ਮਾਨਸਾ ਵਿੱਚ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਤੇ ਜਗਮੀਤ ਸਿੰਘ ਮਾਨ ਦੇ ਮਾਤਾ ਬਲਵੀਰ ਕੌਰ ਦੇ ਨਮਿੱਤ ਪਾਠ ਦੇ ਭੋਗ ਮੌਕੇ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜੋ ਆਮ ਤੌਰ 'ਤੇ ਵਿਰੋਧੀ ਸਿਆਸੀ ਧਿਰਾਂ ਵਿੱਚ ਨਹੀਂ ਵੇਖਿਆ ਜਾਂਦਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਕਾਂਗਰਸ ਦੇ ਸੀਨੀਅਰ ਆਗੂ ਅਜੀਤ ਇੰਦਰ ਸਿੰਘ ਮੋਫ਼ਰ ਤੇ ਐਡਵੋਕੇਟ ਮਨਜੀਤ ਸਿੰਘ ਝਲਬੂਟੀ, ਆਮ ਆਦਮੀ ਪਾਰਟੀ ਦੇ ਤਿੰਨੋਂ ਵਿਧਾਇਕ ਡਾ. ਵਿਜੈ ਸਿੰਗਲਾ ਮਾਨਸਾ, ਪ੍ਰਿੰਸੀਪਲ ਬੁੱਧ ਰਾਮ ਬੁਢਲਾਡਾ ਤੇ ਗੁਰਪ੍ਰੀਤ ਸਿੰਘ ਬਣਾਂਵਾਲੀ, ਭਾਜਪਾ ਆਗੂ ਮੁਨੀਸ਼ ਬੱਬੀ ਦਾਨੇਵਾਲੀਆ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਕਾਮਰੇਡ ਹਰਦੇਵ ਅਰਸ਼ੀ, ਸੋਸ਼ਲਿਸਟ ਪਾਰਟੀ ਇੰਡੀਆ ਦੇ ਕੌਮੀ ਆਗੂ ਹਰਿੰਦਰ ਸਿੰਘ ਮਾਨਸ਼ਾਹੀਆ, ਸੀਨੀਅਰ ਆਈਪੀਐੱਸ ਅਧਿਕਾਰੀ ਡਾ. ਨਰਿੰਦਰ ਭਾਰਗਵ, ਕਿਸਾਨ ਆਗੂ ਬੋਘ ਸਿੰਘ ਮਾਨਸਾ ਤੇ ਰਾਮ ਸਿੰਘ ਭੈਣੀ ਬਾਘਾ ਸਮੇਤ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਜੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਹ ਇਕੱਠ ਇਸ ਲਈ ਵੀ ਖ਼ਾਸ ਸੀ ਕਿਉਂਕਿ ਆਗੂਆਂ ਨੇ ਮਾਤਾ ਬਲਵੀਰ ਕੌਰ ਵੱਲੋਂ ਪਰਿਵਾਰ ਨੂੰ ਦਿੱਤੇ ਸੰਸਕਾਰਾਂ, ਸਮਾਜਿਕ ਕਦਰਾਂ-ਕੀਮਤਾਂ, ਸਾਂਝੇ ਪਰਿਵਾਰ ਦੀ ਭਾਵਨਾ ਤੇ ਸੇਵਾ-ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਮਮਤਾ, ਸਾਦਗੀ, ਸਹਿਣਸ਼ੀਲਤਾ ਅਤੇ ਪਰਿਵਾਰਕ ਸਾਂਝ ਦੀ ਮਿਸਾਲ ਸੀ। ਅਖ਼ਬਾਰਾਂ ਦੇ ਸੰਪਾਦਕਾਂ ਤੇ ਪੱਤਰਕਾਰਾਂ ਵੱਲੋਂ ਵੀ ਸ਼ੋਕ ਸੰਦੇਸ਼ ਭੇਜ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਗਈ। ਆਗੂਆਂ ਨੇ ਮਹਿਸੂਸ ਕੀਤਾ ਕਿ ਮਾਤਾ ਬਲਵੀਰ ਕੌਰ ਨੇ ਜਿੱਥੇ ਆਪਣੀ ਜ਼ਿੰਦਗੀ ਪਰਿਵਾਰ ਦੀ ਖ਼ੁਸ਼ਹਾਲੀ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਸਮਰਪਿਤ ਕੀਤੀ, ਉੱਥੇ ਉਹ ਆਪਣੇ ਮਿਲਾਪੜੇ ਸੁਭਾਅ ਅਤੇ ਸੇਵਾ ਭਾਵਨਾ ਸਦਕਾ ਹੋਰਨਾਂ ਲਈ ਵੀ ਪ੍ਰੇਰਨਾ ਸਰੋਤ ਬਣੇ। ਉਨ੍ਹਾਂ ਦੇ ਘਰ ਹਮੇਸ਼ਾ ਆਉਣ-ਜਾਣ ਵਾਲਿਆਂ ਦਾ ਮੇਲਾ ਲੱਗਿਆ ਰਹਿੰਦਾ ਸੀ। ਇਸ ਮੌਕੇ ਡਾ. ਰਣਜੀਤ ਸਿੰਘ ਰਾਏ, ਡਾ. ਜਨਕ ਰਾਜ ਸਿੰਗਲਾ, ਡਾ. ਸੰਦੀਪ ਘੰਡ ਐਡਵੋਕੇਟ, ਰਘਵੀਰ ਸਿੰਘ ਮਾਨ, ਸੁਖਦਰਸ਼ਨ ਨੱਤ, ਰਾਜ ਕੁਮਾਰ ਝੁਨੀਰ, ਬਲਰਾਜ ਨੰਗਲ, ਭੀਮ ਸਿੰਘ ਫੌਜੀ ਤੇ ਪਰਵਿੰਦਰ ਸਿੰਘ ਝੋਟਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਅਜਿਹਾ ਹੁੰਦਾ ਹੈ, ਜਿਸ ਦੀ ਅਹਿਮੀਅਤ ਉਸ ਦੀ ਮੌਜੂਦਗੀ ਵਿੱਚ ਵੀ ਮਹਿਸੂਸ ਹੁੰਦੀ ਹੈ ਅਤੇ ਵਿਛੋੜੇ ਮਗਰੋਂ ਵੀ ਹਰ ਪਲ ਉਸ ਦੀ ਕਮੀ ਰੜਕਦੀ ਰਹਿੰਦੀ ਹੈ। ਮਾਤਾ ਬਲਵੀਰ ਕੌਰ ਦੇ ਵਿਛੋੜੇ ਨਾਲ ਪਰਿਵਾਰ ਨੇ ਸਿਰਫ਼ ਇਕ ਜੀਅ ਹੀ ਨਹੀਂ, ਸਗੋਂ ਘਰ ਦੀ ਮਮਤਾ ਭਰੀ ਛਾਂ ਤੇ ਰਿਸ਼ਤਿਆਂ ਨੂੰ ਜੋੜ ਕੇ ਰੱਖਣ ਵਾਲਾ ਮਜ਼ਬੂਤ ਆਸਰਾ ਗੁਆ ਦਿੱਤਾ ਹੈ। ਉਨ੍ਹਾਂ ਵੱਲੋਂ ਦਿੱਤੇ ਸੰਸਕਾਰ, ਪਿਆਰ ਤੇ ਅਪਣੱਤ ਦੀ ਖ਼ੁਸ਼ਬੂ ਪਰਿਵਾਰ ਦੀਆਂ ਯਾਦਾਂ ਵਿੱਚ ਹਮੇਸ਼ਾ ਮਹਿਕਦੀ ਰਹੇਗੀ।
ਮਾਨਸਾ 'ਚ ਸੀਨੀਅਰ ਪੱਤਰਕਾਰਾਂ ਦੇ ਘਰ ਇਕੱਠੇ ਹੋਏ ਵਿਰੋਧੀ ਧਿਰਾਂ ਦੇ ਆਗੂ, ਪਰ ਕਿਉਂ ਸੀ ਇਹ ਮੇਲਾ ਸਭ ਤੋਂ ਵੱਖਰਾ?
ਮਾਨਸਾ ਵਿੱਚ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਤੇ ਜਗਮੀਤ ਸਿੰਘ ਮਾਨ ਦੇ ਮਾਤਾ ਬਲਵੀਰ ਕੌਰ ਦੇ ਨਮਿੱਤ ਪਾਠ ਦੇ ਭੋਗ ਮੌਕੇ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜੋ ਆਮ ਤੌਰ 'ਤੇ ਵਿਰੋਧੀ ਸਿਆਸੀ ਧਿਰਾਂ ਵਿੱਚ ਨਹੀਂ ਵੇਖਿਆ ਜਾਂਦਾ। ਇਸ ਮੌਕੇ
NRI Post Desk · 7 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





