ਅਰਵਿੰਦ ਕੇਜਰੀਵਾਲ ਨੂੰ ਮਿਲਣ ਦਿੱਲੀ ਪਹੁੰਚੇ ਭਗਵੰਤ ਮਾਨ

by jaskamal

ਨਿਊਜ਼ ਡੈਸਕ : 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਦੇ ਆਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਗਏ ਹਨ। ਕੁਝ ਸਮੇਂ ਬਾਅਦ ਦੋਵੇਂ ਮਿਲਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਦੋਵਾਂ ਵਿਚਾਲੇ ਸਹੁੰ ਚੁੱਕਣ ਦੇ ਨਾਲ-ਨਾਲ ਮੰਤਰੀਆਂ ਦੇ ਨਾਵਾਂ 'ਤੇ ਵੀ ਚਰਚਾ ਹੋ ਸਕਦੀ ਹੈ। ਇਸ ਨਾਲ ਇਹ ਚਰਚਾ ਕੀਤੀ ਜਾ ਸਕਦੀ ਹੈ ਕਿ ਸਹੁੰ ਚੁੱਕਣ ਲਈ ਕਿਸ ਨੂੰ ਬੁਲਾਇਆ ਜਾਵੇ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਸੁਰੱਖਿਆ ਵਿੰਗ ਜੋ ਕਿ ਪੰਜਾਬ ਪੁਲਿਸ ਦਾ ਹਿੱਸਾ ਹੈ, ਭਗਵੰਤ ਮਾਨ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲ ਰਿਹਾ ਹੈ। ਇਸ 'ਚ ਕੁੱਲ 25 ਜਵਾਨ ਹਨ, ਜੋ 5 ਗੱਡੀਆਂ ਰਾਹੀਂ ਆਏ ਹਨ।

ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਅਪ੍ਰੈਲ ਦੇ ਪਹਿਲੇ ਹਫ਼ਤੇ ਗੁਜਰਾਤ ਦਾ ਦੌਰਾ ਕਰਨਗੇ ਤੇ ਤਿਰੰਗਾ ਯਾਤਰਾ 'ਚ ਹਿੱਸਾ ਲੈਣਗੇ। ਪਾਰਟੀ ਦੇ ਗੁਜਰਾਤ ਇੰਚਾਰਜ ਗੁਲਾਬ ਸਿੰਘ ਨੇ ਦੱਸਿਆ ਕਿ ਸ਼ਨੀਵਾਰ 12 ਮਾਰਚ ਤੋਂ 16 ਮਾਰਚ ਤਕ ਪਾਰਟੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਤਿਰੰਗਾ ਯਾਤਰਾ ਕੱਢੇਗੀ।