ਅਤੀਕ ਤੇ ਅਸ਼ਰਫ ਕਤਲਕਾਂਡ : ਪੱਤਰਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਗੈਂਗਸਟਰ ਅਤੀਕ ਅਹਿਮਦ ਤੇ ਉਸ ਦੇ ਭਰਾ ਅਸ਼ਰਫ਼ ਦਾ ਮੀਡੀਆ 'ਚ ਆਏ 3 ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਗ੍ਰਹਿ ਮੰਤਰਾਲੇ ਨੇ ਪੱਤਰਕਾਰਾਂ ਦੀ ਸੁਰੱਖਿਆ ਨੂੰ ਲੈ ਕੇ ਸਟੈਡਰਡ ਉਪਰੇਟਿੰਗ ਪ੍ਰਕਿਰਿਆ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਅਨੁਸਾਰ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਤੇ ਅਮਿਤ ਸ਼ਾਹ ਨਾਲ ਮਿਲ ਕੇ ਪੱਤਰਕਾਰਾਂ ਦੀ ਸੁਰੱਖਿਆ ਲਈ SOP ਤਿਆਰ ਕਰੇਗਾ। ਉਨ੍ਹਾਂ ਨੇ ਕਿਹਾ ਘਟਨਾ ਵਾਲੇ ਥਾਂ 'ਤੇ ਪੱਤਰਕਾਰ ਬਣ ਕੇ ਆਏ 3 ਹਮਲਾਵਰਾਂ ਵਲੋਂ ਅਤੀਕ ਤੇ ਅਸ਼ਰਫ ਦਾ ਕਤਲ ਕੀਤੇ ਜਾਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ । ਦੱਸ ਦਈਏ ਕਿ ਬੀਤੀ ਦਿਨੀਂ ਮੈਡੀਕਲ ਤੋਂ ਬਾਅਦ ਜਦੋ ਦੋਸ਼ੀ ਅਤੀਕ ਤੇ ਅਸ਼ਰਫ ਮੀਡੀਆ ਨਾਲ ਗੱਲ ਕਰ ਰਹੇ ਸਨ। ਇਸ ਦੌਰਾਨ ਦੋਵੇ ਭਰਾਵਾਂ ਦਾ 3 ਹਮਲਾਵਰਾਂ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ।

More News

NRI Post
..
NRI Post
..
NRI Post
..