|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸ਼੍ਰੀ ਅਨੰਦਪੁਰ ਸਾਹਿਬ ਦੀ ਸਿਆਸਤ ਵਿੱਚ ਭੂਚਾਲ! ਲੋਕਾਂ ਨੇ ਬਾਹਰੀ ਉਮੀਦਵਾਰਾਂ ਨੂੰ ਦਿੱਤੀ ਖੁੱਲ੍ਹੀ ਚੁਣੌਤੀ, ਇੱਕ ਨਾਮ ਨੇ ਬਦਲ ਦਿੱਤਾ ਸਾਰਾ ਖੇਡ

ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਵੱਡਾ ਹਲਚਲ ਮਚ ਗਈ ਜਦੋਂ ਇਲਾਕੇ ਦੇ ਲੋਕਾਂ ਨੇ ਇੱਕ ਭਰਵੇਂ ਇਕੱਠ ਦੌਰਾਨ ਬਾਹਰੀ ਉਮੀਦਵਾਰਾਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸਥਾਨਕ ਉਮੀਦਵਾਰ ਦੀ ਵਕਾਲਤ ਕੀਤੀ। ਇਹ ਇਕੱਠ ਹਲਕੇ

NRI Post Desk · 30 ਦਿਨ ਪਹਿਲਾਂ · ਅੱਪਡੇਟ 3 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼੍ਰੀ ਅਨੰਦਪੁਰ ਸਾਹਿਬ ਦੀ ਸਿਆਸਤ ਵਿੱਚ ਭੂਚਾਲ! ਲੋਕਾਂ ਨੇ ਬਾਹਰੀ ਉਮੀਦਵਾਰਾਂ ਨੂੰ ਦਿੱਤੀ ਖੁੱਲ੍ਹੀ ਚੁਣੌਤੀ, ਇੱਕ ਨਾਮ ਨੇ ਬਦਲ ਦਿੱਤਾ ਸਾਰਾ ਖੇਡ
📷 NRI Post Desk

ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਵੱਡਾ ਹਲਚਲ ਮਚ ਗਈ ਜਦੋਂ ਇਲਾਕੇ ਦੇ ਲੋਕਾਂ ਨੇ ਇੱਕ ਭਰਵੇਂ ਇਕੱਠ ਦੌਰਾਨ ਬਾਹਰੀ ਉਮੀਦਵਾਰਾਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸਥਾਨਕ ਉਮੀਦਵਾਰ ਦੀ ਵਕਾਲਤ ਕੀਤੀ। ਇਹ ਇਕੱਠ ਹਲਕੇ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਹਲਕੇ ਦੀ ਸਿਆਸਤ ਵਿੱਚ ਸਥਾਨਕ ਉਮੀਦਵਾਰ ਦੀ ਭੂਮਿਕਾ ਨੂੰ ਲੈ ਕੇ ਬੁਲਾਇਆ ਗਿਆ ਸੀ, ਜਿੱਥੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪੰਚਾਂ, ਸਰਪੰਚਾਂ, ਸਮਾਜ ਸੇਵੀਆਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਜ਼ੋਰਦਾਰ ਢੰਗ ਨਾਲ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਹਲਕੇ ਤੋਂ ਬਾਹਰੀ ਉਮੀਦਵਾਰ ਉਤਾਰਨ ਦੀ ਬਜਾਏ ਇੱਥੋਂ ਦੇ ਜੰਮਪਲ ਵਿਅਕਤੀ ਨੂੰ ਹੀ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ ਦੇ ਹੱਕ ਵਿੱਚ ਵੀ ਕਈ ਆਵਾਜ਼ਾਂ ਉੱਠੀਆਂ, ਜਿਸ ਨੇ ਇਸ ਇਕੱਠ ਨੂੰ ਹੋਰ ਵੀ ਅਹਿਮ ਬਣਾ ਦਿੱਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਲੰਮੇ ਸਮੇਂ ਤੋਂ ਕਈ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਸਮੇਂ-ਸਮੇਂ ’ਤੇ ਬਾਹਰੋਂ ਆਏ ਉਮੀਦਵਾਰਾਂ ਨੇ ਇੱਥੋਂ ਚੋਣਾਂ ਜਿੱਤੀਆਂ, ਪਰ ਹਲਕੇ ਦੀਆਂ ਲੋੜਾਂ ਅਤੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਵਿਕਾਸ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹਲਕੇ ਵਿੱਚੋਂ ਹੋਣ ਵਾਲੀ ਮਾਈਨਿੰਗ ਰਾਹੀਂ ਲੱਖਾਂ-ਕਰੋੜਾਂ ਰੁਪਏ ਦੇ ਸਰੋਤਾਂ ਦਾ ਲਾਭ ਬਾਹਰਲੇ ਖੇਤਰਾਂ ਨੂੰ ਮਿਲਦਾ ਰਿਹਾ, ਜਦਕਿ ਸਥਾਨਕ ਲੋਕਾਂ ਨੂੰ ਉਮੀਦ ਅਨੁਸਾਰ ਫਾਇਦਾ ਨਹੀਂ ਮਿਲਿਆ। ਸਿਹਤ ਸਹੂਲਤਾਂ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇਲਾਕੇ ਵਿੱਚ ਅੱਜ ਵੀ ਇੱਕ ਵੱਡੇ ਅਤੇ ਆਧੁਨਿਕ ਹਸਪਤਾਲ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਨਾ ਜਾਣਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਹਲਕੇ ਵਿੱਚ ਨਸ਼ਿਆਂ ਦੀ ਵਧ ਰਹੀ ਸਮੱਸਿਆ ’ਤੇ ਵੀ ਚਿੰਤਾ ਜਤਾਈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਬੁਲਾਰਿਆਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਆਪਣੇ ਹੱਕਾਂ ਅਤੇ ਹਲਕੇ ਦੀਆਂ ਸਮੱਸਿਆਵਾਂ ਪ੍ਰਤੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਕੁਲਵੰਤ ਸਿੰਘ ਬਾਠ, ਅਮਰਜੀਤ ਸਿੰਘ ਵਾਲੀਆ, ਜਸਵੀਰ ਸਿੰਘ ਟਿੱਕਾ ਭਲਾਣ, ਗੁਰਨਾਮ ਸਿੰਘ ਠੇਕੇਦਾਰ, ਡਾ. ਦੀਵਾਨ, ਪ੍ਰਦੀਪ ਸੋਨੀਨੰਗਲ, ਰਣਜੀਤ ਸਿੰਘ ਓਲੰਪੀਅਨ, ਪਰਮਜੀਤ ਸਿੰਘ ਓਲੰਪੀਅਨ, ਹਰਜਿੰਦਰ ਸਿੰਘ ਗੱਜਪੁਰ, ਬਲਵੀਰ ਸਿੰਘ ਭੀਰੀ, ਕੈਪਟਨ ਬਹਾਦਰ ਸਿੰਘ, ਹੈੱਡ ਕਲਰਕ ਸ਼ਿਵ ਕੁਮਾਰ, ਕੈਪਟਨ ਸਵਿਕਰ ਚੰਦ, ਡਾਕਟਰ ਖੁਸ਼ਹਾਲ ਸਿੰਘ ਬਾਰੂਵਾਲ, ਐਡਵੋਕੇਟ ਪਰਮਵੀਰ ਸਿੰਘ ਰਾਣਾ, ਰਾਜਿੰਦਰ ਸਿੰਘ ਰਾਣਾ, ਭੁਪਿੰਦਰ ਸਿੰਘ, ਬਲਬੀਰ ਸਿੰਘ ਭੀਰੀ, ਅਮਨ ਕੋਚ, ਜੁਗਰਾਜ ਸਿੰਘ ਬਿੱਲੂ ਅਤੇ ਸੁਰਿੰਦਰ ਸਿੰਘ ਢੇਰ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ। ਇਕੱਠ ਦੌਰਾਨ ਉੱਠੀ ਮੁੱਖ ਮੰਗ ਇਹ ਰਹੀ ਕਿ ਹਲਕੇ ਦੇ ਵਿਕਾਸ, ਨੌਜਵਾਨਾਂ ਦੇ ਭਵ

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!