ਅਰਵਿੰਦ ਕੇਜਰੀਵਾਲ ਨੇ ਕਿਹਾ: ਹੋਰ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਭਗਵੰਤ ਮਾਨ ਦੀ ਸਰਕਾਰ ਵਲੋਂ ਪਹਿਲੀ ਗਾਰੰਟੀ ਨੂੰ ਪੂਰਾ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਅਤੇ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਉਹ ਮੁੱਖ ਮੰਤਰੀ ਤੋਂ ਉਮੀਦ ਕਰਦੇ ਹਨ ਕਿ ਉਹ ਇਸ ਕੰਮ ਨੂੰ ਪੂਰਾ ਕਰਨਗੇ | ਕੇਜਰੀਵਾਲ ਨੇ ਕਿਹਾ ਕਿ ਅਸੀਂ ਆਪਣਾ ਪਹਿਲਾ ਵਾਅਦਾ ਪੂਰਾ ਕੀਤਾ ਹੈ। ਅਸੀਂ ਉਹੀ ਕਰਦੇ ਹਾਂ ਜੋ ਅਸੀਂ ਕਹਿੰਦੇ ਹਾਂ। ਹੋਰ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ।

ਇਸੇ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੀ ਪਹਿਲੀ ਗਾਰੰਟੀ ਜੋ 300 ਯੂਨਿਟ ਮੁਫਤ ਬਿਜਲੀ ਦੇਣ ਦੀ ਸੀ, ਪੂਰੀ ਕਰ ਦਿੱਤੀ ਹੈ।ਕੇਜਰੀਵਾਲ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਸਾਫ਼ ਇਰਾਦਿਆਂ ਵਾਲੀ ਇਮਾਨਦਾਰ, ਦੇਸ਼ ਭਗਤ ਸਰਕਾਰ ਆ ਗਈ ਹੈ। ਉਹ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ ਪੈਸਾ ਬਚਾਏਗੀ।

ਕੇਜਰੀਵਾਲ ਨੇ ਆਪਣੇ ਟਵੀਟ ’ਚ ਇਕ ਵਾਰ ਫਿਰ ਸੰਕੇਤ ਦਿੱਤਾ ਕਿ ਸੂਬੇ ’ਚ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਜਾਰੀ ਰਹੇਗੀ। ਭਗਵੰਤ ਮਾਨ ਨੇ ਵੀ ਆਪਣੇ ਸੰਬੋਧਨ ਵਿੱਚ ਇੱਕ ਵਾਰ ਫਿਰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦਾ ਜ਼ਿਕਰ ਕੀਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਸਰਕਾਰੀ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੀ ਮੁਹਿੰਮ ਹਾਲੇ ਰੁਕਣ ਵਾਲੀ ਨਹੀਂ ਹੈ।