|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਰਾਵਾਂ ਦੇ ਰਜਿਸਟਰਾਂ ਵਿੱਚ ਛੇੜਛਾੜ ਦਾ ਖੁਲਾਸਾ: ਸੱਤ ਵਾਰ ਭੇਟਾ, ਦੋ ਗਲਤ ਇੰਦਰਾਜ—ਅਸਲ ਸੱਚ ਕੀ ਹੈ?

ਅੰਮ੍ਰਿਤਸਰ ਵਿਖੇ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਕਰ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚਾਰ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌ

NRI Post Desk · 49 ਦਿਨ ਪਹਿਲਾਂ · ਅੱਪਡੇਟ 5 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ ਵਿਖੇ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਕਰ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚਾਰ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ, ਜਿਸ ਤੋਂ ਬਾਅਦ ਪ੍ਰਧਾਨ ਨੇ ਗੁਰਦੁਆਰਾ ਪ੍ਰਬੰਧ ਨਾਲ ਸਬੰਧਤ ਰਿਕਾਰਡ, ਸਰਾਵਾਂ ਦੇ ਰਜਿਸਟਰਾਂ ਅਤੇ ਹੋਰ ਦਸਤਾਵੇਜ਼ਾਂ ਦੇ ਆਧਾਰ ’ਤੇ ਸਾਹਮਣੇ ਆਏ ਤੱਥ ਮੀਡੀਆ ਨਾਲ ਸਾਂਝੇ ਕੀਤੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਜਿਥੇ ਪੁਲਿਸ ਵੱਲੋਂ ਦਰਜ ਕੀਤੀ ਐਫਆਈਆਰ ਦੀ ਜਾਂਚ ਕੀਤੀ ਜਾ ਰਹੀ ਹੈ, ਉਥੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਬ-ਕਮੇਟੀ ਬਣਾ ਕੇ ਵਿਭਾਗੀ ਜਾਂਚ ਕਰਵਾਈ ਗਈ ਹੈ, ਅਤੇ ਉਨ੍ਹਾਂ ਕਿਹਾ ਕਿ ਸੱਚ ਸਾਹਮਣੇ ਆਉਣ ਤੋਂ ਪਹਿਲਾਂ ਹੀ ਸ਼ੋਸ਼ਲ ਮੀਡੀਆ ’ਤੇ ਸਿਆਸੀ ਟਰਾਇਲ ਚਲਾਉਣਾ ਸਿੱਖ ਸੰਸਥਾ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਜਾਂਚ ਦੌਰਾਨ ਸਬ-ਕਮੇਟੀ ਨੇ ਸਰਾਵਾਂ ਦੇ ਰਿਕਾਰਡਾਂ ਦੀ ਘੋਖ ਕੀਤੀ, ਜਿਸ ਅਨੁਸਾਰ ਸਬੰਧਤ ਬੀਬੀ ਵੱਲੋਂ ਵੱਖ-ਵੱਖ ਸਮਿਆਂ ’ਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਸਰਾਵਾਂ ਵਿਚ ਰਹਿਣ ਸਬੰਧੀ ਇੰਦਰਾਜ ਮੌਜੂਦ ਹਨ ਅਤੇ ਕਮਰਾ ਲੈਣ ਸਮੇਂ ਬਕਾਇਦਾ ਬਣਦੀ ਭੇਟਾ ਜਮ੍ਹਾਂ ਕਰਵਾਈ ਗਈ, ਇਸ ਲਈ ਇਹ ਕਹਿਣਾ ਬਿਲਕੁਲ ਗ਼ਲਤ ਹੈ ਕਿ ਸ਼੍ਰੋਮਣੀ ਕਮੇਟੀ ਨੇ ਬੀਬੀ ਨੂੰ ਸਰਾਵਾਂ ਵਿਚ ਬਿਨਾਂ ਪੈਸੇ ਦੇ ਕਮਰਾ ਅਤੇ ਗੱਡੀ ਦੀ ਸਹੂਲਤ ਦਿੱਤੀ। ਪੜਤਾਲ ਵਿਚ ਇਹ ਵੀ ਸਾਹਮਣੇ ਆਇਆ ਕਿ ਸਰਾਵਾਂ ਦੇ ਇੰਚਾਰਜ ਅਮਰੀਕ ਸਿੰਘ ਵੱਲੋਂ ਰਜਿਸਟਰ ਵਿਚ ਰੀਕਾਰਡ ਨਾਲ ਛੇੜਛਾੜ ਕਰਕੇ ਬਾਅਦ ਵਿਚ ਅਲਤ ਇੰਦਰਾਜ ਸ਼ਾਮਲ ਕੀਤੇ ਗਏ, ਅਤੇ ਸਬੰਧਤ ਰਜਿਸਟਰ ਵਿਚ ਅਜਿਹਾ ਦੋ ਵਾਰ ਕੀਤਾ ਗਿਆ, ਜਿਸ ਕਾਰਨ ਸੀਰੀਅਲ ਨੰਬਰਾਂ ਨਾਲ ਵੀ ਛੇੜਛਾੜ ਹੋਈ, ਕਿਉਂਕਿ ਰਜਿਸਟਰ ਵਿਚ ਪਹਿਲਾਂ ਹੀ ਸੀਰੀਅਲ ਨੰਬਰ ਅੱਗੇ ਚੱਲ ਰਹੇ ਸਨ। ਐਡਵੋਕੇਟ ਧਾਮੀ ਨੇ ਮੀਡੀਆ ਸਾਹਮਣੇ ਰਿਕਾਰਡ ਦਿਖਾਇਆ ਕਿ ਵੱਖ-ਵੱਖ ਸਮਿਆਂ ’ਤੇ ਸੱਤ ਵਾਰ ਬੀਬੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭੇਟਾ ਦੇ ਕੇ ਕਮਰਾ ਲਿਆ ਅਤੇ ਇਸ ਦੌਰਾਨ ਉਸ ਨਾਲ ਕਈ ਮੈਂਬਰ ਸਰਾਂ ਵਿਚ ਠਹਿਰੇ ਸਨ, ਇਸੇ ਤਰ੍ਹਾਂ ਉਸ ਨੇ ਸ੍ਰੀ ਅੰਮ੍ਰਿਤਸਰ ਵਿਖੇ ਵੀ ਸੱਤ ਵਾਰ ਕਮਰਾ ਭੇਟਾ ਸਹਿਤ ਪ੍ਰਾਪਤ ਕੀਤਾ ਅਤੇ ਦੋ ਵਾਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਵੀ ਰਹੀ, ਜੋ ਆਮ ਸ਼ਰਧਾਲੂਆਂ ਵਾਂਗ ਪ੍ਰਾਪਤ ਕੀਤਾ ਗਿਆ, ਪ੍ਰੰਤੂ ਇਨ੍ਹਾਂ ਤੋਂ ਇਲਾਵਾ ਬਾਕੀ ਇੰਦਰਾਜ ਰਿਕਾਰਡ ਨਾਲ ਛੇੜਛਾੜ ਕਰਕੇ ਦਰਜ ਕੀਤੇ ਗਏ ਅਤੇ ਇਸ ਵਿਚਲੀ ਲਿਖਾਈ ਵੀ ਚੱਲ ਰਹੀ ਤਰਤੀਬ ਨਾਲ ਮੇਲ ਨਹੀਂ ਖਾਂਦੀ, ਜਿਸ ਦੀ ਜਾਂਚ ਰਿਪੋਰਟ ਵੀ ਲਈ ਜਾਵੇਗੀ। ਬੀਬੀ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਦੇ ਮਾਮਲੇ ਸਬੰਧੀ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੇਂ-ਸਮੇਂ ਲੋੜਵੰਦਾਂ ਨੂੰ ਧਰਮ ਅਰਥ ਫੰਡ ਵਿੱਚੋਂ ਸਹਾਇਤਾ ਦਿੰਦੀ ਹੈ ਅਤੇ ਬੀਬੀ ਵੱਲੋਂ ਬਿਮਾਰੀ ਦਾ ਹਵਾਲਾ ਦੇ ਕੇ ਇਲਾਜ਼ ਲਈ ਦਿੱਤੀ ਅਰਜ਼ੀ ਅਤੇ ਸਰਕਾਰੀ ਹਸਪਤਾਲ ਤੇ ਡਿਸਪੈਂਸਰੀ ਦੇ ਮੈਡੀਕਲ ਦਸਤਾਵੇਜ਼ਾਂ ਦੇ ਅਧਾਰ ’ਤੇ ਅੰਤ੍ਰਿੰਗ ਕਮੇਟੀ ਨੇ ਇਹ ਸਹਾਇਤਾ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਸੀ। ਉਨ੍ਹਾਂ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਸਰਾਵਾਂ ਦੇ ਰਜਿਸਟਰਾਂ ਵਿੱਚ ਛੇੜਛਾੜ ਦਾ ਖੁਲਾਸਾ: ਸੱਤ ਵਾਰ ਭੇਟਾ, ਦੋ ਗਲਤ ਇੰਦਰਾਜ—ਅਸਲ ਸੱਚ ਕੀ ਹੈ? — NRI Post