|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ 'ਚ ਨਸ਼ਾ ਤਸਕਰੀ ਦੇ ਗੰਭੀਰ ਮੁੱਦੇ 'ਤੇ ਵਫ਼ਦ ਦੀ ਏਡੀਸੀਪੀ ਨਾਲ ਮੁਲਾਕਾਤ, ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਦੀ ਮੰਗ

ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਏਡੀਸੀਪੀ ਲੁਧਿਆਣਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਇਲਾਕੇ ਵਿੱਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਅਤੇ ਨਸ਼ਾ ਤਸਕਰੀ ਦੇ ਗੰਭੀਰ ਮੁੱਦੇ ਚੁੱਕੇ। ਇਸ

NRI Post Desk · 19 ਦਿਨ ਪਹਿਲਾਂ · ਅੱਪਡੇਟ 5 ਘੰਟੇ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ 'ਚ ਨਸ਼ਾ ਤਸਕਰੀ ਦੇ ਗੰਭੀਰ ਮੁੱਦੇ 'ਤੇ ਵਫ਼ਦ ਦੀ ਏਡੀਸੀਪੀ ਨਾਲ ਮੁਲਾਕਾਤ, ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਦੀ ਮੰਗ
📷 NRI Post Desk

ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਏਡੀਸੀਪੀ ਲੁਧਿਆਣਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਇਲਾਕੇ ਵਿੱਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਅਤੇ ਨਸ਼ਾ ਤਸਕਰੀ ਦੇ ਗੰਭੀਰ ਮੁੱਦੇ ਚੁੱਕੇ। ਇਸ ਵਫ਼ਦ ਵਿੱਚ ਮੀਤ ਪ੍ਰਧਾਨ ਸ਼ਿਵਮ ਕੁਮਾਰ, ਲਖਵਿੰਦਰ ਸਿੰਘ ਆਦਿ ਆਗੂ ਸ਼ਾਮਲ ਸਨ। ਵਫ਼ਦ ਨੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਪੁਲਸ ਗਸ਼ਤ ਵਧਾਉਣ ਦੀ ਮੰਗ ਕੀਤੀ। ਇਸ ਮੌਕੇ ਵਫ਼ਦ ਦੇ ਆਗੂ ਆਸਾ ਸਿੰਘ ਨੇ ਦੱਸਿਆ ਕਿ ਲਾਡੋਵਾਲ ਅਧੀਨ ਆਉਂਦੇ ਤਲਵੰਡੀ ਕਲਾਂ, ਪੰਜਢੇਰਾ, ਰਜ਼ਾਪੁਰ, ਭੋਲੇਵਾਲ ਜਦੀਦ, ਰੱਜੋਵਾਲ, ਨੂਰਪੁਰ ਬੇਟ, ਫਤਿਹਗੜ੍ਹ ਗੁੱਜਰਾਂ, ਬੌਕੜ ਡੋਗਰਾਂ ਸਮੇਤ ਹੋਰ ਨੇੜਲੇ ਪਿੰਡਾਂ ਵਿੱਚ ਚਿੱਟੇ ਵਰਗੇ ਘਾਤਕ ਨਸ਼ਿਆਂ ਦੀ ਤਸਕਰੀ ਵਧ ਰਹੀ ਹੈ। ਨਸ਼ਿਆਂ ਦੀ ਲਪੇਟ ਵਿੱਚ ਆ ਕੇ ਕਈ ਨੌਜਵਾਨ ਆਪਣੀਆਂ ਜ਼ਿੰਦਗੀਆਂ ਬਰਬਾਦ ਕਰ ਚੁੱਕੇ ਹਨ, ਜਿਸ ਕਾਰਨ ਮਾਪਿਆਂ ਅਤੇ ਸਮਾਜ ਵਿੱਚ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਚੋਰੀਆਂ, ਲੁੱਟ-ਖੋਹ ਤੇ ਹੋਰ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਪਾਇਆ ਜਾ ਰਿਹਾ ਹੈ। ਵਫ਼ਦ ਨੇ ਕੁਝ ਸਫ਼ੈਦਪੋਸ਼ ਵਿਅਕਤੀਆਂ ਵੱਲੋਂ ਕਥਿਤ ਤੌਰ ਤੇ ਨਸ਼ਾ ਤਸਕਰਾਂ ਨੂੰ ਪਨਾਹ ਦੇਣ ਦੇ ਦੋਸ਼ ਵੀ ਲਗਾਏ ਅਤੇ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਸ ਪ੍ਰਸ਼ਾਸਨ ਗੰਭੀਰਤਾ ਨਾਲ ਕਦਮ ਚੁੱਕੇ। ਏਡੀਸੀਪੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਵੱਲ ਤੁਰੰਤ ਧਿਆਨ ਦਿੱਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!