ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋਣ ‘ਤੇ ਬੋਲੇ ਟਿਕੈਤ, ਕਿਹਾ…..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਕਿਸਾਨਾਂ ਨੂੰ ਨਿਆਂ ਦੀ ਉਮੀਦ ਦਿੱਤੀ ਹੈ।

ਟਿਕੈਤ ਨੇ ਟਵੀਟ ਕੀਤਾ,''ਸੁਪਰੀਮ ਕੋਰਟ ਵਲੋਂ ਮੰਤਰੀ ਦੇ ਪੁੱਤਰ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਨਾਲ ਕਿਸਾਨਾਂ 'ਚ ਨਿਆਂ ਦੀ ਉਮੀਦ ਜਗੀ ਹੈ। ਉੱਤਰ ਪ੍ਰਦੇਸ਼ ਸਰਕਾਰ ਪੀੜਤ ਕਿਸਾਨਾਂ ਦੀ ਸੁਰੱਖਿਆ-ਮੁਆਵਜ਼ਾ-ਨਿਆਂ ਦਿਵਾਉਣ ਦਾ ਕੰਮ ਕਰੇ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰ ਦਿੱਤਾ ਗਿਆ ਹੈ ।