ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ‘ਚ ਦੋ ਰੋਜ਼ਾ ਦੌਰੇ ਦੀ ਸ਼ੁਰੂਆਤ, ਕੀਤੇ ਕਈ ਐਲਾਨ…

by jaskamal

ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ (12 ਜਨਵਰੀ, 2022) ਨੂੰ ਚੋਣਾਂ ਵਾਲੇ ਪੰਜਾਬ ਦੇ ਆਪਣੇ ਦੋ ਦਿਨਾਂ ਦੌਰੇ ਦੀ ਸ਼ੁਰੂਆਤ ਕੀਤੀ। ਮੋਹਾਲੀ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ 'ਆਪ' ਦੇ ਸੱਤਾ 'ਚ ਆਉਣ 'ਤੇ ਸੂਬੇ ਨੂੰ ਵਿਕਸਿਤ ਤੇ ਖੁਸ਼ਹਾਲ ਬਣਾਉਣ ਲਈ ਉਨ੍ਹਾਂ ਨੇ 10 ਨੁਕਾਤੀ 'ਪੰਜਾਬ ਮਾਡਲ' ਤਿਆਰ ਕੀਤਾ ਹੈ। 'ਆਪ' ਮੁਖੀ ਨੇ ਕਿਹਾ, 'ਅਸੀਂ ਅਜਿਹਾ ਖੁਸ਼ਹਾਲ ਪੰਜਾਬ ਬਣਾਵਾਂਗੇ ਕਿ ਰੁਜ਼ਗਾਰ ਲਈ ਕੈਨੇਡਾ ਗਏ ਨੌਜਵਾਨ ਅਗਲੇ ਪੰਜ ਸਾਲਾਂ 'ਚ ਵਾਪਸ ਆ ਜਾਣਗੇ। 

https://twitter.com/ArvindKejriwal/status/1481152700666740736?ref_src=twsrc%5Etfw%7Ctwcamp%5Etweetembed%7Ctwterm%5E1481152700666740736%7Ctwgr%5E%7Ctwcon%5Es1_&ref_url=https%3A%2F%2Fzeenews.india.com%2Findia%2Faap-will-make-such-a-punjab-that-youth-who-went-to-canada-will-return-says-arvind-kejriwal-2427345.html

ਉਨ੍ਹਾਂ ਕਿਹਾ ਕਿ ਜੇਕਰ 'ਆਪ' ਨੂੰ ਸੱਤਾ 'ਚ ਆਉਂਦੀ ਹੈ ਤਾਂ ਉਹ ਪੰਜਾਬ 'ਚੋਂ ਡਰੱਗ ਸਿੰਡੀਕੇਟ ਦਾ ਸਫਾਇਆ ਕਰ ਦੇਣਗੇ ਅਤੇ ਬੇਅਦਬੀ ਦੇ ਸਾਰੇ ਮਾਮਲਿਆਂ 'ਚ ਇਨਸਾਫ਼ ਯਕੀਨੀ ਬਣਾਉਣਗੇ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ।

ਉਨ੍ਹਾਂ ਕਿਹਾ ਕਿ ਜੇਕਰ 'ਆਪ' ਨੂੰ ਸੱਤਾ 'ਚ ਆਉਂਦੀ ਹੈ ਤਾਂ ਉਹ ਪੰਜਾਬ 'ਚੋਂ ਡਰੱਗ ਸਿੰਡੀਕੇਟ ਦਾ ਸਫਾਇਆ ਕਰ ਦੇਣਗੇ ਤੇ ਬੇਅਦਬੀ ਦੇ ਸਾਰੇ ਮਾਮਲਿਆਂ 'ਚ ਇਨਸਾਫ਼ ਯਕੀਨੀ ਬਣਾਉਣਗੇ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ।