|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਧਾਇਕ ਦੇ ਦਫ਼ਤਰ ਦੇ ਬਾਹਰ ਹੀ ਛਿਪਾ ਬੈਠਾ ਹੈ ਵੱਡਾ ਖ਼ਤਰਾ, ਪੰਜ ਸਾਲਾਂ ਬਾਅਦ ਵੀ ਕੋਈ ਨਹੀਂ ਉਠਾ ਰਿਹਾ ਮਦਦ ਲਈ ਹੱਥ

ਨੂਰਪੁਰ ਬੇਦੀ ਤੋਂ ਕਾਂਗੜ ਚੌਂਕ ਰਾਹੀਂ ਰੂੜੇਵਾਲ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਨੇ ਇਲਾਕੇ ਦੇ ਲੋਕਾਂ, ਦੁਕਾਨਦਾਰਾਂ ਤੇ ਰਾਹਗੀਰਾਂ ਦੀ ਜ਼ਿੰਦਗੀ ਨੂੰ ਨਰਕ ਬਣਾ ਦਿੱਤਾ ਹੈ, ਕਿਉਂਕਿ ਇਸ ਸੜਕ ਉੱਤੇ ਥਾਂ-ਥਾਂ ਡੂੰਘੇ ਟੋਏ ਪਏ ਹੋਏ ਹਨ ਤੇ ਕਈ ਥਾਵਾ

NRI Post Desk · 45 ਮਿੰਟ ਪਹਿਲਾਂ · ਅੱਪਡੇਟ 15 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਧਾਇਕ ਦੇ ਦਫ਼ਤਰ ਦੇ ਬਾਹਰ ਹੀ ਛਿਪਾ ਬੈਠਾ ਹੈ ਵੱਡਾ ਖ਼ਤਰਾ, ਪੰਜ ਸਾਲਾਂ ਬਾਅਦ ਵੀ ਕੋਈ ਨਹੀਂ ਉਠਾ ਰਿਹਾ ਮਦਦ ਲਈ ਹੱਥ
📷 NRI Post Desk

ਨੂਰਪੁਰ ਬੇਦੀ ਤੋਂ ਕਾਂਗੜ ਚੌਂਕ ਰਾਹੀਂ ਰੂੜੇਵਾਲ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਨੇ ਇਲਾਕੇ ਦੇ ਲੋਕਾਂ, ਦੁਕਾਨਦਾਰਾਂ ਤੇ ਰਾਹਗੀਰਾਂ ਦੀ ਜ਼ਿੰਦਗੀ ਨੂੰ ਨਰਕ ਬਣਾ ਦਿੱਤਾ ਹੈ, ਕਿਉਂਕਿ ਇਸ ਸੜਕ ਉੱਤੇ ਥਾਂ-ਥਾਂ ਡੂੰਘੇ ਟੋਏ ਪਏ ਹੋਏ ਹਨ ਤੇ ਕਈ ਥਾਵਾਂ ਤੋਂ ਪ੍ਰੀਮਿਕਸ ਵੀ ਉੱਖੜ ਚੁੱਕਿਆ ਹੈ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸੇ ਸੜਕ ਉੱਤੇ ਹਲਕੇ ਦੇ ਵਿਧਾਇਕ ਦਾ ਦਫ਼ਤਰ ਵੀ ਸਥਿਤ ਹੈ, ਪਰ ਇਸ ਦੇ ਬਾਵਜੂਦ ਪਿਛਲੇ ਲਗਭਗ ਪੰਜ ਸਾਲਾਂ ਤੋਂ ਸੜਕ ਦੀ ਹਾਲਤ ਸੁਧਾਰਨ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਇਸ ਸੜਕ ਉੱਤੇ ਸਥਿਤ ਮਲਟੀ ਸਪੈਸ਼ਲਿਟੀ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕਾਫ਼ੀ ਦਿੱਕਤਾਂ ਝੱਲਣੀਆਂ ਪੈਂਦੀਆਂ ਹਨ, ਕਿਉਂਕਿ ਟੋਇਆਂ ਕਾਰਨ ਵਾਹਨ ਚਾਲਕਾਂ ਨੂੰ ਹੌਲੀ ਰਫ਼ਤਾਰ ਨਾਲ ਗੱਡੀਆਂ ਲੰਘਾਉਣੀਆਂ ਪੈਂਦੀਆਂ ਹਨ, ਜਿਸ ਕਾਰਨ ਅਕਸਰ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਤੇ ਜਾਮ ਵਰਗੀ ਸਥਿਤੀ ਬਣ ਜਾਂਦੀ ਹੈ। ਸੜਕ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਕਾਰੋਬਾਰ ਉੱਤੇ ਵੀ ਇਸ ਦਾ ਮਾੜਾ ਅਸਰ ਪੈ ਰਿਹਾ ਹੈ। ਇਸ ਮੌਕੇ ਪੰਜਾਬ ਸਾਂਝੀਵਾਲਤਾ ਦਲ ਵੱਲੋਂ ਹਲਕਾ ਰੂਪਨਗਰ ਤੋਂ ਉਮੀਦਵਾਰ ਗੌਰਵ ਰਾਣਾ ਤੇ ਬਿੰਦਰ ਭੱਗਲ ਸਮੇਤ ਮੌਜੂਦ ਵੱਖ-ਵੱਖ ਦੁਕਾਨਦਾਰਾਂ ਨੇ ਸੜਕ ਦੀ ਮਾੜੀ ਹਾਲਤ ਉੱਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੇ ਲਗਭਗ ਪੰਜ ਸਾਲਾਂ ਤੋਂ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਵਿੱਚ ਵੀ ਇਸੇ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਇਸ ਮਹੱਤਵਪੂਰਨ ਸੜਕ ਦੀ ਮੁਰੰਮਤ ਨਹੀਂ ਹੋ ਸਕੀ। ਲੋਕਾਂ ਦਾ ਸਵਾਲ ਹੈ ਕਿ ਜਦੋਂ ਵਿਧਾਇਕ ਦਾ ਆਪਣਾ ਦਫ਼ਤਰ ਇਸੇ ਸੜਕ ਉੱਤੇ ਹੈ ਤਾਂ ਫਿਰ ਆਮ ਲੋਕਾਂ ਦੀ ਇਸ ਮੁਸ਼ਕਲ ਵੱਲ ਧਿਆਨ ਕਿਉਂ ਨਹੀਂ ਦਿੱਤਾ ਗਿਆ। ਗੌਰਵ ਰਾਣਾ ਤੇ ਦੁਕਾਨਦਾਰਾਂ ਨੇ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੇ ਆਖ਼ਰੀ ਸਮੇਂ ਵਿੱਚ ਸਿਰਫ਼ ਦਿਖਾਵੇ ਲਈ ਟੋਇਆਂ ਨੂੰ ਭਰਨ ਜਾਂ ਉਪਰੋਂ ਲੀਪਾਪੋਚੀ ਕਰਨ ਦੀ ਬਜਾਏ ਸੜਕ ਦਾ ਮਿਆਰੀ ਤੇ ਪੱਕਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਲੋਕਾਂ ਨੂੰ ਲੰਮੇ ਸਮੇਂ ਲਈ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਨੂਰਪੁਰ ਬੇਦੀ ਇਲਾਕੇ ਦੀਆਂ ਹੋਰ ਵੀ ਕਈ ਸੜਕਾਂ ਖਸਤਾ ਹਾਲਤ ਵਿੱਚ ਹਨ, ਪਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਕਾਰਵਾਈ ਨਜ਼ਰ ਨਹੀਂ ਆ ਰਹੀ। ਉਨ੍ਹਾਂ ਸਰਕਾਰ ਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਨੂਰਪੁਰ ਬੇਦੀ-ਕਾਂਗੜ ਚੌਂਕ-ਰੂੜੇਵਾਲ ਸੜਕ ਦਾ ਤੁਰੰਤ ਮਿਆਰੀ ਨਿਰਮਾਣ ਕਰਵਾਇਆ ਜਾਵੇ, ਤਾਂ ਜੋ ਦੁਕਾਨਦਾਰਾਂ, ਮਰੀਜ਼ਾਂ ਤੇ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਨੂੰ ਰਾਹਤ ਮਿਲ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਵਿਧਾਇਕ ਦੇ ਦਫ਼ਤਰ ਦੇ ਬਾਹਰ ਹੀ ਛਿਪਾ ਬੈਠਾ ਹੈ ਵੱਡਾ ਖ਼ਤਰਾ, ਪੰਜ ਸਾਲਾਂ ਬਾਅਦ ਵੀ ਕੋਈ ਨਹੀਂ ਉਠਾ ਰਿਹਾ ਮਦਦ ਲਈ ਹੱਥ — NRI Post