|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਗਾ ਰੈਲੀ ਤੋਂ ਪਹਿਲਾਂ 'ਆਪ' ਆਗੂਆਂ ਦਾ ਵੱਡਾ ਖੁਲਾਸਾ, ਪੰਜਾਬੀਆਂ ਨੂੰ ਉਹ ਸੱਚ ਦੱਸਿਆ ਜੋ ਸੁਣ ਕੇ ਹੈਰਾਨ ਰਹਿ ਜਾਓਗੇ

ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ, ਦਿਨ ਵੀਰਵਾਰ ਨੂੰ ਮੋਗਾ ਵਿਖੇ ਪਾਰਟੀ ਵੱਲੋਂ ਇੱਕ ਵੱਡੀ ਮਹਾਂ ਰੈਲੀ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਪਾਰਟੀ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਸਮੇਤ ਕੌਮੀ ਅਤੇ ਪੰਜਾਬ ਦੀ ਉਚ ਲੀਡਰਸ਼ਿਪ ਵੱਲ

NRI Post Desk · 14 ਘੰਟੇ ਪਹਿਲਾਂ · ਅੱਪਡੇਟ 3 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਗਾ ਰੈਲੀ ਤੋਂ ਪਹਿਲਾਂ 'ਆਪ' ਆਗੂਆਂ ਦਾ ਵੱਡਾ ਖੁਲਾਸਾ, ਪੰਜਾਬੀਆਂ ਨੂੰ ਉਹ ਸੱਚ ਦੱਸਿਆ ਜੋ ਸੁਣ ਕੇ ਹੈਰਾਨ ਰਹਿ ਜਾਓਗੇ
📷 NRI Post Desk

ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ, ਦਿਨ ਵੀਰਵਾਰ ਨੂੰ ਮੋਗਾ ਵਿਖੇ ਪਾਰਟੀ ਵੱਲੋਂ ਇੱਕ ਵੱਡੀ ਮਹਾਂ ਰੈਲੀ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਪਾਰਟੀ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਸਮੇਤ ਕੌਮੀ ਅਤੇ ਪੰਜਾਬ ਦੀ ਉਚ ਲੀਡਰਸ਼ਿਪ ਵੱਲੋਂ ਸ਼ਿਰਕੱਤ ਕੀਤੀ ਜਾਵੇਗੀ। ਇਸ ਸਬੰਧੀ ਸਥਾਨਕ ਹਰੀਸ਼ ਹੋਟਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਭੁੱਲਰ, ਹਲਕਾ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ, ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ ਨੇ ਦੱਸਿਆ ਕਿ ਇਸ ਰੈਲੀ ਵਿੱਚ ਲੱਖਾਂ ਦੀ ਤਾਦਾਦ ਵਿੱਚ ਲੋਕ ਪਹੁੰਚਣਗੇ ਅਤੇ ਪਾਰਟੀ ਦੇ ਵਾਲੰਟੀਅਰ ਬੇਸਬਰੀ ਨਾਲ ਇਸ ਰੈਲੀ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਖੁਸ਼ਹਾਲ ਅਤੇ ਰੰਗਲਾ ਪੰਜਾਬ ਦੇ ਨਾਅਰੇ ਤਹਿਤ ਕੀਤੀ ਜਾ ਰਹੀ ਇਸ ਰੈਲੀ ਵਿੱਚ ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ ਗਈ ਹੈ ਅਤੇ ਇਸੇ ਦਿਨ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਜਾਵੇਗਾ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਉਹ ਅਹਿਮ ਕੰਮ ਕੀਤੇ ਹਨ, ਜੋ ਰਵਾਇਤੀ ਪਾਰਟੀਆਂ ਆਪਣੇ 75 ਸਾਲਾਂ ਦੇ ਰਾਜ ਦੌਰਾਨ ਨਹੀਂ ਕਰ ਸਕੀਆਂ। ਪਾਰਟੀ ਅਨੁਸਾਰ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਸਹੂਲਤ ਦਿੱਤੀ, ਜਿਸ ਨਾਲ ਹੁਣ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਅਤੇ ਪੰਜਾਬ ਦੀਆਂ ਸੜਕਾਂ ਤੋਂ 18 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਹਰ ਰੋਜ਼ ਪੰਜਾਬੀਆਂ ਦਾ 64 ਲੱਖ ਰੁਪਇਆ ਬਚ ਰਿਹਾ ਹੈ। ਸਿਹਤ, ਸਿੱਖਿਆ, ਖੇਤੀਬਾੜੀ ਅਤੇ ਸਮਾਜ ਭਲਾਈ ਦੇ ਖੇਤਰਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਗਿਆ ਕਿ ਪੰਜਾਬ ਦੇ ਹਰ ਪਰਿਵਾਰ ਦੇ ਇਲਾਜ ਲਈ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕਰਵਾਇਆ ਜਾ ਰਿਹਾ ਹੈ, ਜਦਕਿ ਮੁਹੱਲਾ ਕਲੀਨਿਕਾਂ ਰਾਹੀਂ ਹੁਣ ਤੱਕ ਕਰੋੜਾਂ ਪੰਜਾਬੀ ਇਲਾਜ ਕਰਵਾ ਚੁੱਕੇ ਹਨ ਅਤੇ ਕਰਵਾ ਰਹੇ ਹਨ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਰ ਔਰਤ ਦੇ ਖਾਤੇ ਵਿੱਚ 1000/1500 ਰੁਪਏ ਸਤਿਕਾਰ ਵਜੋਂ ਪਾਏ ਜਾ ਰਹੇ ਹਨ ਅਤੇ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪ੍ਰਬੰਧ ਕੀਤਾ ਗਿਆ ਹੈ। ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦੀ ਤੋਂ ਵਧਾ ਕੇ 88 ਫ਼ੀਸਦੀ ਕਿਸਾਨਾਂ ਤੱਕ ਪਹੁੰਚਾਉਣ, ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਅਤੇ 3100 ਖੇਡ ਸਟੇਡੀਅਮ ਬਣਾਉਣ ਦਾ ਜ਼ਿਕਰ ਵੀ ਕੀਤਾ ਗਿਆ ਹੈ। ਇਸ ਮਹਾਂ ਰੈਲੀ ਰਾਹੀਂ ਭਗਵੰਤ ਮਾਨ ਸਰਕਾਰ 2022 ਦੀਆਂ ਚੋਣਾਂ ਵਿੱਚ ਮਿਲੀ ਇਤਿਹਾਸਕ ਜਿੱਤ ਲਈ ਪੰਜਾਬੀਆਂ ਦਾ ਧੰਨਵਾਦ ਕਰੇਗੀ ਤੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਪੂਰੇ ਕਰਨ ਲਈ ਲੋਕਾਂ ਨੂੰ ਮੁੜ ਸਾਥ ਦੇਣ ਦੀ ਅਪੀਲ ਕਰੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!