ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਵੱਲੋਂ ਮੋਦੀ ਸਰਕਾਰ ਖਿਲਾਫ਼ ਹਡ਼ਤਾਲ ਦਾ ਐਲਾਨ

by vikramsehajpal

ਮਾਨਸਾ(ਆਨ ਆਰ ਆਈ ਮੀਡਿਆ ) : ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਪੰਜਾਬ (ਸੀਟੂ) ਦੀ ਸੂਬਾ ਇਕਾਈ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਵਿਚਲੀ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਦੇ ਚਲਦਿਆਂ 24 ਮਈ ਨੂੰ ਮੁਕੰਮਲ ਹਡ਼ਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ।
ਯੂਨੀਅਨ ਦੀ ਚੇਅਰਪਰਸਨ ਰਣਜੀਤ ਕੌਰ ਰੋਪਡ਼, ਪ੍ਰਧਾਨ ਸਰੋਜ ਬਾਲਾ ਅਤੇ ਜਨਰਲ ਸਕੱਤਰ ਸੁਖਜੀਤ ਕੌਰ ਦੇ ਨਾਮ ਹੇਠ ਜਾਰੀ ਪ੍ਰੈੱਸ ਨੋਟ ਰਾਹੀਂ ਦੱਸਿਆ ਗਿਆ ਕਿ ਕਰੋਨਾ ਮਹਾਂਮਾਰੀ ਦੇ ਇਸ ਭਿਆਨਕ ਦੌਰ ਵਿੱਚ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਮੂਹਰਲੀ ਕਤਾਰ ’ਤੇ ਕੰਮ ਕਰ ਰਹੀਆਂ ਹਨ। ਆਸ਼ਾ ਵਰਕਰਾਂ ਨੂੰ ਸਰਕਾਰ ਵੱਲੋਂ ਘੱਟੋ-ਘੱਟ ਉਜਰਤ ਦਿੱਤੀ ਜਾਂਦੀ ਹੈ। ਜਥੇਬੰਦੀ ਦੀ ਮੰਗ ਹੈ ਕਿ ਉਨ੍ਹਾਂ ਨੂੰ ਮਜ਼ਦੂਰ ਮੰਨਦੇ ਹੋਏ ਇੱਕ ਮਜ਼ਦੂਰ ਵਾਲਾ ਮਿਹਨਤਾਨਾ ਦਿੱਤਾ ਜਾਵੇ ਅਤੇ ਕਰੋਨਾ ਮਹਾਂਮਾਰੀ ਵਿੱਚ ਆਸ਼ਾ ਵਰਕਰਾਂ ਨੂੰ 2500 ਰੁਪਏ ਦੀ ਜਗ੍ਹਾ 5 ਹਜ਼ਾਰ ਰੁਪਏ ਦਿੱਤਾ ਜਾਵੇ ਅਤੇ ਹਰਿਆਣਾ ਪੈਟਰਨ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਥੇਬੰਦੀ ਦੀਆ ਮੰਗਾਂ ਨਾ ਮੰਨੀਆਂ ਗਈਆਂ ਤਾਂ 24 ਮਈ ਨੂੰ ਮੋਦੀ ਸਰਕਾਰ ਖਿਲਾਫ਼ ਮੁਕੰਮਲ ਹਡ਼ਤਾਲ ਕੀਤੀ ਜਾਵੇਗੀ।