ਲੁਧਿਆਣਾ ਦੀਆਂ ਅੱਠ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਸੀਜ਼ਨ ਜਾਰੀ ਹੈ, ਪਰ ਇੱਕ ਚੌਂਕਾਉਣ ਵਾਲੀ ਸਥਿਤੀ ਸਾਹਮਣੇ ਆਈ ਹੈ ਜਦੋਂ ਕਈ ਮੰਡੀਆਂ ਵਿੱਚ ਖਰੀਦ ਏਜੰਸੀਆਂ ਨੇ ਆਪਣੇ ਨਿਰਧਾਰਤ ਟੀਚੇ ਪੂਰੇ ਹੋਣ ਦਾ ਹਵਾਲਾ ਦੇ ਕੇ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਹੈ, ਜਦਕਿ ਕਿਸਾਨਾਂ ਦਾ ਝੋਨਾ ਅਜੇ ਵੀ ਮੰਡੀਆਂ ਵਿੱਚ ਵਿਕਣ ਲਈ ਪਿਆ ਹੈ। ਮਾਰਕੀਟ ਕਮੇਟੀ ਲੁਧਿਆਣਾ ਦੇ ਅਧੀਨ ਸਲੇਮ ਟਾਬਰੀ, ਗਿੱਲ ਰੋਡ, ਲਲਤੋਂ ਕਲਾਂ, ਖਾਸੀ ਕਲਾਂ, ਧਾਂਦਰਾ, ਮੱਤੇਵਾੜਾ, ਇਆਲੀ ਖੁਰਦ ਅਤੇ ਬੱਗਾ ਖੁਰਦ ਸਮੇਤ ਅੱਠ ਮੰਡੀਆਂ ਵਿੱਚ ਪਨਗ੍ਰੇਨ, ਪਨਸਪ, ਵੇਅਰਹਾਊਸ ਅਤੇ ਮਾਰਕਫੈੱਡ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਰਾਹੀਂ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ। ਮਾਰਕੀਟ ਕਮੇਟੀ ਦੇ ਹੁਣ ਤੱਕ ਦੇ ਅੰਕੜਿਆਂ ਅਨੁਸਾਰ ਇਨ੍ਹਾਂ ਮੰਡੀਆਂ ਵਿੱਚ ਕੁੱਲ 5,68,753 ਕੁਇੰਟਲ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 5,63,490 ਕੁਇੰਟਲ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਪਰ 5,263 ਕੁਇੰਟਲ ਝੋਨਾ ਅਜੇ ਵੀ ਅਣਵਿਕਿਆ ਪਿਆ ਹੈ। ਇਸ ਦੇ ਨਾਲ ਹੀ ਖਰੀਦੀ ਗਈ ਫਸਲ ਦੀ ਲਿਫਟਿੰਗ ਦੇ ਅੰਕੜੇ ਵੀ ਚਿੰਤਾ ਪੈਦਾ ਕਰ ਰਹੇ ਹਨ ਕਿਉਂਕਿ ਹੁਣ ਤੱਕ ਸਿਰਫ਼ 3,98,627 ਕੁਇੰਟਲ ਝੋਨੇ ਦੀ ਲਿਫਟਿੰਗ ਹੋਈ ਹੈ ਜਦਕਿ 1,64,863 ਕੁਇੰਟਲ ਝੋਨੇ ਦੀ ਲਿਫਟਿੰਗ ਅਜੇ ਬਕਾਇਆ ਪਈ ਹੈ। ਲਿਫਟਿੰਗ ਦੀ ਰਫ਼ਤਾਰ ਹੋਲੀ ਹੋਣ ਕਾਰਨ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀਆਂ ਬੋਰੀਆਂ ਦੇ ਵੱਡੇ ਢੇਰ ਲੱਗੇ ਹੋਏ ਹਨ ਅਤੇ ਕਈ ਥਾਵਾਂ ’ਤੇ ਬੋਰੀਆਂ ਖੁੱਲ੍ਹੇ ਅਸਮਾਨ ਹੇਠ ਪਈਆਂ ਹਨ, ਜਿਸ ਨਾਲ ਮੌਸਮ ਬਦਲਣ ਜਾਂ ਮੀਂਹ ਪੈਣ ’ਤੇ ਫਸਲ ਖਰਾਬ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ। ਪਿਛਲੇ ਸਾਲ 2025-26 ਦੇ ਸੀਜ਼ਨ ਦੌਰਾਨ ਇਨ੍ਹਾਂ ਮੰਡੀਆਂ ਵਿੱਚ ਕੁੱਲ 4,44,342 ਕੁਇੰਟਲ ਝੋਨੇ ਦੀ ਆਮਦ ਹੋਈ ਸੀ, ਜਦਕਿ ਮੌਜੂਦਾ ਸੀਜ਼ਨ 2026-27 ਦੌਰਾਨ ਇਹ ਅੰਕੜਾ ਵਧ ਕੇ 5,68,753 ਕੁਇੰਟਲ ਤੱਕ ਪਹੁੰਚ ਗਿਆ ਹੈ, ਯਾਨੀ ਪਿਛਲੇ ਸਾਲ ਦੇ ਮੁਕਾਬਲੇ 1,24,411 ਕੁਇੰਟਲ ਵੱਧ ਝੋਨੇ ਦੀ ਆਮਦ ਹੋਈ ਹੈ। ਮਾਰਕੀਟ ਕਮੇਟੀ ਲੁਧਿਆਣਾ ਦੇ ਸਕੱਤਰ ਗੁਰਦੀਪ ਸਿੰਘ ਖੰਗੂੜਾ ਨੇ ਦੱਸਿਆ ਕਿ ਲਲਤੋਂ ਮੰਡੀ ਵਿੱਚ ਖਰੀਦ ਏਜੰਸੀਆਂ ਦਾ ਨਿਰਧਾਰਤ ਟਾਰਗੇਟ ਪੂਰਾ ਹੋਣ ਕਾਰਨ ਖਰੀਦ ਬੰਦ ਕੀਤੀ ਗਈ ਹੈ ਅਤੇ ਹੋਰ ਮੰਡੀਆਂ ਵਿੱਚ ਵੀ ਟਾਰਗੇਟ ਪੂਰੇ ਹੋਣ ’ਤੇ ਖਰੀਦ ਬੰਦ ਕੀਤੀ ਜਾ ਰਹੀ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਖਰੀਦ ਬੰਦ ਹੋਣ ਦੇ ਬਾਵਜੂਦ ਮੰਡੀਆਂ ਵਿੱਚ ਕਿਸਾਨਾਂ ਦਾ ਝੋਨਾ ਵਿਕਣ ਤੋਂ ਰਹਿੰਦਾ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਅਤੇ ਫੂਡ ਸਪਲਾਈ ਵਿਭਾਗ ਵੱਲੋਂ ਫੈਸਲਾ ਲਿਆ ਜਾਣਾ ਹੈ ਕਿ ਸਬੰਧਤ ਮੰਡੀਆਂ ਵਿੱਚ ਮੁੜ ਖਰੀਦ ਸ਼ੁਰੂ ਕੀਤੀ ਜਾਵੇਗੀ ਜਾਂ ਕਿਸਾਨਾਂ ਨੂੰ ਆਪਣਾ ਝੋਨਾ ਹੋਰ ਮੰਡੀਆਂ ਵਿੱਚ ਲਿਜਾ ਕੇ ਵੇਚਣਾ ਪਵੇਗਾ। ਇਸ ਸਥਿਤੀ ਨੇ ਕਿਸਾਨਾਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ, ਜੋ ਡਰ ਰਹੇ ਹਨ ਕਿ ਜੇਕਰ ਸਮੇਂ ਸਿਰ ਉਨ੍ਹਾਂ ਦੀ ਫਸਲ ਦੀ ਖ਼ਰੀਦ ਨਾ ਹੋਈ ਤਾਂ ਉਨ੍ਹਾਂ ਨੂੰ ਆਪਣੀ ਉਪਜ ਵੇਚਣ ਲਈ ਹੋਰ ਮੰਡੀਆਂ ਵਿੱਚ ਧੱਕੇ ਖਾਣੇ ਪੈ ਸਕਦੇ ਹਨ। ਕਿਸਾਨਾਂ ਦੀ ਮੰਗ ਹੈ ਕਿ ਮੰਡੀਆਂ ਵਿੱਚ ਪਈ ਉਨ੍ਹਾਂ ਦੀ ਬਾਕੀ ਫਸਲ ਦੀ ਖਰੀਦ ਯਕੀਨੀ ਬਣਾਈ ਜਾਵੇ ਅਤੇ ਖਰ
ਲੁਧਿਆਣਾ ਦੀਆਂ ਮੰਡੀਆਂ ਵਿੱਚ ਝੋਨਾ ਖਰੀਦ ਬੰਦ, ਪਰ ਕਿਸਾਨਾਂ ਦੀ ਫ਼ਸਲ ਦਾ ਕੀ ਬਣੇਗਾ? ਖੁੱਲ੍ਹੇ ਅਸਮਾਨ ਹੇਠ ਪਈਆਂ ਬੋਰੀਆਂ ਨੇ ਵਧਾਈ ਚਿੰਤਾ
ਲੁਧਿਆਣਾ ਦੀਆਂ ਅੱਠ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਸੀਜ਼ਨ ਜਾਰੀ ਹੈ, ਪਰ ਇੱਕ ਚੌਂਕਾਉਣ ਵਾਲੀ ਸਥਿਤੀ ਸਾਹਮਣੇ ਆਈ ਹੈ ਜਦੋਂ ਕਈ ਮੰਡੀਆਂ ਵਿੱਚ ਖਰੀਦ ਏਜੰਸੀਆਂ ਨੇ ਆਪਣੇ ਨਿਰਧਾਰਤ ਟੀਚੇ ਪੂਰੇ ਹੋਣ ਦਾ ਹਵਾਲਾ ਦੇ ਕੇ ਝੋਨੇ ਦੀ ਖਰੀਦ ਬੰਦ ਕਰ ਦਿੱ
NRI Post Desk · 12 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




