|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਦੇ ਨਾਮੀ ਹਸਪਤਾਲ 'ਚ ਡਾਕਟਰਾਂ ਦਾ ਖੌਫਨਾਕ ਖੇਲ ਖੁੱਲ੍ਹਾ, ਸਿਵਲ ਸਰਜਨ ਦੀ ਜਾਂਚ 'ਚ ਸਾਹ ਰੋਕ ਦੇਣ ਵਾਲਾ ਖੁਲਾਸਾ

ਲੁਧਿਆਣਾ ਦੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਮਹਿੰਗੇ ਭਾਅ 'ਤੇ ਦਵਾਈਆਂ ਖ਼ਰੀਦਣ ਲਈ ਮਜਬੂਰ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਿਹਤ ਵਿਭਾਗ ਦੀ ਨੀਂਦ ਉਡਾ ਦਿੱਤੀ ਹੈ। ਮ

NRI Post Desk · 12 ਦਿਨ ਪਹਿਲਾਂ · ਅੱਪਡੇਟ 51 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਦੇ ਨਾਮੀ ਹਸਪਤਾਲ 'ਚ ਡਾਕਟਰਾਂ ਦਾ ਖੌਫਨਾਕ ਖੇਲ ਖੁੱਲ੍ਹਾ, ਸਿਵਲ ਸਰਜਨ ਦੀ ਜਾਂਚ 'ਚ ਸਾਹ ਰੋਕ ਦੇਣ ਵਾਲਾ ਖੁਲਾਸਾ
📷 NRI Post Desk

ਲੁਧਿਆਣਾ ਦੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਮਹਿੰਗੇ ਭਾਅ 'ਤੇ ਦਵਾਈਆਂ ਖ਼ਰੀਦਣ ਲਈ ਮਜਬੂਰ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਿਹਤ ਵਿਭਾਗ ਦੀ ਨੀਂਦ ਉਡਾ ਦਿੱਤੀ ਹੈ। ਮਰੀਜ਼ਾਂ ਦੇ ਰਿਸ਼ਤੇਦਾਰਾਂ ਵੱਲੋਂ ਸਰਕਾਰ ਕੋਲ ਕੀਤੀਆਂ ਗਈਆਂ ਕਈ ਸ਼ਿਕਾਇਤਾਂ ਤੋਂ ਬਾਅਦ ਸਿਵਲ ਸਰਜਨ ਲੁਧਿਆਣਾ ਰਮਨਦੀਪ ਕੌਰ ਨੇ ਇਸ ਮਾਮਲੇ ਦੀ ਪੜਤਾਲ ਲਈ ਚਾਰ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਜਿਲ੍ਹਾ ਟੀਕਾਕਰਨ ਅਫਸਰ ਲੁਧਿਆਣਾ, ਡਰੱਗ ਲਾਇਸੈਂਸਿੰਗ ਅਥਾਰਟੀ ਲੁਧਿਆਣਾ ਅਤੇ ਆਈਐਮਏ ਲੁਧਿਆਣਾ ਦੇ ਨੁਮਾਇੰਦੇ ਨੂੰ ਸ਼ਾਮਲ ਕੀਤਾ ਗਿਆ ਹੈ। ਸਿਵਲ ਸਰਜਨ ਦਫ਼ਤਰ ਵੱਲੋਂ ਹਸਪਤਾਲ ਦੇ ਮੈਡੀਕਲ ਸੁਪਰਿੰਟੈਂਡੈਂਟ ਨੂੰ ਭੇਜੇ ਗਏ ਪੱਤਰ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਹਸਪਤਾਲ ਅੰਦਰੋਂ ਹੀ ਮਰੀਜ਼ਾਂ ਨੂੰ ਦਵਾਈਆਂ ਲੈਣ ਲਈ ਮਜਬੂਰ ਕੀਤਾ ਜਾਂਦਾ ਹੈ, ਪਰ ਜਦੋਂ ਵੀ ਪ੍ਰਬੰਧਕਾਂ ਨੂੰ ਇਸ ਬਾਰੇ ਪੁੱਛਿਆ ਜਾਂਦਾ ਹੈ ਤਾਂ ਉਹ ਹਮੇਸ਼ਾ ਇਨਕਾਰ ਕਰਦੇ ਹੋਏ ਲਿਖਤੀ ਜਵਾਬ ਦਿੰਦੇ ਹਨ ਕਿ ਕਿਸੇ ਨੂੰ ਵੀ ਮਜਬੂਰ ਨਹੀਂ ਕੀਤਾ ਜਾਂਦਾ। ਪੱਤਰ ਅਨੁਸਾਰ ਹਸਪਤਾਲ ਦੇ ਮੈਡੀਕਲ ਸੁਪਰਿੰਟੈਂਡੈਂਟ ਨੂੰ 17 ਨਵੰਬਰ ਨੂੰ ਸਵੇਰੇ 11.30 ਵਜੇ ਸਿਵਲ ਸਰਜਨ ਦਫ਼ਤਰ ਵਿੱਚ ਪੜਤਾਲੀਆ ਕਮੇਟੀ ਅੱਗੇ ਆਪਣਾ ਪੱਖ ਸਪੱਸ਼ਟ ਕਰਨ ਲਈ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਹੈ। ਇਸ ਸਬੰਧੀ ਜਦੋਂ ਹਸਪਤਾਲ ਦੇ ਮੈਡੀਕਲ ਸੁਪਰਿੰਟੈਂਡੈਂਟ ਡਾ ਸੰਦੀਪ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾਅਵਾ ਕੀਤਾ ਕਿ ਸਿਵਲ ਸਰਜਨ ਵੱਲੋਂ ਭੇਜਿਆ ਗਿਆ ਪੱਤਰ ਅਜੇ ਤੱਕ ਉਨ੍ਹਾਂ ਨੂੰ ਪ੍ਰਾਪਤ ਨਹੀਂ ਹੋਇਆ ਅਤੇ ਪੱਤਰ ਮਿਲਣ ਤੋਂ ਬਾਅਦ ਹੀ ਕੋਈ ਜਵਾਬ ਦਿੱਤਾ ਜਾ ਸਕਦਾ ਹੈ, ਇਸ ਲਈ ਇਸ ਵੇਲੇ ਸ਼ਿਕਾਇਤ ਬਾਰੇ ਕੁਝ ਕਹਿਣਾ ਉਚਿਤ ਨਹੀਂ। ਦੂਜੇ ਪਾਸੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਦੱਸਿਆ ਕਿ ਇਹ ਸਮੱਸਿਆ ਸਿਰਫ਼ ਦਿਆਨੰਦ ਹਸਪਤਾਲ ਤੱਕ ਸੀਮਤ ਨਹੀਂ, ਬਲਕਿ ਹਰ ਵੱਡੇ-ਛੋਟੇ ਨਰਸਿੰਗ ਹੋਮ, ਕਲੀਨਿਕ ਅਤੇ ਹਸਪਤਾਲ ਦੇ ਡਾਕਟਰ ਤੇ ਪ੍ਰਬੰਧਕ ਮਰੀਜ਼ਾਂ ਨੂੰ ਅੰਦਰੋਂ ਹੀ ਦਵਾਈਆਂ ਖ਼ਰੀਦਣ ਲਈ ਮਜਬੂਰ ਕਰਦੇ ਹਨ, ਜੋ ਆਮ ਤੌਰ 'ਤੇ ਬਹੁਤ ਮਹਿੰਗੀਆਂ ਹੁੰਦੀਆਂ ਹਨ ਅਤੇ ਮਰੀਜ਼ ਦਾ ਦਿਵਾਲਾ ਕੱਢ ਦਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਇੱਕ ਰੁਪਏ ਦੀ ਦਵਾਈ ਦੀ ਗੋਲੀ ਉੱਪਰ ਸੌ-ਸੌ ਰੁਪਏ ਮੁੱਲ ਅੰਕਿਤ ਕੀਤਾ ਜਾਂਦਾ ਹੈ ਅਤੇ ਕੈਂਸਰ ਦੀ ਦਵਾਈ 2700 ਰੁਪਏ ਦੀ ਬਜਾਏ 27000 ਰੁਪਏ ਦੀ ਕੀਮਤ ਉੱਤੇ ਵੇਚੀ ਜਾ ਰਹੀ ਹੈ, ਜਦਕਿ ਇੱਕ ਦਵਾਈ ਨਿਰਮਾਤਾ ਨੇ ਦੱਸਿਆ ਕਿ ਲਾਲਚਵੱਸ ਕੈਮਿਸਟ, ਡਾਕਟਰ ਅਤੇ ਪ੍ਰਬੰਧਕ ਸੌ ਫੀਸਦੀ ਤੱਕ ਮੁਨਾਫ਼ਾ ਕਮਾ ਕੇ ਦਵਾਈਆਂ ਵੇਚ ਰਹੇ ਹਨ। ਇੱਕ ਇਮਾਨਦਾਰ ਡਾਕਟਰ ਨੇ ਦੱਸਿਆ ਕਿ ਜਾਂਚ ਲੈਬਾਂ ਤੇ ਡਾਇਗਨੋਸਟਿਕ ਸੈਂਟਰ ਵੀ ਡਾਕਟਰਾਂ ਨੂੰ ਪੰਜਾਹ ਤੋਂ ਸੱਠ ਫੀਸਦੀ ਤੱਕ ਕਮਿਸ਼ਨ ਭੇਟਾ ਕਰਦੇ ਹਨ, ਜਿਸ ਦਾ ਭਾਰ ਮਰੀਜ਼ਾਂ ਉੱਤੇ ਪੈਂਦਾ ਹੈ। ਲੋਕਾਂ ਨੇ ਮੰਗ ਕੀਤੀ ਕਿ ਸਰਕਾਰੀ ਹਸਪਤਾਲਾਂ ਵਿੱਚ ਪੂਰੇ ਡਾਕਟਰ, ਦਵਾਈਆਂ ਅਤੇ ਜਾਂਚ ਲੈਬਾਂ ਦਾ ਢੁੱਕਵਾਂ ਪ੍ਰਬੰਧ ਹੋਣਾ ਚਾਹੀਦਾ ਹੈ, ਤਾਂ ਜੋ ਮਰੀਜ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!