ਕੈਨੇਡਾ ‘ਚ ਸਿੱਖ ਨੇਤਾ ਰਿਪੁਦਮਨ ਦਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਮੂਲ ਦੇ ਕੈਨੇਡੀਅਨ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦੀ ਬੈਂਕਾਕ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਪਣੀ ਕਾਰ 'ਚ ਜਾ ਰਿਹਾ ਸੀ। ਰਸਤੇ 'ਚ ਬਾਈਕ ਸਵਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ।

ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ ਉਸ ਦਾ ਨਾਂ 1985 ਦੇ ਏਅਰ ਇੰਡੀਆ ਬੰਬ ਧਮਾਕਿਆਂ 'ਚ ਸਾਹਮਣੇ ਆਇਆ ਸੀ। ਪਰ ਬਾਅਦ 'ਚ 2005 ਵਿੱਚ ਉਸ ਨੂੰ ਉਸ ਕੇਸ ਵਿੱਚ ਬਰੀ ਕਰ ਦਿੱਤਾ ਗਿਆ ਸੀ। ਇਹ ਅਜੇ ਪਤਾ ਨਹੀਂ ਹੈ।

ਪੁਲਿਸ ਨੇ ਕਿਹਾ ਕਿ ਰਿਪੁਦਮਨ ਨੂੰ ਨੇੜਿਓਂ ਗੋਲੀ ਮਾਰੀ ਗਈ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਤਲ ਇੱਕ ਕਾਰ 'ਚ ਆਏ ਸਨ। ਕੁਝ ਦੂਰੀ 'ਤੇ ਕਾਰ ਪਾਰਕ ਕੀਤੀ ਤੇ ਫਿਰ ਬਾਈਕ 'ਤੇ ਸਵਾਰ ਹੋ ਗਏ। ਕਤਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਕਾਰ ਨੂੰ ਅੱਗ ਲਾ ਦਿੱਤੀ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।