ਅਸਦੁਦੀਨ ਓਵੈਸੀ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਕੀਤੀ ਨਾਂਹ, ਸਰਕਾਰ ਨੂੰ ਕੀਤੀ ਇਹ ਅਪੀਲ

by jaskamal

ਨਿਊਜ਼ ਡੈਸਕ (ਜਸਕਮਲ) : ਆਲ ਇੰਡੀਆ ਮਜਲਿਸ-ਏ-ਇਤੇਹਾਦੁਲ-ਮੁਸਲਿਮੀਨ (ਏਆਈਐੱਮਆਈਐੱਮ) ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਕਿ ਸਰਕਾਰ ਤੋਂ ਨਫ਼ਰਤ ਖ਼ਤਮ ਕਰ ਕੇ ਪਿਆਰ ਕਾਇਮ ਕਰਨ ਦੀ ਅਪੀਲ ਕਰਦੇ ਹੋਏ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ। ਓਵੈਸੀ ਨੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਉਨ੍ਹਾਂ 'ਤੇ ਹੋਏ ਹਮਲੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਦੱਖਣਪੰਥੀ ਨਫ਼ਰਤ ਕਾਰਨ ਦੇਸ਼ ਤੇ ਸਮਾਜ ਨੂੰ ਨੁਕਸਾਨ ਹੋਵੇਗਾ, ਇਸ ਲਈ ਇਸ ਨੂੰ ਸਰਕਾਰ ਨੂੰ ਰੋਕਣ ਲਈ ਸਖ਼ਤ ਕਦਮ ਚੁਕਣੇ ਚਾਹੀਦੇ ਹਨ। ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਇਹ ਕੌਣ ਲੋਕ ਹਨ, ਜੋ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ 'ਤੇ ਭੋਰਸਾ ਨਹੀਂ ਕਰ ਕੇ ਗੋਲੀਆਂ 'ਤੇ ਭਰੋਸਾ ਕਰਦੇ ਹਨ। ਸਰਕਾਰ ਨੂੰ ਅਜਿਹੇ ਲੋਕਾਂ 'ਤੇ ਯੂਏਪੀਏ ਲਾਉਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਜਾਨ ਦੀ ਫ਼ਿਰਕ ਨਹੀਂ ਹੈ। ਜਿਊਂਦਾ ਰਹਿਣਾ ਹੈ ਤਾਂ ਆਵਾਜ਼ ਚੁਕਣੀ ਹੈ। ਉਨ੍ਹਾਂ ਕਿਹਾ,''ਦੇਸ਼ ਨਾਲ ਨਫ਼ਰਤ ਨੂੰ ਖ਼ਤਮ ਕਰੋ। ਮੈਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਨਹੀਂ ਚਾਹੀਦੀ ਸਗੋਂ ਏ ਕਲਾਸ ਦਾ ਨਾਗਰਿਕ ਬਣਾਈਏ।'' ਕੇਂਦਰੀ ਮੰਤਰੀ ਪੀਊਸ਼ ਗੋਇਲ ਨੇ ਓਵੈਸੀ ਦੀ ਲੰਬੀ ਉਮਰ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਹਮਲੇ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਤੋਂ ਹਥਿਆਰ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਸਦਨ ਦੇ ਸਾਹਮਣੇ ਆਪਣੀ ਗੱਲ ਰੱਖਣਗੇ। ਮੁਸਲਿਮ ਲੀਗ ਦੇ ਈ.ਟੀ. ਮੁਹੰਮਦ ਬਸ਼ੀਰ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਓਵੈਸੀ 'ਤੇ ਵੀਰਵਾਰ ਨੂੰ ਮੇਰਠ ਤੋਂ ਦਿੱਲੀ ਹੁੰਦੇ ਸਮੇਂ ਛਿਜਾਰਸੀ ਟੋਲ ਗੇਟ 'ਤੇ ਜਾਨਲੇਵਾ ਹਮਲਾ ਕੀਤਾ ਗਿਆ। 

More News

NRI Post
..
NRI Post
..
NRI Post
..