ ਨਿਗਰਾਨੀ ਨਾ ਹੋਣ ਕਰਕੇ ਨਸ਼ਾ ਕਰਨ ਵਾਲੇ ਬੇਖੌਫ਼ ਆ ਕੇ ਬੈਠਦੇ ਹਨ, ਅਤੇ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਪਲਾਟਾਂ ਦੀ ਛੇਤੀ ਤੋਂ ਛੇਤੀ ਸਫ਼ਾਈ ਕਰਵਾਈ ਜਾਵੇ। ਬੱਸ ਸਟੈਂਡ ਚੌਂਕੀ ਦੇ ਇੰਚਾਰਜ ਏਐੱਸਆਈ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਲਈ ਲਾਸ਼ ਨੂੰ 72 ਘੰਟਿਆਂ ਵਾਸਤੇ ਬਰਨਾਲਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ, ਜਦਕਿ ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!