|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿਵਲ ਹਸਪਤਾਲ ਦੇ ਅੰਦਰ ਕੀ ਲੱਭਣ ਪਹੁੰਚੇ ਸਿਵਲ ਸਰਜਨ? ਅਚਨਚੇਤ ਦੌਰੇ ਨੇ ਖੋਲ੍ਹੇ ਕਈ ਰਾਜ਼

ਰੂਪਨਗਰ ਦੇ ਸਿਵਲ ਹਸਪਤਾਲ ਵਿੱਚ ਉਸ ਸਮੇਂ ਹਲਚਲ ਮਚ ਗਈ ਜਦੋਂ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਬਿਨਾਂ ਕਿਸੇ ਪੂਰਵ ਸੂਚਨਾ ਦੇ ਅਚਨਚੇਤ ਦੌਰੇ ਲਈ ਪਹੁੰਚੇ। ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਤੇ ਮਿਆਰੀ ਸਿਹਤ

NRI Post Desk · 12 ਦਿਨ ਪਹਿਲਾਂ · ਅੱਪਡੇਟ 3 ਘੰਟੇ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿਵਲ ਹਸਪਤਾਲ ਦੇ ਅੰਦਰ ਕੀ ਲੱਭਣ ਪਹੁੰਚੇ ਸਿਵਲ ਸਰਜਨ? ਅਚਨਚੇਤ ਦੌਰੇ ਨੇ ਖੋਲ੍ਹੇ ਕਈ ਰਾਜ਼
📷 NRI Post Desk

ਰੂਪਨਗਰ ਦੇ ਸਿਵਲ ਹਸਪਤਾਲ ਵਿੱਚ ਉਸ ਸਮੇਂ ਹਲਚਲ ਮਚ ਗਈ ਜਦੋਂ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਬਿਨਾਂ ਕਿਸੇ ਪੂਰਵ ਸੂਚਨਾ ਦੇ ਅਚਨਚੇਤ ਦੌਰੇ ਲਈ ਪਹੁੰਚੇ। ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੇ ਗਏ ਇਸ ਦੌਰੇ ਨੇ ਹਸਪਤਾਲ ਦੇ ਕੰਮਕਾਜ ਦੀ ਅਸਲ ਤਸਵੀਰ ਸਾਹਮਣੇ ਲਿਆਉਣ ਦਾ ਸੰਕੇਤ ਦਿੱਤਾ। ਉਨ੍ਹਾਂ ਨੇ ਹਸਪਤਾਲ ਵਿੱਚ ਸਫ਼ਾਈ ਪ੍ਰਬੰਧਾਂ, ਰਿਕਾਰਡ ਰੱਖ-ਰਖਾਅ ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਸਿਵਲ ਸਰਜਨ ਨੇ ਓਪੀਡੀ ਆਊਟ ਪੇਸ਼ੈਂਟ ਵਿਭਾਗ, ਆਈਪੀਡੀ ਇਨਡੋਰ ਮਰੀਜ਼ ਵਿਭਾਗ, ਟੀਬੀ ਵਿਭਾਗ ਤੇ ਵੱਖ-ਵੱਖ ਵਾਰਡਾਂ ਦੀ ਜਾਂਚ ਕੀਤੀ ਅਤੇ ਸਬੰਧਤ ਸਟਾਫ਼ ਤੋਂ ਮਰੀਜ਼ਾਂ ਦੀ ਗਿਣਤੀ, ਇਲਾਜ ਸਬੰਧੀ ਪ੍ਰਬੰਧਾਂ ਤੇ ਵਿਭਾਗਾਂ ਵਿੱਚ ਰੱਖੇ ਜਾ ਰਹੇ ਰਿਕਾਰਡ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਹਸਪਤਾਲ ਵਿੱਚ ਮਰੀਜ਼ਾਂ ਦੀਆਂ ਰਜਿਸਟ੍ਰੇਸ਼ਨ ਪ੍ਰਕਿਰਿਆਵਾਂ, ਮੈਡੀਕਲ ਰਿਕਾਰਡ ਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ। ਸਿਵਲ ਸਰਜਨ ਨੇ ਟੀਬੀ ਵਿਭਾਗ ਦਾ ਵਿਸ਼ੇਸ਼ ਤੌਰ 'ਤੇ ਨਿਰੀਖਣ ਕਰਦਿਆਂ ਟੀਬੀ ਦੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਇਲਾਜ ਦੀ ਪ੍ਰਗਤੀ ਤੇ ਰਿਕਾਰਡ ਦੀ ਜਾਂਚ ਕੀਤੀ ਅਤੇ ਕਿਹਾ ਕਿ ਟੀਬੀ ਦੇ ਖਾਤਮੇ ਲਈ ਮਰੀਜ਼ਾਂ ਦੀ ਸਮੇਂ ਸਿਰ ਪਛਾਣ, ਜਾਂਚ ਤੇ ਪੂਰਾ ਇਲਾਜ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ, ਇਸ ਲਈ ਸਿਹਤ ਕਰਮਚਾਰੀ ਮਰੀਜ਼ਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਤੇ ਉਨ੍ਹਾਂ ਨੂੰ ਇਲਾਜ ਪੂਰਾ ਕਰਨ ਲਈ ਪ੍ਰੇਰਿਤ ਕਰਨ। ਇਸ ਮੌਕੇ ਡਾ. ਵਿਵੇਕ ਕਟਾਰੀਆ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਾਫ਼-ਸਫ਼ਾਈ, ਮਰੀਜ਼ਾਂ ਦੀ ਸਹੂਲਤ ਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਹਸਪਤਾਲ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੇ ਸਾਰੇ ਵਾਰਡਾਂ, ਪਖਾਨਿਆਂ ਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤੇ ਸਾਰਾ ਰਿਕਾਰਡ ਨਿਯਮਾਂ ਅਨੁਸਾਰ ਅਪਡੇਟ ਰੱਖਿਆ ਜਾਵੇ। ਇਸ ਮੌਕੇ ਉਨ੍ਹਾਂ ਨੇ ਡਾਕਟਰ ਉਰਮਿਲ ਡਿਪਟੀ ਮੈਡੀਕਲ ਕਮਿਸ਼ਨਰ ਤੇ ਡਾਕਟਰ ਲਵਲੀਨ ਕੌਰ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਰੂਪਨਗਰ ਨੂੰ ਕਿਹਾ ਕਿ ਆਪਣੇ ਅਧੀਨ ਆਉਂਦੇ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਨੂੰ ਨਿਰਦੇਸ਼ ਦਿੱਤੇ ਜਾਣ ਕਿ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨਾਲ ਨਿਮਰਤਾ ਤੇ ਸਤਿਕਾਰ ਨਾਲ ਪੇਸ਼ ਆਇਆ ਜਾਵੇ ਤੇ ਉਨ੍ਹਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਪੀਏ, ਸਾਗਰ ਸੈਣੀ ਤੇ ਹੋਰ ਸਟਾਫ ਹਾਜ਼ਰ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!