|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਲੈਂਗਲੀ ਵਿੱਚ ਗੋਲੀਆਂ ਮਾਰ ਕੇ ਕਤਲ ਹੋਏ ਨੌਜਵਾਨ ਦੀ ਪਹਿਚਾਣ ਹੋਈ ਜਨਤਕ, ਪਰ ਪੁਲਿਸ ਨੇ ਜੋ ਚਿਤਾਵਨੀ ਪਹਿਲਾਂ ਦਿੱਤੀ ਸੀ, ਉਸ ਨੇ ਖੋਲ੍ਹੇ ਕਈ ਰਾਜ਼

ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਗੈਂਗਵਾਰ ਅਤੇ ਅੰਨ੍ਹੇਵਾਹ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਗੰਭੀਰ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਅਤੇ ਇਸੇ ਲੜੀ ਤਹਿਤ ਸਰੀ ਦੇ ਨਜ਼ਦੀਕ ਪੈਂਦੇ ਸ਼ਹਿਰ ਲੈਂਗਲੀ ਵਿੱਚ ਬੀਤੀ 5 ਅਕਤੂਬਰ ਦੀ ਸ਼ਾਮ

NRI Post Desk · 45 ਦਿਨ ਪਹਿਲਾਂ · ਅੱਪਡੇਟ 37 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੈਂਗਲੀ ਵਿੱਚ ਗੋਲੀਆਂ ਮਾਰ ਕੇ ਕਤਲ ਹੋਏ ਨੌਜਵਾਨ ਦੀ ਪਹਿਚਾਣ ਹੋਈ ਜਨਤਕ, ਪਰ ਪੁਲਿਸ ਨੇ ਜੋ ਚਿਤਾਵਨੀ ਪਹਿਲਾਂ ਦਿੱਤੀ ਸੀ, ਉਸ ਨੇ ਖੋਲ੍ਹੇ ਕਈ ਰਾਜ਼
📷 NRI Post Desk

ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਗੈਂਗਵਾਰ ਅਤੇ ਅੰਨ੍ਹੇਵਾਹ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਗੰਭੀਰ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਅਤੇ ਇਸੇ ਲੜੀ ਤਹਿਤ ਸਰੀ ਦੇ ਨਜ਼ਦੀਕ ਪੈਂਦੇ ਸ਼ਹਿਰ ਲੈਂਗਲੀ ਵਿੱਚ ਬੀਤੀ 5 ਅਕਤੂਬਰ ਦੀ ਸ਼ਾਮ ਨੂੰ ਵਾਪਰੀ ਇੱਕ ਸਨਸਨੀਖੇਜ਼ ਵਾਰਦਾਤ ਦੌਰਾਨ 23 ਸਾਲਾ ਪੰਜਾਬੀ ਨੌਜਵਾਨ ਜੀਵਨ ਜੋਹਲ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਲੈਂਗਲੀ ਸਥਿਤ ਪ੍ਰਸਿੱਧ ਕੈਕਟਸ ਕਲੱਬ ਕੈਫੇ ਦੇ ਬਾਹਰ ਇੱਕ ਚਿੱਟੇ ਰੰਗ ਦੀ ਲਗਜ਼ਰੀ ਰੇਂਜ ਰੋਵਰ ਗੱਡੀ ਖੜ੍ਹੀ ਸੀ ਅਤੇ ਜੀਵਨ ਜੋਹਲ ਇਸੇ ਗੱਡੀ ਅੰਦਰ ਮੌਜੂਦ ਸੀ, ਜਦੋਂ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾਉਂਦਿਆਂ ਤਾਬੜਤੋੜ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਗੋਲੀਆਂ ਲੱਗਣ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਖ਼ੂਨੀ ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਨੇ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ, ਜਦੋਂ ਕਿ ਜਾਂਚ ਅਧਿਕਾਰੀਆਂ ਨੇ ਹੁਣ ਮ੍ਰਿਤਕ ਦੀ ਸ਼ਨਾਖ਼ਤ ਜਨਤਕ ਕਰਦਿਆਂ ਖੁਲਾਸਾ ਕੀਤਾ ਹੈ ਕਿ ਜੀਵਨ ਜੋਹਲ ਦਾ ਸਬੰਧ ਬ੍ਰਿਟਿਸ਼ ਕੋਲੰਬੀਆ ਦੇ ਬਦਨਾਮ ਬ੍ਰਦਰਜ਼ ਕੀਪਰਜ਼ ਗੈਂਗ ਨਾਲ ਸੀ। ਪੁਲਿਸ ਨੇ ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੀਵਨ ਜੋਹਲ ਅਤੇ ਉਸ ਦੀ ਪਤਨੀ ਨੂੰ ਆਪਣੀ ਜਾਨ ਦੇ ਖ਼ਤਰੇ ਨੂੰ ਲੈ ਕੇ ਪਹਿਲਾਂ ਹੀ ਅਧਿਕਾਰਤ ਤੌਰ ਤੇ ਚਿਤਾਵਨੀ ਜਾਰੀ ਕੀਤੀ ਗਈ ਸੀ, ਹਾਲਾਂਕਿ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੁਲਿਸ ਨੇ ਉਸ ਸਮੇਂ ਇਹ ਜ਼ਾਹਰ ਨਹੀਂ ਕੀਤਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਕਿਸ ਵਿਰੋਧੀ ਗਿਰੋਹ ਜਾਂ ਵਿਅਕਤੀ ਵੱਲੋਂ ਖ਼ਤਰਾ ਸੀ। ਕਤਲ ਦੀ ਇਸ ਘਟਨਾ ਤੋਂ ਕੁਝ ਹੀ ਸਮੇਂ ਬਾਅਦ ਘਟਨਾ ਸਥਾਨ ਤੋਂ ਥੋੜ੍ਹੀ ਦੂਰੀ ਤੇ ਇੱਕ ਗੱਡੀ ਅੱਗ ਦੀ ਲਪੇਟ ਵਿੱਚ ਸੜਦੀ ਹੋਈ ਬਰਾਮਦ ਹੋਈ ਅਤੇ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਫ਼ਰਾਰ ਹੁੰਦਿਆਂ ਸਬੂਤ ਮਿਟਾਉਣ ਦੇ ਮਕਸਦ ਨਾਲ ਗੱਡੀ ਨੂੰ ਅੱਗ ਦੇ ਹਵਾਲੇ ਕੀਤਾ ਹੈ, ਪਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਫ਼ੋਰੈਂਸਿਕ ਜਾਂਚ ਰਾਹੀਂ ਇਸ ਗੱਲ ਦੀ ਪੁਸ਼ਟੀ ਕਰ ਰਹੇ ਹਨ ਕਿ ਇਸ ਸੜੀ ਹੋਈ ਗੱਡੀ ਦਾ ਸਿੱਧਾ ਸਬੰਧ ਜੋਹਲ ਦੇ ਕਤਲ ਨਾਲ ਹੈ ਜਾਂ ਨਹੀਂ। ਫਿਲਹਾਲ ਇਸ ਸਮੁੱਚੇ ਮਾਮਲੇ ਦੀ ਜਾਂਚ ਕੈਨੇਡਾ ਦੀ ਵਿਸ਼ੇਸ਼ ਜਾਂਚ ਏਜੰਸੀ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਜੋ ਇਸ ਗੱਲ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਜੀਵਨ ਜੋਹਲ ਕਿਹੜੀਆਂ-ਕਿਹੜੀਆਂ ਗ਼ੈਰ-ਕਾਨੂੰਨੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਇਸ ਟਾਰਗਿਟ ਕਿਲਿੰਗ ਪਿੱਛੇ ਮੁੱਖ ਸਾਜ਼ਿਸ਼ਘਾੜਾ ਕੌਣ ਹੈ, ਅਤੇ ਇਸ ਲਈ ਪੁਲਿਸ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪੈੜ ਨੱਪੀ ਜਾ ਸਕੇ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!