|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਲੁਧਿਆਣਾ ਦੇ ਉਦਯੋਗਾਂ ਦੀ ਹੋਂਦ 'ਤੇ ਮੰਡਰਾਇਆ ਖਤਰਾ! ਗੁਰਮੀਤ ਸਿੰਘ ਕੁਲਾਰ ਦੀ ਮੀਟਿੰਗ 'ਚ ਖੁੱਲ੍ਹਾ ਹੋਇਆ ਵੱਡਾ ਰਾਜ਼

ਲੁਧਿਆਣਾ ਵਿੱਚ ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ ਫਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਇੱਕ ਅਜਿਹਾ ਮੁੱਦਾ ਉਠਾਇਆ ਹੈ ਜਿਸ ਨੇ ਸੂਬੇ ਦੇ ਸਨਅਤੀ ਹਲਕਿਆਂ ਵਿੱਚ ਹਲਚਲ ਮਚਾ ਦਿੱ

NRI Post Desk · 25 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਦੇ ਉਦਯੋਗਾਂ ਦੀ ਹੋਂਦ 'ਤੇ ਮੰਡਰਾਇਆ ਖਤਰਾ! ਗੁਰਮੀਤ ਸਿੰਘ ਕੁਲਾਰ ਦੀ ਮੀਟਿੰਗ 'ਚ ਖੁੱਲ੍ਹਾ ਹੋਇਆ ਵੱਡਾ ਰਾਜ਼
📷 NRI Post Desk

ਲੁਧਿਆਣਾ ਵਿੱਚ ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ ਫਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਇੱਕ ਅਜਿਹਾ ਮੁੱਦਾ ਉਠਾਇਆ ਹੈ ਜਿਸ ਨੇ ਸੂਬੇ ਦੇ ਸਨਅਤੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦਰਅਸਲ ਫਿਕੋ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਦਯੋਗਾਂ ਨੂੰ ਰਾਹਤ ਦੇਣ ਤੇ ਐੱਮਐੱਸਐੱਮਈ ਇਕਾਈਆਂ ਦੀ ਹੋਂਦ ਨੂੰ ਬਚਾਉਣ ਲਈ ਬਕਾਇਆ ਜੀਐੱਸਟੀ ਤੇ ਵੈਟ ਰਿਫੰਡ ਜਲਦ ਜਾਰੀ ਕੀਤੇ ਜਾਣ, ਕਿਉਂਕਿ ਰਿਫੰਡ ਜਾਰੀ ਕਰਨ ਵਿੱਚ ਹੋ ਰਹੀ ਦੇਰੀ ਕਾਰਨ ਸਨਅਤੀ ਇਕਾਈਆਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੀ ਕਾਰਜਸ਼ੀਲ ਪੂੰਜੀ ਫਸੀ ਹੋਈ ਹੈ। ਫਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਇਹ ਮੁੱਦਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਚੁੱਕਿਆ, ਜਿਸ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਜੀਐੱਸਟੀ ਰਿਫੰਡ ਦੀ ਪ੍ਰਕਿਰਿਆ ਵਿੱਚ ਦੇਰੀ ਕਾਰਨ ਐੱਮਐੱਸਐੱਮਈ ਇਕਾਈਆਂ ਦੇ ਨਕਦੀ ਪ੍ਰਵਾਹ ਉੱਤੇ ਮਾੜਾ ਅਸਰ ਪੈ ਰਿਹਾ ਹੈ, ਜਿਸ ਨਾਲ ਰੋਜ਼ਾਨਾ ਦੇ ਕਾਰੋਬਾਰੀ ਕੰਮ ਚਲਾਉਣੇ ਮੁਸ਼ਕਲ ਹੋ ਰਹੇ ਹਨ। ਇਸ ਤੋਂ ਇਲਾਵਾ ਇੱਕ ਹੋਰ ਵੱਡਾ ਖੁਲਾਸਾ ਇਹ ਹੈ ਕਿ ਕਈ ਉਦਯੋਗਿਕ ਇਕਾਈਆਂ ਦੇ ਵੈਟ ਰਿਫੰਡ ਅਜੇ ਵੀ ਲੰਬਿਤ ਹਨ, ਜੋ ਜੀਐਸਟੀ ਲਾਗੂ ਹੋਣ ਤੋਂ ਪਹਿਲਾਂ ਦੇ ਸਮੇਂ ਨਾਲ ਸਬੰਧਤ ਹਨ ਅਤੇ ਇਹ ਜਾਇਜ਼ ਬਕਾਇਆ ਰਕਮ ਲੰਬੇ ਸਮੇਂ ਤੋਂ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਸਨਅਤਾਂ ਉੱਤੇ ਵਾਧੂ ਵਿੱਤੀ ਬੋਝ ਪੈ ਰਿਹਾ ਹੈ। ਫਿਕੋ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਕਾਏ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਅਤੇ ਉਦਯੋਗਾਂ ਨੂੰ ਤੁਰੰਤ ਰਾਹਤ ਦੇਣ ਲਈ ਸਮਾਂਬੱਧ ਪ੍ਰਣਾਲੀ ਲਾਗੂ ਕੀਤੀ ਜਾਵੇ। ਉਨ੍ਹਾਂ ਵਿੱਤ ਮੰਤਰੀ ਚੀਮਾ ਤੋਂ ਇਹ ਵੀ ਮੰਗ ਕੀਤੀ ਕਿ ਸਾਰੇ ਬਕਾਇਆ ਵੈਟ ਰਿਫੰਡ ਮਾਮਲਿਆਂ ਦੀ ਸਮੀਖਿਆ ਕਰਕੇ ਉਨ੍ਹਾਂ ਦਾ ਮੁੱਢਲੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ, ਤਾਂ ਜੋ ਉਦਯੋਗਾਂ ਨੂੰ ਉਨ੍ਹਾਂ ਦੀ ਬਕਾਇਆ ਰਕਮ ਵਾਪਸ ਮਿਲ ਸਕੇ ਤੇ ਉਹ ਇਸ ਦੀ ਵਰਤੋਂ ਆਪਣੇ ਕਾਰੋਬਾਰੀ ਕੰਮਾਂ ਲਈ ਕਰ ਸਕਣ। ਫਿਕੋ ਨੇ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਇਸ ਲਈ ਉਦਯੋਗਾਂ ਦੇ ਬਕਾਇਆ ਰਿਫੰਡ ਬਿਨਾਂ ਕਿਸੇ ਹੋਰ ਦੇਰੀ ਤੋਂ ਜਾਰੀ ਕਰਨ ਲਈ ਤੁਰੰਤ ਲੁੜੀਂਦੇ ਕਦਮ ਚੁੱਕੇ ਜਾਣ, ਕਿਉਂਕਿ ਜੇਕਰ ਅਜਿਹਾ ਨਾ ਹੋਇਆ ਤਾਂ ਇਸ ਦਾ ਸਿੱਧਾ ਅਸਰ ਸੂਬੇ ਦੀ ਸਨਅਤੀ ਮਾਲੀ ਹਾਲਤ ਅਤੇ ਰੁਜ਼ਗਾਰ ਉੱਤੇ ਪੈ ਸਕਦਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!