ਸ੍ਰੀ ਦਰਬਾਰ ਸਾਹਿਬ ਵਿਖੇ ਹਰਸਿਮਰਤ ਬਾਦਲ ਹੋਈ ਨਤਮਸਤਕ, ਕੀਤੀ ਅਰਦਾਸ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਅੱਜ ਅਕਾਲੀ ਦਲ ਦੀ ਸਾਂਸਦ ਮੈਬਰ ਹਰਸਿਮਰਤ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਬਾਣੀ ਦਾ ਕੀਰਤਨ ਸਰਵਣ ਕੀਤਾ। ਇੱਥੇ ਉਨ੍ਹਾਂ ਨੇ ਵਾਹਿਗੁਰੂ ਜੀ ਦਾ ਸ਼ੁਕਰਾਣਾ ਕਰਦੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਹਰਸਿਮਰਤ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਗਿਆ । ਜ਼ਿਕਰਯੋਗ ਹੈ ਕਿ 25 ਅਪ੍ਰੈਲ ਨੂੰ ਸਾਹ ਦੀ ਤਕਲੀਫ ਕਾਰਨ ਪ੍ਰਕਾਸ਼ ਸਿੰਘ ਬਾਦਲ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ ਸੀ ।