|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਖੁਲਾਸਾ: ਖਾਲਸਾ ਮਾਰਚ ਦੇ ਆਖਰੀ ਦੋ ਦਿਨਾਂ 'ਚ ਵੱਡੀ ਸਾਜ਼ਿਸ਼ ਦੀ ਚੇਤਾਵਨੀ, ਕੀ ਛੁਪਾਇਆ ਜਾ ਰਿਹਾ ਹੈ?

ਅੰਮ੍ਰਿਤਸਰ ਵਿੱਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੀਜੇ ਪੜਾਅ ਤਹਿਤ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਇ

NRI Post Desk · 61 ਦਿਨ ਪਹਿਲਾਂ · ਅੱਪਡੇਟ 19 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ ਵਿੱਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੀਜੇ ਪੜਾਅ ਤਹਿਤ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਇੱਕ ਜ਼ਰੂਰੀ ਬਿਆਨ ਜਾਰੀ ਕਰਦਿਆਂ ਉਸ ਸਮੇਂ ਸਨਸਨੀਖੇਜ਼ ਖੁਲਾਸਾ ਕੀਤਾ ਜਦੋਂ ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰੀਆਂ ਨੂੰ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਹੁਣ ਜਦੋਂ ਖ਼ਾਲਸਾ ਮਾਰਚ ਆਖਰੀ ਦੋ ਦਿਨਾਂ ਵਿੱਚ ਸੰਪੂਰਨਤਾ ਵੱਲ ਵਧ ਰਿਹਾ ਹੈ ਤਾਂ ਇਸ ਦੌਰਾਨ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਸ਼ਰਾਰਤ ਕਰਕੇ ਖਲਲ ਪਾਇਆ ਜਾ ਸਕਦਾ ਹੈ। ਇਹ ਖੁਲਾਸਾ ਉਸ ਵੇਲੇ ਹੋਰ ਵੀ ਗੰਭੀਰ ਹੋ ਜਾਂਦਾ ਹੈ ਜਦੋਂ ਪਤਾ ਚੱਲਦਾ ਹੈ ਕਿ ਮੀਰੀ ਪੀਰੀ ਖ਼ਾਲਸਾ ਮਾਰਚ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਫ਼ਲਤਾਪੂਰਵਕ ਕਾਰਜ ਕਰਦਿਆਂ ਸੰਪੂਰਨ ਹੋ ਰਿਹਾ ਹੈ। ਬਗੀਚਾ ਸਿੰਘ ਨੇ ਦੱਸਿਆ ਕਿ ਪਹਿਲੇ, ਦੂਜੇ ਅਤੇ ਤੀਜੇ ਪੜਾਅ ਦੌਰਾਨ ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਪੰਜਾਬ ਦੇ ਸੈਂਕੜੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਵਿਚਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਤੇ ਪ੍ਰਚਾਰਕ ਜਥਿਆਂ ਵੱਲੋਂ ਸਿੱਖੀ ਪ੍ਰਚਾਰ ਪ੍ਰਸਾਰ ਸਫ਼ਲਤਾਪੂਰਵਕ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਹਜ਼ਾਰਾਂ ਸਿੱਖ ਨੌਜਵਾਨਾਂ ਨੇ ਸਾਬਤ ਸੂਰਤ ਸਿੱਖ ਪਛਾਣ ਕਾਇਮ ਕਰਨ ਅਤੇ ਨਸ਼ਿਆਂ ਨੂੰ ਤਿਆਗਣ ਦੇ ਪ੍ਰਣ ਕੀਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਜਾਣਕਾਰੀ ਮਿਲੀ ਹੈ ਕਿ ਸਰਕਾਰੀ ਸ਼ਹਿ ਉੱਤੇ ਕੁਝ ਸ਼ਰਾਰਤੀ ਲੋਕ ਅਗਲੇ ਦੋ ਦਿਨਾਂ ਵਿਚ ਮੀਰੀ ਪੀਰੀ ਖ਼ਾਲਸਾ ਮਾਰਚ ਵਿੱਚ ਖਲਲ ਪਾ ਸਕਦੇ ਹਨ ਤਾਂ ਜੋ ਮਾਰਚ ਬਾਰੇ ਸੰਗਤ ਵਿੱਚ ਮਾੜਾ ਪ੍ਰਭਾਵ ਪਾਇਆ ਜਾ ਸਕੇ, ਪਰੰਤੂ ਇਸ ਸਾਜ਼ਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਆਖਰੀ ਦੋ ਦਿਨਾਂ ਵਿੱਚ ਕੋਈ ਸ਼ਰਾਰਤੀ ਵਿਅਕਤੀ ਮਾਰਚ ਵਿੱਚ ਖਲਲ ਪਾਉਂਦਾ ਹੈ ਅਤੇ ਸਿੱਖ ਸੰਗਤ ਵੱਲੋਂ ਉਸ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਹੋਣ ਵਾਲੀ ਘਟਨਾ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਸਾਫ਼ ਕੀਤਾ ਕਿ ਸਿੱਖੀ ਪ੍ਰਚਾਰ ਪ੍ਰਸਾਰ ਵਿੱਚ ਕਿਸੇ ਤਰ੍ਹਾਂ ਦਾ ਵੀ ਖਲਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਸ਼ਰਾਰਤੀ ਲੋਕਾਂ ਦੀਆਂ ਸਿੱਖ-ਵਿਰੋਧੀ ਸਾਜ਼ਸ਼ਾ ਕਾਮਯਾਬ ਹੋਣ ਦਿੱਤੀਆਂ ਜਾਣਗੀਆਂ। ਅੰਤ ਵਿੱਚ ਬਗੀਚਾ ਸਿੰਘ ਨੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਵਾਂ ਤੇ ਰੂਟਾਂ ਉੱਤੇ ਪੁਖਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਅਤੇ ਕਿਸੇ ਤਰ੍ਹਾਂ ਦੇ ਵੀ ਸ਼ਰਾਰਤੀ ਵਿਅਕਤੀ ਨੂੰ ਖਲਲ ਪਾਉਣ ਤੋਂ ਪਹਿਲਾਂ ਹੀ ਰੋਕਿਆ ਜਾਵੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਖੁਲਾਸਾ: ਖਾਲਸਾ ਮਾਰਚ ਦੇ ਆਖਰੀ ਦੋ ਦਿਨਾਂ 'ਚ ਵੱਡੀ ਸਾਜ਼ਿਸ਼ ਦੀ ਚੇਤਾਵਨੀ, ਕੀ ਛੁਪਾਇਆ ਜਾ ਰਿਹਾ ਹੈ? — NRI Post