BJP ਦੇ ਕੌਮੀ ਪ੍ਰਧਾਨ JP ਨੱਡਾ ਨਾਲ ਅਰਵਿੰਦ ਖੰਨਾ ਨੇ ਕੀਤੀ ਮੁਲਾਕਾਤ

by jaskamal

ਨਿਊਜ਼ ਡੈਸਕ : BJP ਦੇ ਪ੍ਰਮੁੱਖ ਆਗੂ ਅਰਵਿੰਦ ਖੰਨਾ ਸਾਬਕਾ ਵਿਧਾਇਕ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਵਿਸ਼ੇਸ਼ ਤੌਰ ’ਤੇ ਦਿੱਲੀ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਜੇਪੀ ਨੱਡਾ ਨਾਲ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਅਤੇ ਪੰਜਾਬ ਦੇ ਹਾਲਾਤਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ।

ਖੰਨਾ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਤ ਬਦਤਰ ਹੋ ਚੁੱਕੇ ਹਨ। ਪੰਜਾਬ ’ਚ ਲੁੱਟਾਂ-ਖੋਹਾਂ ਤੇ ਕਤਲ ਦੀਆਂ ਘਟਨਾਵਾਂ ’ਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਪੰਜਾਬ ’ਚ ਆਏ ਦਿਨ ਕਤਲ ਵਰਗੀਆਂ ਘਟਨਾਵਾਂ ਆਮ ਦੇਖਣ ਨੂੰ ਮਿਲ ਰਹੀਆਂ ਹਨ ਪਰ ‘ਆਪ’ ਦੀ ਸਰਕਾਰ ਇਸ ਮਾਮਲੇ ਨੂੰ ਲੈ ਕੇ ਕੋਈ ਵੀ ਗੰਭੀਰ ਨਜ਼ਰ ਨਹੀਂ ਆ ਰਹੀ ਜਿਸ ਕਰ ਕੇ ਇਹ ਵਾਰਦਾਤਾਂ ’ਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਇਸ ਮੌਕੇ ਦਮਨ ਬਾਜਵਾ, ਹਰਮਨ ਬਾਜਵਾ ਅਤੇ ਅਮਰਦੀਪ ਗਰੇਵਾਲ ਨੇ ਵੀ ਪੰਜਾਬ ਦੀਆਂ ਸਮੱਸਿਆਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।