ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਵੱਲੋਂ ਹਰਪ੍ਰੀਤ ਸਿੰਘ ਗੁਰਮ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੂਬਾ ਪੱਧਰ ’ਤੇ ਡਾਟਾ ਇਕੱਠਾ ਕਰਨ, ਇਸ ਦੇ ਪ੍ਰਬੰਧਨ ਤੇ ਕੋਆਰਡੀਨੇਸ਼ਨ ਦੀ ਵਾਧੂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਨੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਕਰ ਦਿੱਤੀ ਹੈ ਕਿਉਂਕਿ ਇਹ ਕਾਂਗਰਸ ਦੀ 2027 ਦੀਆਂ ਚੋਣਾਂ ਲਈ ਵੱਡੀ ਰਣਨੀਤੀ ਦਾ ਸੰਕੇਤ ਦਿੰਦੀ ਹੈ। ਜਸਵੀਰ ਸਿੰਘ ਗੁਰਮ ਦੀ ਰਿਪੋਰਟ ਅਨੁਸਾਰ ਇਹ ਜ਼ਿੰਮੇਵਾਰੀ ਸੌਂਪਣ ਸਮੇਂ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਸੂਬਾ ਪੱਧਰ ’ਤੇ ਡਾਟਾ ਦਾ ਪ੍ਰਬੰਧਨ ਤੇ ਕੋਆਰਡੀਨੇਸ਼ਨ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਨਿਰਣਾਇਕ ਸਾਬਤ ਹੋਵੇਗਾ। ਇਸ ਨਿਯੁਕਤੀ ’ਤੇ ਧੰਨਵਾਦ ਪ੍ਰਗਟ ਕਰਦਿਆਂ ਹਰਪ੍ਰੀਤ ਸਿੰਘ ਗੁਰਮ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਇੰਡੀਅਨ ਓਵਰਸੀਜ਼ ਕਾਂਗਰਸ ਦੇ ਗਲੋਬਲ ਚੇਅਰਮੈਨ ਸੈਮ ਪਿਤਰੋਦਾ ਅਤੇ ਡਾ. ਆਰਥੀ ਕ੍ਰਿਸ਼ਨਾ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਜਗਦੀਪ ਸੱਚਾ ਦਾ ਧੰਨਵਾਦ ਕਰਦਿਆਂ ਕਹਿੰਦਿਆਂ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਭਰੋਸਾ ਜਤਾਉਂਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਗੁਰਮ ਨੇ ਸਪੱਸ਼ਟ ਕੀਤਾ ਕਿ ਉਹ ਪਾਰਟੀ ਹਾਈਕਮਾਂਡ ਤੇ ਜਥੇਬੰਦੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨੂੰ ਨਾਲ ਲੈ ਕੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਜਿੱਤ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵੱਲੋਂ ਦਿੱਤਾ ਗਿਆ ਇਹ ਮਾਣ ਤੇ ਭਰੋਸਾ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ ਤੇ ਉਹ ਪੰਜਾਬ ਦੇ ਬਿਹਤਰ ਭਵਿੱਖ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਰਹਿਣਗੇ। ਇਸ ਨਿਯੁਕਤੀ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ, ਜੋ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਰਣਨੀਤੀ ਅਤੇ ਜਥੇਬੰਦਕ ਢਾਂਚੇ ਨੂੰ ਨਵੀਂ ਦਿਸ਼ਾ ਦੇ ਸਕਦਾ ਹੈ।
ਹਰਪ੍ਰੀਤ ਗੁਰਮ ਦੀ ਨਿਯੁਕਤੀ ਪਿੱਛੇ ਛੁਪਿਆ ਵੱਡਾ ਰਾਜ਼! 2027 ਦੀ ਜੰਗ ਲਈ ਕਾਂਗਰਸ ਨੇ ਕੀਤੀ ਖਾਸ ਤਿਆਰੀ
ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਵੱਲੋਂ ਹਰਪ੍ਰੀਤ ਸਿੰਘ ਗੁਰਮ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੂਬਾ ਪੱਧਰ ’ਤੇ ਡਾਟਾ ਇਕੱਠਾ ਕਰਨ, ਇਸ ਦੇ ਪ੍ਰਬੰਧਨ ਤੇ ਕੋਆਰਡੀਨੇਸ਼ਨ ਦੀ ਵਾਧੂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕ
NRI Post Desk · 14 ਦਿਨ ਪਹਿਲਾਂ · ਅੱਪਡੇਟ 4 ਘੰਟੇ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




