ਅੱਜ ਪਠਾਨਕੋਟ ਵਿਖੇ ‘ਆਪ’ ਦੀ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨ ਪਹੁੰਚਣਗੇ ਅਰਵਿੰਦ ਕੇਜਰੀਵਾਲ : ਭਗਵੰਤ ਮਾਨ

by jaskamal

 ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ।

ਪਾਰਟੀ ਮੁੱਖ ਦਫ਼ਤਰ ਤੋਂ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਇਹ ਫੇਰੀ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਸਮਰਪਿਤ ਹੋਵੇਗੀ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬੀਆਂ ਨੂੰ ਚੌਥੀ ਗਰੰਟੀ ਵੀ ਦੇਣਗੇ।

ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੁਪਿਹਰ ਨੂੰ ਪਠਾਨਕੋਟ ਪਹੁੰਚਣਗੇ। ਇਸ ਉਪਰੰਤ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਉਪਰ ਪਾਰਟੀ ਵੱਲੋਂ ਅਯੋਜਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ ਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।