|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਾਨਸਾ ਦੇ ਇਨ੍ਹਾਂ ਇਲਾਕਿਆਂ ਵਿੱਚ ਅਧਿਕਾਰੀ ਦੀ ਅਚਾਨਕ ਚੁੱਪ! ਜੋ ਪਿੰਡਾਂ ਵਿੱਚ ਦੇਖਿਆ, ਪਿੱਛੇ ਛੁਪੀ ਹੈ ਵੱਡੀ ਕਹਾਣੀ

ਮਾਨਸਾ ਵਿੱਚ ਨਸ਼ਿਆਂ ਦੇ ਖ਼ਾਤਮੇ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਇੱਕ ਅਜਿਹਾ ਦੌਰਾ ਹੋਇਆ ਜਿਸ ਨੇ ਪ੍ਰਸ਼ਾਸਨ ਦੀ ਮੰਸ਼ਾ ਸਾਫ਼ ਕਰ ਦਿੱਤੀ। ਐੱਸਡੀਐੱਮ ਮਾਨਸਾ ਨਵਦੀਪ ਕੁਮਾਰ ਨੇ ਪੁਲਿਸ ਟੀਮ ਸਮੇਤ ਡਰੱਗ ਹੌਟ ਸਪੌਟ ਪਿੰਡਾਂ ਭੀਖੀ,

NRI Post Desk · 7 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਨਸਾ ਦੇ ਇਨ੍ਹਾਂ ਇਲਾਕਿਆਂ ਵਿੱਚ ਅਧਿਕਾਰੀ ਦੀ ਅਚਾਨਕ ਚੁੱਪ! ਜੋ ਪਿੰਡਾਂ ਵਿੱਚ ਦੇਖਿਆ, ਪਿੱਛੇ ਛੁਪੀ ਹੈ ਵੱਡੀ ਕਹਾਣੀ
📷 NRI Post Desk

ਮਾਨਸਾ ਵਿੱਚ ਨਸ਼ਿਆਂ ਦੇ ਖ਼ਾਤਮੇ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਇੱਕ ਅਜਿਹਾ ਦੌਰਾ ਹੋਇਆ ਜਿਸ ਨੇ ਪ੍ਰਸ਼ਾਸਨ ਦੀ ਮੰਸ਼ਾ ਸਾਫ਼ ਕਰ ਦਿੱਤੀ। ਐੱਸਡੀਐੱਮ ਮਾਨਸਾ ਨਵਦੀਪ ਕੁਮਾਰ ਨੇ ਪੁਲਿਸ ਟੀਮ ਸਮੇਤ ਡਰੱਗ ਹੌਟ ਸਪੌਟ ਪਿੰਡਾਂ ਭੀਖੀ, ਜੋਗਾ, ਰੱਲਾ ਖੀਵਾ ਖੁਰਦ ਤੋਂ ਇਲਾਵਾ ਵਾਰਡ-16 ਮਾਨਸਾ ਦਾ ਦੌਰਾ ਕੀਤਾ। ਇਸ ਦੌਰਾਨ ਐੱਸਡੀਐੱਮ ਨਵਦੀਪ ਕੁਮਾਰ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ, ਜਿਸ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿਚ ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਕੋਈ ਗਤੀਵਿਧੀ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨੂੰ ਦੇਣ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਉਪਰਾਲੇ ਕੀਤੇ ਜਾਣ ਅਤੇ ਨਸ਼ਿਆਂ ਦੀ ਦਲਦਲ ਵਿਚ ਫਸੇ ਵਿਅਕਤੀਆਂ ਨੂੰ ਇਲਾਜ਼ ਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿਚ ਪਾਣੀ ਤੇ ਸੀਵਰੇਜ਼ ਦੀਆਂ ਸਮੱਸਿਆਵਾਂ ਦਾ ਵੀ ਜਾਇਜ਼ਾ ਲਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਮਾਨਸਾ ਦੇ ਇਨ੍ਹਾਂ ਇਲਾਕਿਆਂ ਵਿੱਚ ਅਧਿਕਾਰੀ ਦੀ ਅਚਾਨਕ ਚੁੱਪ! ਜੋ ਪਿੰਡਾਂ ਵਿੱਚ ਦੇਖਿਆ, ਪਿੱਛੇ ਛੁਪੀ ਹੈ ਵੱਡੀ ਕਹਾਣੀ — NRI Post