ਨਿਊਯਾਰਕ ‘ਚ ਕਥਿਤ ਨਫ਼ਰਤੀ ਅਪਰਾਧ ‘ਚ ਦੋ ਸਿੱਖ ਵਿਅਕਤੀਆਂ ‘ਤੇ ਹਮਲਾ, ਇਕ ਸ਼ੱਕੀ ਗ੍ਰਿਫਤਾਰ

by jaskamal

ਨਿਊਜ਼ ਡੈਸਕ : ਅਮਰੀਕਾ ਦੇ ਰਿਚਮੰਡ ਹਿਲਜ਼ ਇਲਾਕੇ 'ਚ ਮੰਗਲਵਾਰ ਨੂੰ ਕਥਿਤ ਨਫ਼ਰਤੀ ਅਪਰਾਧ ਦੀ ਘਟਨਾ 'ਚ ਦੋ ਸਿੱਖ ਵਿਅਕਤੀਆਂ 'ਤੇ ਹਮਲਾ ਕੀਤਾ ਗਿਆ। ਨਿਊਯਾਰਕ 'ਚ ਭਾਰਤ ਦੇ ਕੌਂਸਲੇਟ ਜਨਰਲ ਨੇ ਹਮਲੇ ਦੀ ਨਿੰਦਾ ਕੀਤੀ ਹੈ, ਇਸ ਨੂੰ "ਨਿੰਦਾਯੋਗ" ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਉਹ ਇਸ ਘਟਨਾ ਦੀ ਜਾਂਚ ਕਰ ਰਹੀ ਪੁਲਿਸ ਦੇ ਸੰਪਰਕ 'ਚ ਹਨ। ਇਸ ਵਿਚ ਕਿਹਾ ਗਿਆ ਹੈ ਕਿ ਅਪਰਾਧ ਦੇ ਸਬੰਧੀ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਵੇਰੇ ਸੈਰ ਕਰਨ ਵੇਲੇ ਦੋ ਵਿਅਕਤੀਆਂ 'ਤੇ ਹਮਲਾ  ਹੋਇਆ।

ਇਹ ਕਥਿਤ ਤੌਰ 'ਤੇ ਉਸੇ ਥਾਂ 'ਤੇ ਹੋਇਆ ਸੀ , ਜਿੱਥੇ 10 ਦਿਨ ਪਹਿਲਾਂ ਭਾਈਚਾਰੇ ਦੇ ਇੱਕ ਮੈਂਬਰ 'ਤੇ ਹਮਲਾ ਕੀਤਾ ਗਿਆ ਸੀ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਦੋ ਸ਼ੱਕੀ ਵਿਅਕਤੀਆਂ ਨੇ ਆਦਮੀਆਂ ਨੂੰ ਖੰਭੇ ਨਾਲ ਮਾਰਿਆ ਅਤੇ ਉਨ੍ਹਾਂ ਦੀਆਂ ਪੱਗਾਂ ਲਾਹ ਦਿੱਤੀਆਂ।

https://twitter.com/mssirsa/status/1513907102372474881?ref_src=twsrc%5Etfw%7Ctwcamp%5Etweetembed%7Ctwterm%5E1513907102372474881%7Ctwgr%5E%7Ctwcon%5Es1_&ref_url=https%3A%2F%2Fpunjab.news18.com%2Fnews%2Finternational%2F2-sikh-men-attacked-in-alleged-hate-crime-in-new-york-1-suspect-arrested-333018.html

ਦਿੱਲੀ ਸਥਿਤ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੋ ਸਿੱਖ ਵਿਅਕਤੀਆਂ ਦੀ ਵੀਡੀਓ ਸਾਂਝੀ ਕਰਦਿਆਂ ਕਥਿਤ ਨਫ਼ਰਤੀ ਅਪਰਾਧ ਦੀ ਜਾਂਚ ਦੀ ਮੰਗ ਕੀਤੀ ਹੈ।