|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੂਪਨਗਰ ਦੇ ਸਕੂਲ 'ਚ ਪੋਕਸੋ ਐਕਟ 'ਤੇ ਜਾਗਰੂਕਤਾ ਪ੍ਰੋਗਰਾਮ, ਜੱਜ ਤੇ ਵਕੀਲ ਨੇ ਦਿੱਤੀ ਵਿਦਿਆਰਥੀਆਂ ਨੂੰ ਅਹਿਮ ਜਾਣਕਾਰੀ

ਰੂਪਨਗਰ ਦੇ ਸੇਂਟ ਕਾਰਮਲ ਸਕੂਲ ਵਿਖੇ ਪੋਕਸੋ ਐਕਟ, 2012 ਬਾਰੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾਂ ਅਤੇ ਕਾਨੂੰਨੀ ਪ੍ਰਬੰਧਾਂ ਪ੍ਰਤੀ ਜਾਗਰੂਕ ਕਰਨਾ ਸੀ।

NRI Post Desk · 19 ਦਿਨ ਪਹਿਲਾਂ · ਅੱਪਡੇਟ 5 ਘੰਟੇ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਪਨਗਰ ਦੇ ਸਕੂਲ 'ਚ ਪੋਕਸੋ ਐਕਟ 'ਤੇ ਜਾਗਰੂਕਤਾ ਪ੍ਰੋਗਰਾਮ, ਜੱਜ ਤੇ ਵਕੀਲ ਨੇ ਦਿੱਤੀ ਵਿਦਿਆਰਥੀਆਂ ਨੂੰ ਅਹਿਮ ਜਾਣਕਾਰੀ
📷 NRI Post Desk

ਰੂਪਨਗਰ ਦੇ ਸੇਂਟ ਕਾਰਮਲ ਸਕੂਲ ਵਿਖੇ ਪੋਕਸੋ ਐਕਟ, 2012 ਬਾਰੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾਂ ਅਤੇ ਕਾਨੂੰਨੀ ਪ੍ਰਬੰਧਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਪ੍ਰੋਗਰਾਮ ਮੌਕੇ ਜੇਐੱਮਆਈਸੀ ਜੱਜ ਜੋਸ਼ੀਕਾ ਸੂਦ, ਐਡਵੋਕੇਟ ਹਰਮਿੰਦਰ ਸਿੰਘ ਅਤੇ ਪੀਐੱਲਵੀ ਪ੍ਰਗਟ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੋਕਸੋ ਐਕਟ, 2012 ਦੇ ਮਹੱਤਵਪੂਰਨ ਕਾਨੂੰਨੀ ਪ੍ਰਬੰਧਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਨਿੱਜੀ ਸੁਰੱਖਿਆ ਅਤੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸਕੂਲ ਦੇ ਡਿਵੈਲਪਮੈਂਟ ਮੈਨੇਜਰ ਜਯਾ ਸੈਣੀ ਨੇ ਵੀ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ, ਨਿੱਜੀ ਸੁਰੱਖਿਆ ਅਤੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਕਿਸੇ ਵੀ ਮੁਸ਼ਕਲ ਜਾਂ ਅਸੁਰੱਖਿਅਤ ਸਥਿਤੀ ਵਿੱਚ ਉਚਿੱਤ ਸਹਾਇਤਾ ਪ੍ਰਾਪਤ ਕਰਨ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ। ਇਸਦੇ ਨਾਲ ਹੀ ਸਕੂਲ ਦੇ ਡਾਇਰੈਕਟਰ, ਪ੍ਰਿੰਸੀਪਲ ਅਤੇ ਐੱਸਸੀਐੱਸ ਦੀ ਟੀਮ ਨੇ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਆਪਣਾ ਕੀਮਤੀ ਸਮਾਂ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਬਣਾਉਣ ਦੀ ਆਪਣੀ ਵਚਨਬੱਧਤਾ ਵੀ ਦੋਹਰਾਈ ਗਈ। ਸਕੂਲ ਦੇ ਪ੍ਰਿੰਸੀਪਲ ਨੇ ਸੁਰੱਖਿਅਤ ਬਚਪਨ-ਸੁਰੱਖਿਅਤ ਭਵਿੱਖ ਦਾ ਸੰਦੇਸ਼ ਦਿੰਦਿਆਂ ਬੱਚਿਆਂ ਲਈ ਸੁਰੱਖਿਅਤ, ਭੈਅ-ਮੁਕਤ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਆਪਣੀ ਮੌਜੂਦਗੀ ਅਤੇ ਸਹਿਯੋਗ ਨਾਲ ਪ੍ਰੋਗਰਾਮ ਸਫਲਤਾ ਪੂਰਵਕ ਸੰਪੰਨ ਕਰਵਾਇਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!