|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੇਲਵੇ ਫਲਾਈਓਵਰ ਕੋਲ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ, ਨੇੜੇ ਪਏ ਆਲੂ ਕੋਲਡ ਸਟੋਰ ਲਈ ਬਣਿਆ ਖ਼ਤਰਾ

ਸ਼ਾਹਕੋਟ ਦੇ ਨੇੜੇ ਰਾਸ਼ਟਰੀ ਮਾਰਗ ਮੋਗਾ-ਜਲੰਧਰ 'ਤੇ ਗੋਦੜੀ ਪੀਰ ਦੀ ਜਗ੍ਹਾ ਦੇ ਨਜ਼ਦੀਕ ਸਟੋਰ ਕੀਤੀਆਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਨੂੰ ਐਤਵਾਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਵੱਡੀ ਮਾਤਰਾ ਵਿੱਚ ਸਟੋਰ ਕੀਤੀ ਪਰਾਲੀ ਸੜਨ ਲੱਗ ਪਈ

NRI Post Desk · 9 ਦਿਨ ਪਹਿਲਾਂ · ਅੱਪਡੇਟ 30 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੇਲਵੇ ਫਲਾਈਓਵਰ ਕੋਲ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ, ਨੇੜੇ ਪਏ ਆਲੂ ਕੋਲਡ ਸਟੋਰ ਲਈ ਬਣਿਆ ਖ਼ਤਰਾ
📷 NRI Post Desk

ਸ਼ਾਹਕੋਟ ਦੇ ਨੇੜੇ ਰਾਸ਼ਟਰੀ ਮਾਰਗ ਮੋਗਾ-ਜਲੰਧਰ 'ਤੇ ਗੋਦੜੀ ਪੀਰ ਦੀ ਜਗ੍ਹਾ ਦੇ ਨਜ਼ਦੀਕ ਸਟੋਰ ਕੀਤੀਆਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਨੂੰ ਐਤਵਾਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਵੱਡੀ ਮਾਤਰਾ ਵਿੱਚ ਸਟੋਰ ਕੀਤੀ ਪਰਾਲੀ ਸੜਨ ਲੱਗ ਪਈ ਅਤੇ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਬਤਰਾ ਕੋਲਡ ਸਟੋਰ ਦੇ ਨਜ਼ਦੀਕ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮਾਡਲ ਥਾਣਾ ਸ਼ਾਹਕੋਟ ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਤੇ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ ਟੀਮ ਵੱਲੋਂ ਅੱਗ 'ਤੇ ਕਾਬੂ ਪਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਥਾਣਾ ਸ਼ਾਹਕੋਟ ਦੇ ਐੱਸਐੱਚਓ ਸੁਖਵਿੰਦਰ ਪਾਲ ਸੋਢੀ ਨੇ ਦੱਸਿਆ ਕਿ ਅੱਗ ਦੀ ਤੀਬਰਤਾ ਨੂੰ ਦੇਖਦਿਆਂ ਨਕੋਦਰ ਅਤੇ ਹੋਰ ਨੇੜਲੇ ਇਲਾਕਿਆਂ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਜਾ ਰਹੀਆਂ ਹਨ ਤਾਂ ਜੋ ਅੱਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਇਹ ਸਟੋਰ ਕੀਤੀ ਪਰਾਲੀ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸਬੰਧਿਤ ਕਿਸੇ ਵਿਅਕਤੀ ਦੀ ਦੱਸੀ ਜਾ ਰਹੀ ਹੈ, ਹਾਲਾਂਕਿ ਪਰਾਲੀ ਦੇ ਮਾਲਕਾਂ ਦੀ ਪਛਾਣ ਹਾਲੇ ਸਪੱਸ਼ਟ ਨਹੀਂ ਹੋ ਸਕੀ। ਅੱਗ ਵਾਲੀ ਜਗ੍ਹਾ ਦੇ ਨੇੜੇ ਹੀ ਆਲੂਆਂ ਦਾ ਕੋਲਡ ਸਟੋਰ ਸਥਿਤ ਹੋਣ ਕਾਰਨ ਖ਼ਤਰਾ ਹੋਰ ਵੱਧ ਗਿਆ ਹੈ ਅਤੇ ਅੱਗ ਕੋਲਡ ਸਟੋਰ ਤੱਕ ਨਾ ਪਹੁੰਚੇ, ਇਸ ਲਈ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਸਟੋਰ ਦੇ ਨਾਲ ਪਈ ਪਰਾਲੀ ਨੂੰ ਪਾਣੀ ਨਾਲ ਗਿੱਲਾ ਕੀਤਾ ਜਾ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!