ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਨਾਲ ਲੱਗਦੀ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ 'ਤੇ ਜਿੱਥੇ ਬੀਐਸਐਫ ਦੇ ਜਵਾਨ ਸਰਹੱਦ ਦੀ ਰਾਖੀ ਕਰ ਰਹੇ ਹਨ, ਉੱਥੇ ਹੀ ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਸਰਹੱਦੀ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਅਦਿੱਤਿਆ ਵੱਲੋਂ ਰਾਤ ਵੇਲੇ ਬਾਰਡਰ ਏਰੀਏ ਨਾਲ ਸਬੰਧਤ ਪੁਲਿਸ ਥਾਣਾ ਕਲਾਨੌਰ, ਦੌਰਗਲਾ ਅਤੇ ਦੀਨਾ ਨਗਰ ਏਰੀਏ ਨਾਲ ਲੱਗਦੇ ਵੱਖ-ਵੱਖ ਸਰਹੱਦੀ ਪਿੰਡਾਂ ਦੇ ਸੰਵੇਦਨਸ਼ੀਲ ਪੁਆਇੰਟਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਐਤਵਾਰ ਨੂੰ ਦੇਰ ਸ਼ਾਮ ਨੂੰ ਐਸਐਸਪੀ ਵੱਲੋਂ ਪੁਲਿਸ ਸਟੇਸ਼ਨ ਕਲਾਨੌਰ ਵਿੱਚ ਪੁਲਿਸ ਜਵਾਨਾਂ ਨਾਲ ਸੁਰੱਖਿਆ ਦੇ ਮੱਦੇਨਜ਼ਰ ਗੱਲਬਾਤ ਕਰਨ ਉਪਰੰਤ ਟੀ ਪੁਆਇੰਟ ਰੁਡਿਆਣਾ, ਦੋਸਤਪੁਰ ਆਦਿ ਵੱਖ-ਵੱਖ ਪੁਲਿਸ ਨਾਕਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਐਸਐਸਪੀ ਅਦਿੱਤਿਆ ਨੇ ਦੱਸਿਆ ਕਿ ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਪੰਜਾਬ ਪੁਲਿਸ ਬਾਰਡਰ ਏਰੀਏ ਵਿੱਚ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਰਡਰ ਏਰੀਏ ਵਿੱਚ ਐਂਟੀ ਡਰੋਨ ਡਿਵਾਈਸ ਨੂੰ ਸਫਲਤਾ ਮਿਲ ਰਹੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜਿੱਥੇ ਪੰਜਾਬ ਪੁਲਿਸ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾ ਰਹੀ ਹੈ, ਉਥੇ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਪੱਧਰ 'ਤੇ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਬਾਰਡਰ ਏਰੀਏ ਦੇ ਪਿੰਡਾਂ ਵਿੱਚ ਵਿਲਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਬਾਰਡਰ ਏਰੀਏ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਖਾਤਮੇ ਅਤੇ ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਦਾ ਸਹਿਯੋਗ ਦੇਣ। ਇਸ ਮੌਕੇ ਪੁਲਿਸ ਥਾਣਾ ਕਲਾਨੌਰ ਦੇ ਐਸਐਚਓ ਅਮਨਦੀਪ ਸਿੰਘ ਤੋਂ ਇਲਾਵਾ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਜਵਾਨ ਵੀ ਮੌਜੂਦ ਸਨ।
ਰਾਤ ਦੇ ਹਨੇਰੇ ਵਿੱਚ ਸਰਹੱਦ 'ਤੇ ਕੀ ਹੋ ਰਿਹਾ ਹੈ? ਐਸਐਸਪੀ ਦੀ ਅਚਾਨਕ ਚੈਕਿੰਗ ਨੇ ਖੋਲ੍ਹੇ ਕਈ ਰਾਜ਼
ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਨਾਲ ਲੱਗਦੀ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ 'ਤੇ ਜਿੱਥੇ ਬੀਐਸਐਫ ਦੇ ਜਵਾਨ ਸਰਹੱਦ ਦੀ ਰਾਖੀ ਕਰ ਰਹੇ ਹਨ, ਉੱਥੇ ਹੀ ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਸਰਹੱਦੀ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਅਦਿੱ
NRI Post Desk · 2 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





