ਜਲੰਧਰ ਦੇ ਸਥਾਨਕ ਸੁਰਜੀਤ ਹਾਕੀ ਸਟੇਡੀਅਮ ਵਿੱਚ ਚੱਲ ਰਹੇ 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਅੱਜ ਦੇ ਮੁਕਾਬਲੇ ਕੁਝ ਅਜਿਹਾ ਵਾਪਰਿਆ ਜਿਸ ਨੇ ਹਰ ਕਿਸੇ ਦਾ ਧਿਆਨ ਖਿੱਚ ਲਿਆ। ਪੂਲ-ਸੀ ਦੇ ਮੁਕਾਬਲੇ ਵਿੱਚ ਪੰਜਾਬ ਪੁਲਿਸ ਦੀ ਟੀਮ ਨੇ ਸੀ.ਏ.ਜੀ. ਦਿੱਲੀ ਨੂੰ 3-1 ਗੋਲਾਂ ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਮੈਚ ਵਿੱਚ ਪੰਜਾਬ ਪੁਲਿਸ ਨੇ ਸ਼ੁਰੂ ਤੋਂ ਹੀ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਪਹਿਲੇ ਕੁਆਰਟਰ ਵਿੱਚ ਦੋਵੇਂ ਟੀਮਾਂ ਕੋਈ ਗੋਲ ਨਹੀਂ ਕਰ ਸਕੀਆਂ, ਪਰ ਦੂਜੇ ਕੁਆਰਟਰ ਵਿੱਚ ਪੰਜਾਬ ਪੁਲਿਸ ਨੇ ਆਪਣਾ ਹਮਲਾਵਰ ਖੇਡ ਦਾ ਅੰਦਾਜ਼ ਦਿਖਾਉਂਦਿਆਂ ਤਿੰਨ ਗੋਲ ਕੀਤੇ। ਪੰਜਾਬ ਪੁਲਿਸ ਵੱਲੋਂ ਧਰਮਵੀਰ ਸਿੰਘ ਨੇ 23ਵੇਂ ਮਿੰਟ ਵਿੱਚ ਫੀਲਡ ਗੋਲ ਕਰਕੇ ਟੀਮ ਦਾ ਖਾਤਾ ਖੋਲ੍ਹਿਆ ਅਤੇ ਇਸ ਤੋਂ ਬਾਅਦ ਕਪਤਾਨ ਹਰਮਨਪ੍ਰੀਤ ਸਿੰਘ ਨੇ 25ਵੇਂ ਅਤੇ 29ਵੇਂ ਮਿੰਟ ਵਿੱਚ ਦੋ ਪੈਨਲਟੀ ਕਾਰਨਰਾਂ ਨੂੰ ਗੋਲ ਵਿੱਚ ਬਦਲ ਕੇ ਟੀਮ ਦੀ ਬੜ੍ਹਤ 3-0 ਕਰ ਦਿੱਤੀ, ਜਦਕਿ ਸੀ.ਏ.ਜੀ. ਦਿੱਲੀ ਵੱਲੋਂ ਆਮਿਦ ਖਾਨ ਪਠਾਨ ਨੇ 51ਵੇਂ ਮਿੰਟ ਵਿੱਚ ਫੀਲਡ ਗੋਲ ਕਰਕੇ ਸਕੋਰ 3-1 ਕੀਤਾ ਪਰ ਟੀਮ ਨੂੰ ਹਾਰ ਤੋਂ ਨਹੀਂ ਬਚਾ ਸਕੇ। ਦੂਜੇ ਮੈਚ ਵਿੱਚ ਪੰਜਾਬ ਐਂਡ ਸਿੰਧ ਬੈਂਕ ਦਿੱਲੀ ਅਤੇ ਸੀਆਰਪੀਐਫ ਦਿੱਲੀ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਪਹਿਲੇ ਤਿੰਨ ਕੁਆਰਟਰਾਂ ਦੌਰਾਨ ਦੋਵੇਂ ਟੀਮਾਂ ਦੇ ਖਿਡਾਰੀਆਂ ਨੇ ਗੋਲ ਕਰਨ ਲਈ ਕਈ ਹਮਲੇ ਕੀਤੇ ਪਰ ਕਿਸੇ ਵੀ ਟੀਮ ਨੂੰ ਸਫਲਤਾ ਨਹੀਂ ਮਿਲੀ। ਮੈਚ ਦਾ ਫੈਸਲਾਕੁੰਨ ਪਲ 49ਵੇਂ ਮਿੰਟ ਵਿੱਚ ਆਇਆ ਜਦੋਂ ਪੰਜਾਬ ਐਂਡ ਸਿੰਧ ਬੈਂਕ ਦੇ ਖਿਡਾਰੀ ਯੁਵਰਾਜ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਸ਼ਾਨਦਾਰ ਗੋਲ ਕਰਕੇ ਆਪਣੀ ਟੀਮ ਨੂੰ 1-0 ਦੀ ਬੜ੍ਹਤ ਦਿਵਾਈ ਅਤੇ ਇਸ ਤਰ੍ਹਾਂ ਪੰਜਾਬ ਐਂਡ ਸਿੰਧ ਬੈਂਕ ਨੇ ਇਹ ਮੁਕਾਬਲਾ 1-0 ਨਾਲ ਆਪਣੇ ਨਾਮ ਕੀਤਾ। ਤੀਜਾ ਮੈਚ ਇੰਡੀਅਨ ਆਇਲ ਮੁੰਬਈ ਅਤੇ ਰੇਲ ਕੋਚ ਫੈਕਟਰੀ ਕਪੂਰਥਲਾ ਦਰਮਿਆਨ ਖੇਡਿਆ ਗਿਆ ਜਿਸ ਵਿੱਚ ਖੇਡ ਦੇ ਚੌਥੇ ਮਿੰਟ ਵਿੱਚ ਇੰਡੀਅਨ ਆਇਲ ਦੇ ਅਫਾਨ ਯੂਸਫ ਨੇ ਗੋਲ ਕਰਕੇ ਸਕੋਰ 1-0 ਕੀਤਾ ਅਤੇ ਖੇਡ ਦੇ 32ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਅਰਮਾਨ ਕੁਰੈਸ਼ੀ ਨੇ ਗੋਲ ਕਰਕੇ ਸਕੋਰ 2-0 ਕੀਤਾ, ਇਹ ਮੈਚ ਜਿੱਤ ਕੇ ਇੰਡੀਅਨ ਆਇਲ ਮੁੰਬਈ ਕਵਾਰਟਰ ਫਾਇਨਲ ਵਿਚ ਪ੍ਰਵੇਸ਼ ਕਰ ਲਿਆ। ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਅੰਤਰਰਾਸ਼ਟਰੀ ਅੰਪਾਇਰ ਤਰਲੋਕ ਸਿੰਘ ਭੁੱਲਰ ਕੈਨੇਡਾ, ਇਕਬਾਲ ਸਿੰਘ ਸੰਧੂ ਸੀਈਓ ਸੁਰਜੀਤ ਹਾਕੀ ਅਤੇ ਉਲੰਪੀਅਨ ਰਜਿੰਦਰ ਸਿੰਘ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ ਅਤੇ ਇਸ ਮੌਕੇ ਤੇ ਪ੍ਰਫੈਸਰ ਕ੍ਰਿਪਾਲ ਸਿੰਘ ਮਠਾਰੂ, ਰਾਮ ਪ੍ਰਤਾਪ, ਐਲ ਆਰ ਨਈਅਰ, ਸੁਰਿੰਦਰ ਸਿੰਘ ਭਾਪਾ, ਰਣਬੀਰ ਟੁੱਟ, ਲਖਵਿੰਦਰ ਪਾਲ ਸਿੰਘ ਖਹਿਰਾ, ਨਵਦੀਪ ਸਿੰਘ ਗਿੱਲ, ਸੰਦੀਪ ਸਿੰਘ ਘੁੰਮਣ, ਹਰਿੰਦਰ ਸਿੰਘ ਸੰਘਾ, ਪਵਨ ਅਗਰਵਾਲ, ਪ੍ਰਦੀਪ ਕੁਮਾਰ ਅਤੇ ਗੌਰਵ ਅਗਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦੀ ਧਰਮਪਤਨੀ ਅਮਨਦੀਪ ਕੌਰ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਮਨਪ੍ਰੀਤ ਸਿੰਘ ਦੀ ਧਰਮ ਪਤਨੀ ਇੱਲੀ ਸਦੀਕੀ ਦਾ ਸਨਮਾਨ ਗੁਰਵਿੰਦ
ਹਾਕੀ ਟੂਰਨੇਮੈਂਟ ਵਿੱਚ ਅਜਿਹਾ ਕੀ ਹੋਇਆ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ, ਜਾਣੋ ਪੂਰੀ ਕਹਾਣੀ
ਜਲੰਧਰ ਦੇ ਸਥਾਨਕ ਸੁਰਜੀਤ ਹਾਕੀ ਸਟੇਡੀਅਮ ਵਿੱਚ ਚੱਲ ਰਹੇ 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਅੱਜ ਦੇ ਮੁਕਾਬਲੇ ਕੁਝ ਅਜਿਹਾ ਵਾਪਰਿਆ ਜਿਸ ਨੇ ਹਰ ਕਿਸੇ ਦਾ ਧਿਆਨ ਖਿੱਚ ਲਿਆ। ਪੂਲ-ਸੀ ਦੇ ਮੁਕਾਬਲੇ ਵਿੱਚ ਪੰਜਾਬ ਪੁਲਿਸ ਦੀ
NRI Post Desk · 41 ਮਿੰਟ ਪਹਿਲਾਂ · ਅੱਪਡੇਟ 33 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





