ਸੋਹਾਣਾ ਸੈਕਟਰ-77 ਵਿਖੇ ਸਥਿਤ ਪੁਰਾਤਨ ਅਤੇ ਇਤਿਹਾਸਕ ਅਸਥਾਨ ਬਾਬਾ ਸ੍ਰੀ ਚੰਦ ਜੀ, ਗੁਰਦੁਆਰਾ ਬਾਬਾ ਪ੍ਰੀਤਮ ਦਾਸ ਜੀ ਉਦਾਸੀਨ ਕੁਟੀਆ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਅਤੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਉਦਾਸੀਨ ਆਚਾਰੀਆ ਬਾਬਾ ਸ੍ਰੀ ਚੰਦ ਦਾ ਅਵਤਾਰ ਦਿਹਾੜਾ ਇਸ ਵਾਰ ਸ਼ਰਧਾ ਭਾਵ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦੇ ਅਖੀਰਲੇ ਦਿਨ 28ਵਾਂ ਮਹਾਨ ਭੰਡਾਰਾ ਵੀ ਕੀਤਾ ਗਿਆ। ਇਸ ਮੌਕੇ ਗੁਰੂਘਰ ਦੇ ਮੁੱਖ ਸੇਵਾਦਾਰ ਬਾਬਾ ਦਲਜਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ, ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਧੰਨਾ ਭਗਤ, ਸੰਤ ਬਾਬਾ ਮਨਜੀਤ ਸਿੰਘ ਛੰਨਾ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਢਿੰਡਾ ਸਾਹਿਬ ਅਤੇ ਬਾਬਾ ਅਮਰਾਓ ਸਿੰਘ ਲੰਬਿਆਂ ਵਾਲਿਆਂ ਸਮੇਤ ਵੱਖ-ਵੱਖ ਸੰਤ ਮਹਾਪੁਰਸ਼ਾਂ, ਪੰਥ ਪ੍ਰਸਿੱਧ ਜਥਿਆਂ ਅਤੇ ਪ੍ਰਚਾਰਕਾਂ ਨੇ ਸੰਗਤ ਨੂੰ ਸ਼ਬਦ ਕੀਰਤਨ, ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਅਤੇ ਗੁਰੂਘਰ ਨਾਲ ਜੁੜਨ ਲਈ ਪ੍ਰੇਰਿਆ। ਇਹ ਸਮਾਗਮ ਸ਼ਾਮ 4 ਵਜੇ ਤੱਕ ਜਾਰੀ ਰਿਹਾ, ਜਿਸ ਵਿੱਚ ਮੁਹਾਲੀ ਸ਼ਹਿਰ ਸਮੇਤ ਆਸ-ਪਾਸ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਹਰਜੀਤ ਸਿੰਘ ਬੈਦਵਾਨ, ਸਮਾਜ ਸੇਵੀ ਪਿਆਰਾ ਸਿੰਘ ਤੂਰ, ਰੂਪਾ ਸੋਹਾਣਾ, ਲਖਵਿੰਦਰ ਸਿੰਘ ਕਾਲਾ ਅਤੇ ਮੁਲਾਜ਼ਮ ਆਗੂ ਗੁਰਦੇਵ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਅਖੀਰ ਵਿੱਚ ਉਦਾਸੀਨ ਕੁਟੀਆ ਦੇ ਸਰਪ੍ਰਸਤ ਬਾਬਾ ਦਲਜਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ, ਜਦਕਿ ਗੁਰੂ ਕਾ ਲੰਗਰ ਅਤੁੱਟ ਵਰਤਿਆ ਅਤੇ ਮੰਚ ਸੰਚਾਲਨ ਬਾਬਾ ਹਰਪਾਲ ਸਿੰਘ ਸੋਢੀ ਨੇ ਕੀਤਾ। ਇਸ ਅਸਥਾਨ ਦੀ ਅਹਿਮੀਅਤ ਦੱਸਦਿਆਂ ਜਾਣਕਾਰੀ ਦਿੱਤੀ ਗਈ ਕਿ ਇਸ ਦਾ ਸਬੰਧ ਸੰਤ ਬਾਬਾ ਪ੍ਰੀਤਮ ਦਾਸ ਨਾਲ ਹੈ, ਜਿਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਤੋਂ ਬਾਬਾ ਗੁਰਦਿੱਤਾ ਜੀ ਅਤੇ ਚਾਰ ਧੂਣੀਆਂ ਤੋਂ ਬਾਅਦ ਗੁਰੂ ਦੀਖਿਆ ਪ੍ਰਾਪਤ ਕਰ ਕੇ ਧਰਮ ਪ੍ਰਚਾਰ ਕੀਤਾ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ 18ਵੀਂ ਸਦੀ ਵਿੱਚ ਮੁਗਲ ਸਰਕਾਰਾਂ ਦੀ ਸਖ਼ਤੀ ਸਮੇਂ, ਜਦੋਂ ਸਿੰਘ ਜੰਗਲਾਂ ਵੱਲ ਚਲੇ ਗਏ ਸਨ, ਉਸ ਭਿਆਨਕ ਦੌਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ-ਸੰਭਾਲ ਉਦਾਸੀਨ ਸਾਧੂਆਂ ਨੇ ਕੀਤੀ ਸੀ, ਜੋ ਇਸ ਅਸਥਾਨ ਦੀ ਇਤਿਹਾਸਕ ਮਹਾਨਤਾ ਦਾ ਸਬੂਤ ਹੈ।
ਸੋਹਾਣਾ ਦੀ ਉਦਾਸੀਨ ਕੁਟੀਆ ਵਿਖੇ ਇਤਿਹਾਸ ਦਾ ਉਹ ਪੰਨਾ ਖੁੱਲ੍ਹਾ ਜੋ 18ਵੀਂ ਸਦੀ ਦੇ ਭਿਆਨਕ ਦੌਰ ਵਿੱਚ ਗੁਰੂ ਘਰ ਦੀ ਸੇਵਾ ਦੀ ਗਵਾਹੀ ਦੇਵੇਗਾ
ਸੋਹਾਣਾ ਸੈਕਟਰ-77 ਵਿਖੇ ਸਥਿਤ ਪੁਰਾਤਨ ਅਤੇ ਇਤਿਹਾਸਕ ਅਸਥਾਨ ਬਾਬਾ ਸ੍ਰੀ ਚੰਦ ਜੀ, ਗੁਰਦੁਆਰਾ ਬਾਬਾ ਪ੍ਰੀਤਮ ਦਾਸ ਜੀ ਉਦਾਸੀਨ ਕੁਟੀਆ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਅਤੇ ਧੰਨ ਧੰਨ ਸ੍ਰੀ
NRI Post Desk · 62 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





