|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿਹਤ ਸੇਵਾਵਾਂ ਠੱਪ ਕਰਨ ਦੀ ਤਿਆਰੀ ਵਿਚਾਲੇ 17 ਨਵੰਬਰ ਦੀ ਮੀਟਿੰਗ ਬਣੀ 'ਆਖਰੀ ਮੌਕਾ', 18 ਤੋਂ ਸ਼ੁਰੂ ਹੋਵੇਗੀ ਅਣਮਿੱਥੇ ਹੜਤਾਲ

ਪੰਜਾਬ ਵਿੱਚ ਸਿਹਤ ਸੇਵਾਵਾਂ ਲਈ ਇੱਕ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ, ਕਿਉਂਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ

NRI Post Desk · 10 ਦਿਨ ਪਹਿਲਾਂ · ਅੱਪਡੇਟ 30 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿਹਤ ਸੇਵਾਵਾਂ ਠੱਪ ਕਰਨ ਦੀ ਤਿਆਰੀ ਵਿਚਾਲੇ 17 ਨਵੰਬਰ ਦੀ ਮੀਟਿੰਗ ਬਣੀ 'ਆਖਰੀ ਮੌਕਾ', 18 ਤੋਂ ਸ਼ੁਰੂ ਹੋਵੇਗੀ ਅਣਮਿੱਥੇ ਹੜਤਾਲ
📷 NRI Post Desk

ਪੰਜਾਬ ਵਿੱਚ ਸਿਹਤ ਸੇਵਾਵਾਂ ਲਈ ਇੱਕ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ, ਕਿਉਂਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਉਨ੍ਹਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੀ ਤਰ੍ਹਾਂ ਲੁਧਿਆਣਾ ਸਥਿਤ ਸਿਵਲ ਸਰਜਨ ਦਫਤਰ ਅੱਗੇ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੂਬਾ ਪ੍ਰਧਾਨ ਸੰਦੀਪ ਕੌਰ ਨੇ ਦੱਸਿਆ ਕਿ ਯੂਨੀਅਨ ਵੱਲੋਂ ਸਰਕਾਰ ਨਾਲ ਵੱਖ-ਵੱਖ ਪੱਧਰਾਂ ’ਤੇ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ, ਪਰ ਹਰ ਵਾਰ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਤੇ ਹੱਲ ਕਰਨ ਦੇ ਫੋਕੇ ਭਰੋਸੇ ਤੋਂ ਇਲਾਵਾ ਹੋਰ ਕੁੱਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਮੁਲਾਜ਼ਮ ਭਲਾਈ ਕਮੇਟੀ ਦੇ ਗਠਨ ਦਾ ਭਰੋਸਾ ਵੀ ਦਿੱਤਾ ਗਿਆ, ਪਰ ਲੰਬਾ ਸਮਾਂ ਬੀਤਣ ਦੇ ਬਾਵਜੂਦ ਇਸ ਦਿਸ਼ਾ ਵਿੱਚ ਕੋਈ ਠੋਸ ਪ੍ਰਗਤੀ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਸੂਬਾ ਸਕੱਤਰ ਅਮਨਦੀਪ ਸਿੰਘ ਤੇ ਰਾਮ ਸਿੰਘ ਨੇ ਦੱਸਿਆ ਕਿ ਹੁਣ 17 ਨਵੰਬਰ ਨੂੰ ਮੁਲਾਜ਼ਮ ਭਲਾਈ ਕਮੇਟੀ ਦੀ ਹੋਣ ਵਾਲੀ ਅਹਿਮ ਮੀਟਿੰਗ ਤੋਂ ਸਮੂਹ ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਸ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਕੋਈ ਸਾਰਥਕ ਤੇ ਸਥਾਈ ਹੱਲ ਕੱਢਿਆ ਜਾਵੇਗਾ। ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਡਾ. ਸ਼ਿਵਰਾਜ ਨੇ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮਿਤੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਸਾਰਥਕ ਨਤੀਜਾ ਨਹੀਂ ਨਿਕਲਦਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ 18 ਨਵੰਬਰ ਤੋਂ ਮੁਲਾਜ਼ਮ ਹੜਤਾਲ ’ਤੇ ਚਲੇ ਜਾਣਗੇ ਤੇ ਕੰਮ ਬਿਲਕੁਲ ਠੱਪ ਰੱਖਣਗੇ। ਇਸ ਸੂਰਤ ਵਿੱਚ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਲਾ ਕੇ ਅਣਮਿੱਥੇ ਸਮੇਂ ਲਈ ਹੜਤਾਲ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੁਲਾਜ਼ਮ ਆਗੂ ਦਿਨੇਸ਼ ਕੁਮਾਰ, ਅਮਰਿੰਦਰ ਸਿੰਘ, ਪ੍ਰਿਤਪਾਲ ਸਿੰਘ, ਡਾ. ਕੇਸ਼ਵਰੀ, ਡਾ. ਬਲਬੀਰ ਸਿੰਘ, ਡਾ. ਗੁਰਵਿੰਦਰ ਸਿੰਘ, ਡਾ. ਕਰਨੈਲ ਸਿੰਘ, ਡਾ. ਮਨਜੋਤ ਕੌਰ, ਰਮਨਦੀਪ ਕੌਰ ਤੇ ਆਸ਼ੀਸ਼ ਡੇਵਿਡ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਮੁਲਾਜ਼ਮ ਟਿਕ ਕੇ ਨਹੀਂ ਬੈਠਣਗੇ। ਇਸ ਹੜਤਾਲ ਕਾਰਨ ਸਮੁੱਚੇ ਪੰਜਾਬ ਵਿੱਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਕਰ ਕੇ ਮਰੀਜ਼ਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!