
ਨਿਊਜ਼ ਡੈਸਕ (ਜਸਕਮਲ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਕੋਵਿਡ-19 ਦਾ ਟੈਸਟ ਕਰਵਾਇਆ ਹੈ, ਜੋ ਕਿ ਪਾਜ਼ੇਟਿਵ ਆਇਆ ਹੈ ਤੇ ਉਨ੍ਹਾਂ ਨੇ ਆਪਣੇ ਆਪ ਨੂੰ ਘਰ 'ਚ ਕੁਆਰੰਟੀਨ ਕਰ ਲਿਆ ਹੈ। ਮੁੱਖ ਮੰਤਰੀ ਨੇ ਪਿਛਲੇ ਕੁਝ ਦਿਨਾਂ 'ਚ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਕੁਆਰੰਟੀਨ ਕਰਨ ਅਤੇ ਟੈਸਟ ਕਰਵਾਉਣ ਦੀ ਅਪੀਲ ਕੀਤੀ।
ਕੇਜਰੀਵਾਲ ਨੇ ਟਵੀਟ ਕੀਤਾ, "ਮੇਰੀ ਕੋਵਿਡ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਆਪਣੇ ਆਪ ਨੂੰ ਘਰ 'ਚ ਕੁਆਰੰਟੀਨ ਕਰ ਲਿਆ ਹੈ। ਜੋ ਲੋਕ ਪਿਛਲੇ ਕੁਝ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਕੁਆਰੰਟੀਨ ਕਰੋ ਅਤੇ ਆਪਣਾ ਟੈਸਟ ਕਰਵਾਓ।